ਰੋਟਰੀ ਕਲੱਬ ਬੇਗੋਵਾਲ ਗਰੇਟਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਅਵਾਣ ਵਿਖੇ ਬਣਾਇਆ ਰੋਟਰੀ ਪਾਰਕ

ਕਪੂਰਥਲਾ,( ਕੌੜਾ )– ਸਮਾਜ ਸੇਵਾ ਦੇ ਕੰਮਾਂ ਨੂੰ  ਅੱਗੇ ਤੋਰਦਿਆਂ ਰੋਟਰੀ ਕਲੱਬ ਬੇਗੋਵਾਲ ਗਰੇਟਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਅਵਾਣ ਵਿਖੇ ਸਥਾਈ ਪ੍ਰੋਜੈਕਟ ਤਹਿਤ ਇਕ ਸੁੰਦਰ ਪਾਰਕ ਬਣਾਇਆ ਗਿਆ | ਜਿਸ ਦਾ ਰਸਮੀ ਉਦਘਾਟਨ ਸਾਬਕਾ ਡਿਸਟਿ੍ਕਟ ਗਵਰਨਰ ਡਾ. ਸਰਬਜੀਤ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਅਸਿਸਟੈਂਟ ਗਵਰਨਰ ਅਮਰਜੀਤ ਸਿੰਘ ਸਡਾਨਾ ਤੇ ਸਾਬਕਾ ਜ਼ੋਨਲ ਚੇਅਰਮੈਨ ਸੁਕੇਸ਼ ਜੋਸ਼ੀ ਦੇ ਨਾਲ ਕਲੱਬ ਪ੍ਰਧਾਨ ਜਨਕ ਸਿੰਘ, ਜ਼ੋਨਲ ਚੇਅਰਮੈਨ ਬਲਵਿੰਦਰ ਸਿੰਘ ਬਰਿਆਰ ਤੇ ਕਲੱਬ ਮੈਂਬਰ ਮੌਜੂਦ ਸਨ | ਇਸ ਮੌਕੇ ਬੋਲਦਿਆਂ ਰੋਟੇਰੀਅਨ ਬਲਵਿੰਦਰ ਸਿੰਘ ਬਰਿਆਰ ਨੇ ਦੱਸਿਆ ਕਿ ਇਸ ਸਕੂਲ ਵਿਚ ਬੱਚਿਆਂ ਲਈ ਰੋਟਰੀ ਕਲੱਬ ਬੇਗੋਵਾਲ ਗਰੇਟਰ ਵਲੋਂ ਪਾਰਕ ਬਣਾਉਣ ‘ਤੇ 1 ਲੱਖ 90 ਹਜ਼ਾਰ ਰੁਪਏ ਦਾ ਖ਼ਰਚਾ ਆਇਆ ਹੈ, ਜਿਸ ਦੀ ਸਾਂਭ ਸੰਭਾਲ ਵੀ ਕਲੱਬ ਵਲੋਂ ਕੀਤੀ ਜਾਵੇਗੀ ਤੇ ਇਸ ਵਿਚ ਕਲੱਬ ਮੈਂਬਰਾਂ ਦੇ ਨਾਲ-ਨਾਲ ਪਿੰਡ ਬਰਿਆਰ ਨਾਲ ਸਬੰਧਿਤ ਪ੍ਰਵਾਸੀ ਭਾਰਤੀਆਂ ਨੇ ਵੀ ਆਪਣਾ ਯੋਗਦਾਨ ਪਾਇਆ ਹੈ | ਇਸ ਮੌਕੇ ਬੋਲਦਿਆਂ ਸਾਬਕਾ ਡਿਸਟਿ੍ਕਟ ਗਵਰਨਰ ਡਾ. ਸਰਬਜੀਤ ਸਿੰਘ ਨੇ ਪਾਰਕ ਬਣਾਉਣ ਲਈ ਰੋਟਰੀ ਕਲੱਬ ਬੇਗੋਵਾਲ ਗਰੇਟਰ ਨੂੰ  ਵਧਾਈ ਦਿੱਤੀ ਤੇ ਕਿਹਾ ਕਿ ਵਾਤਾਵਰਣ ਨੂੰ  ਸਾਫ਼ ਸੁਥਰਾ ਰੱਖਣ ਲਈ ਸਾਨੂੰ ਸੁੰਦਰ ਪਾਰਕ ਬਣਾਉਣ ਦੇ ਨਾਲ ਨਾਲ ਇਨ੍ਹਾਂ ਦੀ ਸਾਂਭ ਸੰਭਾਲ ਤੇ ਬੂਟੇ ਲਗਾਉਣ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ | ਪਾਰਕ ਦੇ ਉਦਘਾਟਨੀ ਸਮਾਗਮ ਮੌਕੇ ਮੇਜ਼ਬਾਨ ਕਲੱਬ ਵਲੋਂ ਆਏ ਹੋਏ ਮੁੱਖ ਮਹਿਮਾਨ ਤੇ ਉਨ੍ਹਾਂ ਦੇ ਸਾਥੀਆਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਜਨਕ ਸਿੰਘ, ਸਕੱਤਰ ਰਣਜੀਤ ਸਿੰਘ, ਧਰਮਪਾਲ, ਰਕੇਸ਼ ਸਡਾਨਾ, ਇੰਦਰਜੀਤ ਸ਼ਕਤੀ, ਬਲਜਿੰਦਰ ਗਾਂਧੀ, ਚੇਤਨ ਢੀਂਗਰਾ, ਸੁਖਵਿੰਦਰ ਸਿੰਘ, ਲਖਵਿੰਦਰ ਸਿੰਘ ਫ਼ੌਜੀ, ਸੀਤਾ ਰਾਮ, ਡਾ. ਵਿਨੋਦ, ਪ੍ਰਵਾਸੀ ਭਾਰਤੀ ਸੁਰਜੀਤ ਸਿੰਘ ਬਰਿਆਰ, ਸਕੂਲ ਮੁਖੀ ਭੁਪਿੰਦਰ ਕੌਰ ਤੇ ਹੋਰ ਹਾਜ਼ਰ ਸਨ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articlePTI-backed independents lead in Pak poll race
Next articleਡਾ ਹਰਬਾਗ ਸਿੰਘ ਦੀ ਟੀਮ ਵੱਲੋਂ  ਲੱਗਾ ‘ਭਲੂਰ’ ਵਿਖੇ ਮੈਡੀਕਲ ਕੈਂਪ