ਜਲੰਧਰ ਦੇ ਪੀਐੱਨਬੀ ਬੈਂਕ ’ਚ ਡਾਕਾ, 16 ਲੱਖ ਲੁੱਟੇ

ਜਲੰਧਰ (ਸਮਾਜ ਵੀਕਲੀ):  ਗ੍ਰੀਨ ਮਾਡਲ ਟਾਊਨ ਇਲਾਕੇ ਵਿੱਚ ਅੱਜ ਸਵੇਰੇ ਚਾਰ ਨਕਾਬਪੋਸ਼ ਲੁਟੇਰੇ ਇੱਕ ਬੈਂਕ ’ਚ ਹਾਜ਼ਰ ਕਰਮਚਾਰੀਆਂ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ 16 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਸਵੇਰੇ 9 ਵਜੇ ਖੁੱਲ੍ਹੀ ਸੀ ਅਤੇ ਕਰੀਬ ਅੱਧੇ ਘੰਟੇ ਬਾਅਦ ਹੀ ਇਹ ਘਟਨਾ ਵਾਪਰ ਗਈ। ਘਟਨਾ ਸਮੇਂ ਬੈਂਕ ਦੇ ਅੰਦਰ ਤਿੰਨ ਸਟਾਫ਼ ਮੈਂਬਰ ਮੌਜੂਦ ਸਨ। ਪਤਾ ਲੱਗਾ ਹੈ ਕਿ ਇਸ ਮੌਕੇ ਬੈਂਕ ਵਿੱਚ ਕੋਈ ਸਕਿਉਰਿਟੀ ਗਾਰਡ ਹਾਜ਼ਰ ਨਹੀਂ ਸੀ।

ਨਕਾਬਪੋਸ਼ ਲੁਟੇਰਿਆਂ ਨੇ ਵੱਡੇ ਦਾਤਰ ਫੜੇ ਹੋਏ ਸਨ ਅਤੇ ਉਨ੍ਹਾਂ ਆਉਂਦਿਆਂ ਹੀ ਕੈਸ਼ੀਅਰ ਅਤੇ ਦੋ ਹੋਰ ਕਰਮਚਾਰੀਆਂ ਨੂੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਤੇ 16 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਲੁਟੇਰੇ ਜਾਣ ਤੋਂ ਪਹਿਲਾਂ ਬੈਂਕ ਵਿੱਚ ਲੱਗੇ ਡੀਵੀਆਰ ਵੀ ਪੁੱਟ ਕੇ ਨਾਲ ਲੈ ਗਏ। ਘਟਨਾ ਦੀ ਖ਼ਬਰ ਮਿਲਣ ’ਤੇ ਸੀਨੀਅਰ ਪੁਲੀਸ ਅਧਿਕਾਰੀ ਅਤੇ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਮੌਕੇ ’ਤੇ ਪੁੱਜੀ ਜਦਕਿ ਫਿੰਗਰ ਪ੍ਰਿੰਟ ਮਾਹਿਰਾਂ ਦੀ ਟੀਮ ਨੇ ਨਮੂਨੇ ਇਕੱਠੇ ਕੀਤੇ। ਥਾਣਾ ਮੁਖੀ ਨੇ ਦੱਸਿਆ ਕਿ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁਅੱਤਲੀ ਤੋਂ ਬਾਅਦ ਡੈਰੇਕ ਵੀ 12 ਮੈਂਬਰਾਂ ਨਾਲ ਧਰਨੇ ’ਤੇ ਬੈਠੇ
Next articleਪੰਜਾਬ ਚੋਣਾਂ: ਰਾਹੁਲ ਗਾਂਧੀ ਕਰਨਗੇ ਚੋਣ ਪ੍ਰਚਾਰ ਦੀ ਸ਼ੁਰੂਆਤ