HOME ਬਲਾਚੌਰ ਹਲਕੇ ਦੀਆਂ ਸੜਕਾਂ ਦੇ ਮਸਲਿਆਂ ਨੂੰ ਲੈ ਕੇ ਪੰਜਾਬ ਮੰਡੀ ਬੋਰਡ...

ਬਲਾਚੌਰ ਹਲਕੇ ਦੀਆਂ ਸੜਕਾਂ ਦੇ ਮਸਲਿਆਂ ਨੂੰ ਲੈ ਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਐਡਵੋਕੇਟ ਸੰਜੀਵ ਚੇਚੀ ਅਤੇ ਚੇਅਰਮੈਨ ਸੇਠੀ ਉਧਨਵਾਲ ਨੇ ਕੀਤੀ ਅਹਿਮ ਮੁਲਾਕਾਤ

2
​ਬਲਾਚੌਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) : ਬਲਾਚੌਰ ਹਲਕੇ ਦੀਆਂ ਸੜਕਾਂ ਨਾਲ ਸਬੰਧਿਤ ਅਹਿਮ ਮਸਲਿਆਂ ਅਤੇ ਸਮੱਸਿਆਵਾਂ ਦੇ ਹੱਲ ਲਈ ਅੱਜ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਐਡਵੋਕੇਟ ਸੰਜੀਵ ਚੇਚੀ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੇਠੀ ਉਧਨਵਾਲ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਕੀਤੀ ਅਤੇ ਹਲਕੇ ਦੀਆਂ ਸੜਕਾਂ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਅਹਿਮ ਮੁਲਾਕਾਤ ਦੌਰਾਨ ਮੁੱਖ ਤੌਰ ‘ਤੇ ਤਿੰਨ ਵਿਸ਼ਿਆਂ ‘ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿੱਚ ਹਲਕੇ ਅੰਦਰ ਨਵੀਆਂ ਸੜਕਾਂ ਦੇ ਨਿਰਮਾਣ, ਪੁਰਾਣੀਆਂ ਸੜਕਾਂ ਦੇ ਚੱਲ ਰਹੇ ਮੌਜੂਦਾ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਸਭ ਤੋਂ ਮਹੱਤਵਪੂਰਨ ਪਹਿਲੂ—ਜਿੱਥੇ ਸੜਕਾਂ ਦਾ ਨਿਰਮਾਣ ਕੰਮ ਮੁਕੰਮਲ ਹੋ ਚੁੱਕਾ ਹੈ, ਉੱਥੇ ਪੈਂਡਿੰਗ ਪਏ ਕੰਕਰੀਟ ਦੇ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨਾ ਸ਼ਾਮਲ ਸੀ। ​ਇਸ ਸਬੰਧੀ ਹਲਕਾ ਨਿਵਾਸੀਆਂ ਲਈ ਇੱਕ ਬੇਹੱਦ ਖੁਸ਼ੀ ਦੀ ਖ਼ਬਰ ਹੈ ਕਿ ਸੜਕਾਂ ਦੇ ਪੈਂਡਿੰਗ ਪਏ ਕੰਕਰੀਟ ਦੇ ਕੰਮ ਕੱਲ੍ਹ ਤੋਂ ਹੀ ਸ਼ੁਰੂ ਕਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਭਰੋਸਾ ਦਿੱਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਬਲਾਚੌਰ ਹਲਕੇ ਦੇ ਸਾਰੇ ਬਾਕੀ ਰਹਿੰਦੇ ਕੰਕਰੀਟ ਦੇ ਕਾਰਜਾਂ ਨੂੰ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ, ਤਾਂ ਜੋ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਬਿਹਤਰ ਸੜਕੀ ਸਹੂਲਤਾਂ ਮਿਲ ਸਕਣ ਅਤੇ ਉਨ੍ਹਾਂ ਦੀ ਆਵਾਜਾਈ ਸੁਖਾਲੀ ਹੋ ਸਕੇ।ਇਸ ਮੌਕੇ ਸਰਪੰਚ ਮਨਿੰਦਰ ਸਿੰਘ ਸੁੱਜੋਂਵਾਲ ਅਤੇ ਸਮਾਜ ਸੇਵੀ ਦਲਜੀਤ ਸਿੰਘ ਬੈਂਸ ਆਦਿ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮਹਾਵੀਰ ਜੈਨ ਯੁਵਕ ਮੰਡਲ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ
Next articleਲੈਸਟਰ ਫੁੱਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਸਬੰਧੀ ਹੋਈ ਅਹਿਮ ਮੀਟਿੰਗ