ਸਮਾਜ ਵੀਕਲੀ ਯੂ ਕੇ
ਨਵਾਂਸ਼ਹਿਰ, 2 ਜੂਨ (ਜਤਿੰਦਰਪਾਲ ਸਿੰਘ ਕਲੇਰ) : ਆਮ ਆਦਮੀ ਪਾਰਟੀ (ਆਪ) ਵੱਲੋਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਮਿਹਨਤੀ ਆਗੂ ਰੌਬੀ ਕੰਗ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦਾ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਸ਼ੁਭ ਅਵਸਰ ‘ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਨੇ ਰੌਬੀ ਕੰਗ ਨੂੰ ਇਸ ਨਵੀਂ ਅਤੇ ਅਹਿਮ ਜ਼ਿੰਮੇਵਾਰੀ ਮਿਲਣ ‘ਤੇ ਦਿਲ ਦੀਆਂ ਗਹਿਰਾਈਆਂ ਤੋਂ ਬਹੁਤ-ਬਹੁਤ ਮੁਬਾਰਕਬਾਦ ਦਿੱਤੀ ਹੈ। ਰੌਬੀ ਕੰਗ ਨੂੰ ਵਧਾਈ ਦਿੰਦਿਆਂ ਕਰਨਵੀਰ ਕਟਾਰੀਆ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵੀਰ ਨੂੰ ਦਿਨ-ਦੁਗਣੀ ਰਾਤ-ਚੌਗਣੀ ਤਰੱਕੀ ਬਖਸ਼ਣ ਅਤੇ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਨ ਦਾ ਬਲ ਪ੍ਰਦਾਨ ਕਰਨ।
ਕਰਨਵੀਰ ਕਟਾਰੀਆ ਨੇ ਕਿਹਾ ਕਿ ਰੌਬੀ ਕੰਗ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਨਗਰ ਵਿੱਚ ਆਮ ਆਦਮੀ ਪਾਰਟੀ ਹੋਰ ਬੁਲੰਦੀਆਂ ਨੂੰ ਛੂਹੇਗੀ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਨਿਯੁਕਤੀ ਲਈ ਉਨ੍ਹਾਂ ਨੇ ਪਾਰਟੀ ਦੀ ਹਾਈਕਮਾਂਡ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਪ੍ਰਗਟਾਇਆ ਹੈ।



