ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪਿੰਡ ਰੁੜਕੀ ਖੁਰਦ ਵਿੱਚ ਅੱਜ ਉਸ ਵੇਲੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਵੱਡਾ ਝਟਕਾ ਲੱਗਿਆ, ਜਦੋਂ ਇਲਾਕੇ ਦੇ ਦਰਜਨਾਂ ਨੌਜਵਾਨਾਂ ਨੇ ਪੁਰਾਣੀਆਂ ਪਾਰਟੀਆਂ ਦੀਆਂ ਨੀਤੀਆਂ ਤੋਂ ਕਿਨਾਰਾ ਕਰਦੇ ਹੋਏ ‘ਆਮ ਆਦਮੀ ਪਾਰਟੀ’ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨਾਂ ਨੇ ਇਹ ਇਤਿਹਾਸਕ ਕਦਮ ਚੁੱਕਿਆ ਹੈ।ਇਸ ਮੌਕੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਅਤੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਪਾਰਟੀ ਦਾ ਪੱਲਾ ਫੜਨ ਵਾਲੇ ਸਾਰੇ ਨੌਜਵਾਨਾਂ ਨੂੰ ਸਿਰੋਪਾਓ ਭੇਟ ਕਰਕੇ ਪਾਰਟੀ ਵਿੱਚ ਤਹਿ ਦਿਲੋਂ ਨਿੱਘਾ ਸਵਾਗਤ ਕੀਤਾ। ਇਸ ਮੋਕੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਕਿਹਾ ਕਿ ਨੌਜਵਾਨਾਂ ਦਾ ਇਹ ਕਦਮ ਸਿੱਧ ਕਰਦਾ ਹੈ ਕਿ ਪੰਜਾਬ ਦਾ ਯੂਥ ਹੁਣ ਰਵਾਇਤੀ ਪਾਰਟੀਆਂ ਦੇ ਝੂਠੇ ਲਾਰਿਆਂ ਵਿੱਚ ਆਉਣ ਵਾਲਾ ਨਹੀਂ ਹੈ, ਸਗੋਂ ਉਹ ਸਿਰਫ਼ ਤੇ ਸਿਰਫ਼ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦੇ ਨਾਲ ਚੱਲਣ ਦਾ ਮਨ ਬਣਾ ਚੁੱਕਾ ਹੈ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਹਰਪ੍ਰੀਤ ਸਿੰਘ ਸਹੋਤਾ,ਅਮਨਦੀਪ ਸਿੰਘ,ਰੋਹਿਤ ਚੋਪੜਾ,ਗੌਰਵ,ਸ਼ਸ਼ੀ ਕੁਮਾਰ,ਦਿਲਸ਼ੇਰ ਚੋਪੜਾ,ਤਰਨਜੋਤ ਚੋਪੜਾ,ਸਾਗਰ ਅਤੇ ਸੁਖਨੂਰ,ਪ੍ਰਭਜੀਤ ਸਿੰਘ,ਕੇਤਨ ਚੋਪੜਾ,ਲਵਪ੍ਰੀਤ ਚੋਪੜਾ,ਸਰਬਜੀਤ ਚੋਪੜਾ,ਰਾਹੁਲ ਚੋਪੜਾ,ਯਸ਼ਮੀਤ ਚੌਹਾਨ,ਵੰਸ਼ ਜਾਨਗਲ,ਦਿਨੇਸ਼ ਚੋਪੜਾ, ਆਦਿ ਹੋਏ ਹਨ l ਇਸ ਮੌਕੇ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਲੱਕੀ ਅਤੇ ਜਸਵਿੰਦਰ ਸਿਆਨ , ਪ੍ਰੇਮ ਚੋਪੜਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ l
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





