ਨਵਾਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) : ਰੋਪੜ੍ਹ -ਬਲਾਚੌਰ ਨੈਸ਼ਨਲ ਹਾਈਵੇ ‘ਤੇ ਪਿੰਡ ਲੋਹਟ ਦੇ ਨੇੜੇ ਇੱਕ ਟਰੈਕਟਰ-ਟਰਾਲੀ ਸੜਕ ਦੇ ਵਿਚਕਾਰ ਅਚਾਨਕ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਕਾਰਨ ਸੜਕ ‘ਤੇ ਲੰਮਾ ਜਾਮ ਲੱਗ ਗਿਆ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਰੂਟ ਨੰਬਰ 88403 (ਬਲਾਚੌਰ ਤੋਂ ਰੋਪੜ ਹੈੱਡ) ਦੇ ਇੰਚਾਰਜ ਏ.ਐੱਸ.ਆਈ. ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਰਾਹਗੀਰ ਵੱਲੋਂ ਸੂਚਨਾ ਮਿਲੀ ਸੀ ਕਿ ਪਿੰਡ ਲੋਹਟ ਕੋਲ ਮੁੱਖ ਸੜਕ ਉੱਪਰ ਇੱਕ ਟਰਾਲੀ ਪਲਟ ਗਈ ਹੈ, ਜਿਸ ਤੋਂ ਬਾਅਦ ਐੱਸ.ਐੱਸ.ਐੱਫ. ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ। ਮੌਕੇ ‘ਤੇ ਜਾ ਕੇ ਦੇਖਿਆ ਗਿਆ ਕਿ ਇੱਕ ਟਰੈਕਟਰ-ਟਰਾਲੀ (ਨੰਬਰ: ਪੀ ਬੀ -29-ਟੀ-2921) ਅਚਾਨਕ ਸੰਤੁਲਨ ਵਿਗੜਨ ਕਾਰਨ ਸੜਕ ਦੇ ਵਿਚਕਾਰ ਹੀ ਪਲਟ ਗਈ ਸੀ। ਇਸ ਟਰੈਕਟਰ-ਟਰਾਲੀ ਨੂੰ ਆਲਮਦੀਨ ਪੁੱਤਰ ਰੋਸ਼ਨਦੀਨ, ਵਾਸੀ ਭਾਰਟਾ ਖੁਰਦ (ਰਾਹੋਂ) ਚਲਾ ਰਿਹਾ ਸੀ। ਹਾਦਸੇ ਕਾਰਨ ਹਾਈਵੇ ‘ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਸਨ। ਐਸ ਐਸ ਐਫ ਟੀਮ ਵੱਲੋਂ ਬਿਨਾਂ ਕੋਈ ਸਮਾਂ ਗਵਾਏ ਤੁਰੰਤ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਨੂੰ ਮੌਕੇ ‘ਤੇ ਬੁਲਾਇਆ ਗਿਆ। ਬਹੁਤ ਹੀ ਮੁਸਤੈਦੀ ਨਾਲ ਟਰੈਕਟਰ-ਟਰਾਲੀ ਨੂੰ ਸੜਕ ਤੋਂ ਪਾਸੇ ਕਰਵਾਇਆ ਗਿਆ ਅਤੇ ਜਾਮ ਨੂੰ ਖੁਲ੍ਹਵਾ ਕੇ ਟ੍ਰੈਫਿਕ ਵਿਵਸਥਾ ਨੂੰ ਦੁਬਾਰਾ ਸੁਚਾਰੂ ਢੰਗ ਨਾਲ ਚਾਲੂ ਕੀਤਾ ਗਿਆ। ਇਸ ਕਾਰਵਾਈ ਦੌਰਾਨ ਐੱਸ.ਐੱਸ.ਐੱਫ. ਟੀਮ ਦੇ ਇੰਚਾਰਜ ਏ.ਐੱਸ.ਆਈ. ਕੁਲਦੀਪ ਕੁਮਾਰ ਦੇ ਨਾਲ ਕਾਂਸਟੇਬਲ ਮੁਹੰਮਦ ਅਰਸ਼ਦ ਅਤੇ ਕਾਂਸਟੇਬਲ ਲਕਸ਼ਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


