ਰਾਂਊਡ ਗਲਾਸ ਹਾਕੀ ਅਕੈਡਮੀ ਨੇ ਰਾਣਾ ਹਾਕੀ ਅਕੈਡਮੀ ਨੂੰ ਲਿਆ ਗੋਦ

ਹੁਸ਼ਿਆਰਪੁਰ (ਸਤਨਾਮ ਸਿੰਘ ਸਹੂੰਗੜਾ)
(ਸਮਾਜ ਵੀਕਲੀ) ਰਾਣਾ ਹਾਕੀ ਅਕੈਡਮੀ ਦੇ ਖਾਤੇ ਵਿੱਚ ਇੱਕ ਹੋਰ ਪ੍ਰਾਪਤੀ ਜੁੜ ਗਈ ਹੈ। ਹਾਲ ਹੀ ‘ਚ ਅਕੈਡਮੀ ਦੇ 8 ਬੱਚੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵੱਖ-ਵੱਖ ਅਕੈਡਮੀਆਂ ਲਈ ਚੁਣੇ ਗਏ ਸਨ, ਹੁਣ ਬੱਚਿਆਂ ਨੂੰ ਦੁਨੀਆ ‘ਤੇ ਨਾਂ ਕਮਾਉਣ ਦਾ ਮੌਕਾ ਮਿਲੇਗਾ। ਕਿਉਂਕਿ, ਰਾਣਾ ਹਾਕੀ ਅਕੈਡਮੀ ਨੂੰ ਵਿਸ਼ਵ ਪੱਧਰ ‘ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਾਲੀ ਸੰਸਥਾ ਰਾਊਂਡ ਗਲਾਸ ਹਾਕੀ ਅਕੈਡਮੀ ਨੇ ਗੋਦ ਲੈ ਲਿਆ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਰਾਣਾ ਹਾਕੀ ਅਕੈਡਮੀ ਦੇ ਚੇਅਰਮੈਨ ਰਣਜੀਤ ਸਿੰਘ ਰਾਣਾ ਅਤੇ ਸਕੱਤਰ ਸੰਦੀਪ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਅਕੈਡਮੀ ਨੂੰ ਰਾਊਂਡ ਗਲਾਸ ਅਕੈਡਮੀ ਵੱਲੋਂ ਅਪਣਾਉਣ ਨਾਲ ਬੱਚਿਆਂ ਨੂੰ ਹੋਰ ਵੀ ਵਧੀਆ ਪਲੇਟਫਾਰਮ ਮਿਲੇਗਾ, ਜਿਸ ਕਾਰਨ ਉਹਨਾ ਦਾ ਖੇਡ ਕੌਸ਼ਲ ਹੋਰ ਵੀ ਨਿਖਰੇਗਾ ਅਤੇ ਉਹਨਾਂ ਕੋਲ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਬਣਨ ਦਾ ਮੌਕਾ ਹੋਵੇਗਾ। ਉਨ੍ਹਾਂ ਕਿਹਾ ਕਿ ਹਾਕੀ ਓਲੰਪੀਅਨ ਰਜਿੰਦਰ ਸਿੰਘ ਸੀਨੀਅਰ ਦੇ ਨਿਰਦੇਸ਼ਾਂ ‘ਤੇ ਅਕੈਡਮੀ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ ਅਤੇ ਰਾਣਾ ਹਾਕੀ ਅਕੈਡਮੀ ਦੀ ਸਮੁੱਚੀ ਟੀਮ ਇਸ ਲਈ ਉਨ੍ਹਾਂ ਦੀ ਧੰਨਵਾਦੀ ਹੈ। ਇਸ ਦੌਰਾਨ ਰਾਊਂਡ ਗਲਾਸ ਹਾਕੀ ਅਕੈਡਮੀ ਤੋੰ ਖੇਡ ਮੈਦਾਨ ‘ਚ ਪਹੁੰਚੇ ਲੀਡ ਆਪਰੇਸ਼ਨ ਅਸ਼ਫਾਖ ਉੱਲਾ ਖਾਨ, ਸੀਨੀਅਰ ਕੋਚ ਨੀਰਜ ਪੰਥ ਅਤੇ ਐਸੋਸੀਏਟ ਆਪ੍ਰੇਸ਼ਨ ਲਕਸ਼ੈ ਰਾਏਕਵਾਰ ਨੇ ਰਾਣਾ ਅਤੇ ਖਿਡਾਰੀਆਂ ਨੂੰ ਦੱਸਿਆ ਕਿ ਅਕੈਡਮੀ ਵੱਖ-ਵੱਖ ਖੇਡਾਂ ਨਾਲ ਜੁੜੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰ ਰਹੀ ਹੈ। ਦੁਨੀਆ ਭਰ ਵਿੱਚ ਇਸ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਅੱਜ ਕਈ ਖਿਡਾਰੀ ਵਿਸ਼ਵ ਪੱਧਰ ‘ਤੇ ਨਾਮ ਖੱਟ ਰਹੇ ਹਨ ਅਤੇ ਉਨ੍ਹਾਂ ਦਾ ਇੱਕ ਖਿਡਾਰੀ ਭਾਰਤੀ ਟੀਮ ਦਾ ਹਿੱਸਾ ਵੀ ਬਣ ਗਿਆ ਹੈ, ਜੋ ਕਿ ਅਕੈਡਮੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਬੱਚਿਆਂ ਨੂੰ ਲਗਨ ਨਾਲ ਪੜ੍ਹਨ ਅਤੇ ਖੇਡਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਹਾਕੀ ਖੇਡਣ ਵਾਲੇ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸੀਨੀਅਰ ਹਾਕੀ ਖਿਡਾਰੀ ਗੁਰਜਿੰਦਰ ਸਿੰਘ ਤੇ ਹੋਰ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੁਰਜੀਤ ਸਹੋਤਾ ਨੇ ਸਾਂਝੀ ਰਸੋਈ ਲਈ 7 ਹਜ਼ਾਰ ਰੁਪਏ ਦਾ ਦਿੱਤਾ ਯੋਗਦਾਨ
Next articleਖੁਸ਼ੀ