ਰੋਟਰੀ ਕਲੱਬ ਬੰਗਾ ਗ੍ਰੀਨ ਵਲੋਂ ਰਾਜਾ ਸਾਹਿਬ ਚੈਰੀਟੇਬਲ ਹਸਪਤਾਲ ਨੂੰ ਦਵਾਈਆਂ ਭੇਂਟ

ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਰੋਟਰੀ ਕਲੱਬ ਬੰਗਾ ਗ੍ਰੀਨ ਵਲੋਂ ਸੇਵਾ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਧੰਨ ਧੰਨ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਚੈਰੀਟੇਬਲ ਹਸਪਤਾਲ ਮਜਾਰਾ ਨੌ ਅਬਾਦ ਵਿਖੇ ਕਲੱਬ ਦੇ ਸੀਨੀਅਰ ਮੈਂਬਰ ਰੋਟੇਰੀਅਨ ਸ਼ਮਿੰਦਰ ਸਿੰਘ ਗਰਚਾ ਦੀ ਪ੍ਰੇਰਨਾ ਸਦਕਾ ਪਰਿਵਾਰਕ ਮੈਂਬਰ ਹਰਬੰਸ ਸਿੰਘ ਸ਼ੋਕਰ ਯੂਕੇ ਮੰਡੇਰਾਂ ਨਿਵਾਸੀ ਦੀ ਸਹਾਇਤਾ ਨਾਲ 15000 ਰੁਪਏ ਦੀਆਂ ਦਵਾਈਆਂ ਭੇਂਟ ਕੀਤੀਆਂ। ਇਸ ਮੌਕੇ ਕਲੱਬ ਦੇ ਪ੍ਰਧਾਨ ਦਿਲਬਾਗ ਸਿੰਘ ਬਾਗੀ ਨੇ ਕਿਹਾ ਕਿ ਸਾਡੇ ਕਲੱਬ ਦਾ ਮਕਸਦ ਲੋੜਵੰਦਾਂ ਦੀ ਮਦਦ ਕਰਨਾ ਹੈ ਚਾਹੇ ਉਹ ਕਿਸੇ ਵੀ ਰੂਪ ਵਿੱਚ ਹੋਵੇ। ਉਹਨਾਂ ਦੱਸਿਆ ਇਹ ਦਵਾਈਆਂ ਰੋਟਰੀ ਕਲੱਬ ਬੰਗਾ ਗ੍ਰੀਨ ਵਲੋਂ ਲੋੜਵੰਦ ਮਰੀਜਾਂ ਲਈ ਭੇਂਟ ਕੀਤੀਆਂ ਗਈਆਂ ਹਨ। ਪ੍ਰਧਾਨ ਦਿਲਬਾਗ ਸਿੰਘ ਬਾਗੀ ਅਤੇ ਸ਼ਮਿੰਦਰ ਸਿੰਘ ਨੇ ਸਾਂਝੇ ਤੌਰ ਤੇ ਕਿਹਾ ਜਿਥੇ ਸਾਡਾ ਕਲੱਬ ਵੱਖ ਵੱਖ ਖੇਤਰਾਂ ਚ ਲੋੜਵੰਦਾਂ ਦੀ ਮਦਦ ਕਰਦਾ ਆ ਰਿਹਾ ਉਥੇ ਤੰਦਰੁਸਤ ਪੰਜਾਬ ਅਤੇ ਸਿਹਤਮੰਦ ਸਮਾਜ ਦੇ ਲਈ ਸਿਹਤ ਸੇਵਾਵਾਂ ਵਿਚ ਵੀ ਆਪਣੀ ਨੈਤਿਕ ਬਣਦੀ ਜਿੰਮੇਵਾਰੀ ਨਿਭਾ ਰਿਹਾ ਹੈ। ਇਸ ਹਸਪਤਾਲ ਵਿੱਚ ਆਕੇ ਦੇਖਿਆ ਕਿ ਇੱਥੇ ਬਹੁਤ ਹੀ ਘੱਟ ਰੇਟਾਂ ਤੇ ਮਰੀਜਾਂ ਦੇ ਇਲਾਜ ਕੀਤੇ ਜਾਂਦੇ ਹਨ। ਇਸ ਲਈ ਸਾਡਾ ਕਲੱਬ ਅੱਗੇ ਤੋਂ ਵੀ ਇਸ ਹਸਪਤਾਲ ਵਿੱਚ ਹਰ ਤਰਾਂ ਦੀ ਮਦਦ ਕਰਨ ਲਈ ਤੱਤਪਰ ਹੈ। ਇਸ ਮੌਕੇ ਹਸਪਤਾਲ ਦੇ ਪ੍ਰਧਾਨ ਮੈਡਮ ਪਰਮਜੀਤ ਕੌਰ ਨੇ ਕਿਹਾ ਕਿ ਇਹ ਹਸਪਤਾਲ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚੱਲ ਰਿਹਾ ਹੈ। ਰੋਟਰੀ ਕਲੱਬ ਬੰਗਾ ਗਰੀਨ ਵਲੋਂ ਇੱਥੇ ਵੱਖ ਵੱਖ ਸਮੇਂ ਤੇ ਆਕੇ ਹਸਪਤਾਲ ਦੀ ਬੇਹਤਰੀ ਲਈ ਯਤਨ ਕੀਤੇ ਜਾ ਰਹੇ ਹਨ। ਅਸੀਂ ਸਮੂਹ ਕਲੱਬ ਮੈਂਬਰਾਂ ਦਾ ਧੰਨਵਾਦ ਕਰਦੇ ਹਾਂ ਅਤੇ ਅੱਗੇ ਤੋਂ ਵੀ ਮਦਦ ਦੀ ਆਸ ਪ੍ਰਗਟ ਕਰਦੇ ਹਾਂ। ਇਸ ਮੌਕੇ ਸਕੱਤਰ ਰੋਟੇ. ਜੀਵਨ ਦਾਸ ਕੌਸ਼ਲ, ਸ਼ਮਿੰਦਰ ਸਿੰਘ ਗਰਚਾ, ਗਗਨਦੀਪ ਸਿੰਘ ਮੈਨੇਜਰ ਪੀਐਨਬੀ, ਮੋਹਿਤ ਢੱਲ, ਸਰਬਜੀਤ ਸਿੰਘ ਬੇਦੀ, ਰਣਜੀਤ ਸਿੰਘ ਹੱਪੋਵਾਲ, ਸੁਖਵਿੰਦਰ ਸਿੰਘ ਧਾਮੀ, ਕੁਲਵੰਤ ਸਿੰਘ ਘੁੰਮਣ, ਬਲਵਿੰਦਰ ਸਿੰਘ ਪਾਂਧੀ ਆਦਿ ਹਾਜ਼ਿਰ ਸਨ।

ਧੰਨ ਧੰਨ ਸ਼੍ਰੀ ਨਾਭ ਕੰਵਲ ਸਾਹਿਬ ਚੈਰੀਟੇਬਲ ਹਸਪਤਾਲ ਮਜਾਰਾ ਨੌ ਅਬਾਦ ਦੇ ਪ੍ਰਧਾਨ ਮੈਡਮ ਪਰਮਜੀਤ ਕੌਰ ਨੂੰ ਦਵਾਈਆਂ ਭੇਂਟ ਕਰਦੇ ਹੋਏ ਕਲੱਬ ਦੇ ਪ੍ਰਧਾਨ ਦਿਲਬਾਗ ਸਿੰਘ ਬਾਗੀ, ਸ਼ਮਿੰਦਰ ਗਰਚਾ ਅਤੇ ਹੋਰ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚਾਰ ਸਾਹਿਬਜ਼ਾਦੇ ਫਿਲਮ ਦਿਖਾਈ ਗਈ