*ਲੋਕਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਗਰੂਕ ਕਰਨ ਲਈ ਕੱਢੀ ਗਈ ਜਾਗਰੂਕਤਾ ਰੈਲੀ*
*ਖੇਤਰੀ ਟਰਾਂਸਪੋਰਟ ਅਧਿਕਾਰੀ ਨੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ*
ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੜਕ ਸੁਰੱਖਿਆ ਮਹੀਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ–ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵੱਖ–ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀ ਹਨ। ਇਹ ਜਾਣਕਾਰੀ ਖੇਤਰੀ ਟਰਾਂਸਪੋਰਟ ਅਧਿਕਾਰੀ ਇੰਦਰਪਾਲ ਨੇ ਦਿੰਦਿਆ ਦੱਸਿਆ ਕਿ ਅੱਜ ਸੜਕ ਸੁਰੱਖਿਆ ਮੁਹਿੰਮ ਤਹਿਤ ਅੰਬੇਡਕਰ ਚੌਕ ਤੋਂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਜਾਗਰੂਕਤਾ ਰੈਲੀ ਵਿੱਚ ਕੈਮਬ੍ਰਿਜ ਇੰਟਰਨੈਸ਼ਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਗਿਆ ਹੈ। ਖੇਤਰੀ ਟਰਾਂਸਪੋਰਟ ਅਧਿਕਾਰੀ ਇੰਦਰਪਾਲ ਨੇ ਕਿਹਾ ਕਿ ਇਹ ਜਾਗਰੂਕਤਾ ਰੈਲੀ ਅੰਬੇਡਕਰ ਚੌਕ ਤੋਂ ਸ਼ੁਰੂ ਹੋਈ ਜੋ ਕਿ ਚੰਡੀਗੜ੍ਹ ਚੌਕ ਤੋਂ ਫੱਟੀ ਬਸਤਾ ਚੌਕ ਤੋਂ ਵਾਪਸ ਅੰਬੇਡਕਰ ਚੌਕ ਵਿਖੇ ਸਮਾਪਤ ਹੋਈ। ਇਸ ਰੈਲੀ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਨਾਅਰੇ ਲਗਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਸਨਮੁੱਖ ਜਨਵਰੀ ਮਹੀਨਾ ਰਾਸ਼ਟਰੀ ਸੜਕ ਸੁਰਖਿਆ ਮਹੀਨੇ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਜ਼ਿਲ੍ਹੇ ਅੰਦਰ 1 ਜਨਵਰੀ ਤੋਂ 31 ਜਨਵਰੀ ਤੱਕ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂੰ ਕਰਵਾਉਣ ਲਈ ਵੱਖ–ਵੱਖ ਗਤੀਵਿਧੀਆਂ ਕਰਵਾਈਆ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਧੁੰਦ ਤੋਂ ਬਚਨ ਲਈ ਵੱਖ ਵੱਖ ਥਾਵਾਂ ’ਤੇ ਟਰੈਕਟਰ ਟਰਾਲੀਆਂ ਅਤੇ ਹੋਰ ਵਹੀਕਲਾਂ ’ਤੇ ਰਿਫਲੈਕਟਰ ਲਗਾਏ ਗਏ, ਜਾਗਰੂਕਤਾ ਮੁਹਿੰਮ ਅਧੀਨ ਹਸਤਾਖਰ ਮੁਹਿੰਮ ਚਲਾਈ ਗਈ, ਲਾਈਸੰਸ ਬਣਾਉਣ ਲਈ ਆਏ ਬਿਨੈਕਾਰਾਂ ਲਈ ਅੱਖਾਂ ਦਾ ਚੈਕਅਪ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ ਦੋਪਹੀਆ ਵਾਹਨਾਂ ‘ਤੇ ਸਫਰ ਕਰਨ ਵਾਲਿਆਂ ਨੂੰ ਮੁਫ਼ਤ ਹੈਲਮਟ ਵੰਡ ਕੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਤੇ ਹੈਲਮਟ ਦੀ ਮਹੱਤਤਾ ਬਾਰੇ ਦੱਸਿਆ ਗਿਆ। ਸਕੂਲਾਂ ਤੇ ਕਾਲਜਾਂ ਵਿੱਚ ਸੈਮੀਨਾਰ ਕਰਵਾ ਕੇ ਜਿਥੇ ਵਿਦਿਆਰਥੀਆਂ, ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ, ਉੱਥੇ ਹੀ ਸਕੂਲਾਂ/ਕਾਲਜਾਂ ਦੇ ਡਰਾਈਵਰਾਂ ਨੂੰ ਵੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਟੈਕਸੀ ਅਤੇ ਬੱਸ ਡਰਾਈਵਰਾਂ ਲਈ ਅੱਖਾਂ ਦਾ ਚੈਕਅਪ ਕੈਂਪ ਵੀ ਲਗਾਇਆ ਗਿਆ। ਇਸੇ ਤਰ੍ਹਾਂ ਹੀ ਸਬ ਡਵੀਜ਼ਨਾਂ ਵਿੱਚ ਵੱਖ–ਵੱਖ ਗਤੀਵਿਧੀਆਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



