ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਰੋਟਰੀ ਕਲੱਬ ਬੰਗਾ ਗਰੀਨ ਵੱਲੋਂ ਅਜ਼ਾਦੀ ਦਿਵਸ ਮੌਕੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਦੇਸ਼ ਨੂੰ ਸੁੰਦਰ ਬਣਾਉਣ ਲਈ ਦੇਸ਼ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਉਹ ਚਾਹੇ ਫੱਲਦਾਰ ਹੋਵਣ ਜਾਂ ਸਜਾਵਟੀ ਹੋਵਣ ਜਾਂ ਛਾਂਦਾਰ ਹੋਵਣ ਸਾਨੂੰ ਸਾਰਿਆਂ ਨੂੰ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਸਫ਼ਾਈ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਸਾਨੂੰ ਅਜ਼ਾਦੀ ਦਿਵਸ ਤੇ ਇਹ ਪ੍ਰਣ ਕਰਨਾ ਚਾਹੀਦਾ ਹੈ। ਅਜ਼ਾਦੀ ਪ੍ਰਾਪਤੀ ਲਈ ਲੱਖਾਂ ਹੀ ਸ਼ਹੀਦ ਭਗਤ ਸਿੰਘ ਜੀ ਵਰਗਿਆਂ ਨੇ ਆਪਣੀ ਜਾਨ ਦੀ ਕੋਈ ਪ੍ਰਵਾਹ ਨਹੀਂ ਕੀਤੀ ਪਰ ਸਾਨੂੰ ਅਜ਼ਾਦੀ ਲੈਕੇ ਦੇ ਗਏ। ਰੋਟਰੀ ਕਲੱਬ ਬੰਗਾ ਗਰੀਨ ਵੱਲੋਂ ਪਾਣੀ ਦੀ ਸੇਵਾ ਕੀਤੀ ਜਾਂ ਰਹੀ ਸੀ ਬੱਚੇ ਤੋਂ ਲੈਕੇ ਬਜ਼ੁਰਗ ਤੱਕ ਨੂੰ ਕੋਈ ਵੀ ਤੰਗੀ ਨਹੀਂ ਆਉਣ ਦਿੱਤੀ ਪਾਣੀ ਦੀ ਤਰਫੋਂ ਇਸ ਮੌਕੇ ਤੇ ਸ ਦਿਲਬਾਗ ਸਿੰਘ ਬਾਗੀ ਪ੍ਰਧਾਨ ਰੋਟਰੀ ਕਲੱਬ ਬੰਗਾ ਗਰੀਨ ਅਤੇ ਉਨ੍ਹਾਂ ਦੇ ਸਾਥੀ ਮੈਂਬਰ ਹਾਜ਼ਰ ਰਹੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly