ਲੁਧਿਆਣਾ (ਸਮਾਜ ਵੀਕਲੀ) (ਰੋਮੀ ਘੜਾਮਾਂ): ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਦੁਖਨਿਵਾਰਣ ਸਾਹਿਬ ਕਾਲਜ, ਲੁਧਿਆਣਾ ਵਿਖੇ ਸਟੇਟ ਟੀਮ ਚੁਣਨ ਲਈ ਟਰਾਇਲ ਕਰਵਾਏ ਗਏ। ਜਿੱਥੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਗੱਤਕਾ ਖਿਡਾਰੀਆਂ ਨੇ ਭਾਗ ਲਿਆ। ਇਸੇ ਦੌਰਾਨ ਗੱਤਕਾ ਐਸੋਸੀਏਸ਼ਨ, ਰੂਪਨਗਰ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਇੱਥੋਂ ਦੇ 08 ਖਿਡਾਰੀ, ਪਵਨੀਤ ਕੌਰ, ਇਸ਼ਪ੍ਰੀਤ ਕੌਰ, ਜੈਸਮੀਨ ਕੌਰ, ਗੁਰਨੀਤ ਕੌਰ, ਦਮਨਪ੍ਰੀਤ ਕੌਰ, ਸਮਨਪ੍ਰੀਤ ਕੌਰ, ਬਲਜੋਤ ਸਿੰਘ ਅਤੇ ਜਸਪ੍ਰੀਤ ਸਿੰਘ ਸਟੇਟ ਟੀਮ ਲਈ ਚੁਣੇ ਗਏ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਮਨਜੀਤ ਕੌਰ ਨੇ ਖਿਡਾਰੀਆਂ ਨੂੰ ਵਧਾਈਆਂ ਅਤੇ ਭਵਿੱਖ ਦੇ ਲਈ ਹੋਰ ਮਿਹਨਤ ਲਈ ਪ੍ਰੇਰਣਾ ਦਿੱਤੀ। ਇਸ ਮੌਕੇ ਗੁਰਵਿੰਦਰ ਸਿੰਘ ਘਨੌਲੀ, ਗੁਰਪ੍ਰੀਤ ਸਿੰਘ ਭਾਉਵਾਲ, ਜਸਪ੍ਰੀਤ ਸਿੰਘ, ਗੁਰਵਿੰਦਰ ਸਿੰਘ ਰੂਪਨਗਰ ਅਤੇ ਹੋਰ ਪਤਵੰਤੇ ਸੱਜਣ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



