ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ) : ਰੌਬੀ ਕੰਗ ਨੂੰ ਨਵਾਂਸ਼ਹਿਰ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ‘ਤੇ ਚਾਰੇ ਪਾਸਿਓਂ ਵਧਾਈਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਬਲਾਚੌਰ ਦੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ, ਅਸ਼ੋਕ ਕਟਾਰੀਆ ਬਲਾਚੌਰ ਅਤੇ ਉਨ੍ਹਾਂ ਦੇ ਸਪੁੱਤਰ ਕਰਮਵੀਰ ਕਟਾਰੀਆ ਵੱਲੋਂ ਰੌਬੀ ਕੰਗ ਜੀ ਨੂੰ ਇਸ ਨਵੀਂ ਅਤੇ ਅਹਿਮ ਜ਼ਿੰਮੇਵਾਰੀ ਲਈ ਬਹੁਤ-ਬਹੁਤ ਮੁਬਾਰਕਬਾਦ ਦਿੱਤੀ ਗਈ। ਇਸ ਖ਼ਾਸ ਮੌਕੇ ‘ਤੇ ਕਟਾਰੀਆ ਪਰਿਵਾਰ ਵੱਲੋਂ ਰੌਬੀ ਕੰਗ ਦਾ ਵਿਸ਼ੇਸ਼ ਤੌਰ ‘ਤੇ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਰੋਬੀ ਕੰਗ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਬਹੁਤ ਸਾਰੀਆਂ ਸ਼ੁਭਕਾਮਨਾਵਾਂ ਦਿੱਤੀਆ ਤੇ ਉਮੀਦ ਪ੍ਗਟਾਈ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਹਲਕੇ ਵਿੱਚ ਸੰਗਠਨ ਅਤੇ ਵਿਕਾਸ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੁਲਾਕਾਤ ਦੌਰਾਨ ਆਗੂਆਂ ਨੇ ਆਪਸੀ ਵਿਚਾਰ-ਵਟਾਂਦਰਾ ਕੀਤਾ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ‘ਤੇ ਜ਼ੋਰ ਦਿੱਤਾ। ਰੌਬੀ ਕੰਗ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



