
ਕਪੂਰਥਲਾ, (ਸਮਾਜ ਵੀਕਲੀ) ( ਵਿਸ਼ੇਸ਼ ਪ੍ਰਤੀਨਿਧ) -ਸਮਾਜ ਸੇਵਾ ਦੇ ਕਾਰਜਾਂ ਨੂੰ ਅੱਗੇ ਤੋਰਦਿਆਂ ਰੋਟਰੀ ਕਲੱਬ ਕਪੂਰਥਲਾ ਇਲੀਟ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਖ਼ੂਨਦਾਨ ਕੈਂਪ ਲਗਾਇਆ ਗਿਆ | ਕਲੱਬ ਦੇ ਪ੍ਰਧਾਨ ਅੰਕੁਰ ਵਾਲੀਆ, ਸਕੱਤਰ ਸਿਮਰਨਪ੍ਰੀਤ ਸਿੰਘ ਤੇ ਪ੍ਰੋਜੈਕਟ ਚੇਅਰਮੈਨ ਅਮਰਜੀਤ ਸਿੰਘ ਸਡਾਨਾ ਦੇ ਉੱਦਮ ਸਦਕਾ ਲਗਾਏ ਗਏ , ਇਸ ਖ਼ੂਨਦਾਨ ਕੈਂਪ ਦੌਰਾਨ 26 ਪ੍ਰਾਣੀਆਂ ਨੇ ਸਵੈਇੱਛਿਤ ਖ਼ੂਨਦਾਨ ਕਰਕੇ ਵਡਮੁੱਲੀਆਂ ਜਾਨਾਂ ਬਚਾਉਣ ਵਿਚ ਆਪਣਾ ਯੋਗਦਾਨ ਪਾਇਆ | ਇਸ ਮੌਕੇ ਸਿਵਲ ਹਸਪਤਾਲ ਦੇ ਬਲੱਡ ਬੈਂਕ ਤੋਂ ਬੀ.ਟੀ.ਓ. ਡਾ. ਸ਼ਿਲਪਾ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਵੱਲੋਂ ਖ਼ੂਨ ਇਕੱਤਰ ਕਰਨ ਦੀ ਸੇਵਾ ਨਿਭਾਈ ਗਈ | ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਰੋਟਰੀ ਕਲੱਬ ਇਲੀਟ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਰੋਟਰੀ ਕਲੱਬ ਇਲੀਟ ਖ਼ੂਨਦਾਨ ਕੈਂਪ ਤੇ ਮੈਡੀਕਲ ਕੈਂਪਾਂ ਤੋਂ ਇਲਾਵਾ ਸਿੱਖਿਆ ਦੇ ਖੇਤਰ ਵਿਚ ਵੀ ਬੱਚਿਆਂ ਦੀ ਮਦਦ ਕਰਦਾ ਹੈ, ਜੋ ਕਿ ਉਨ੍ਹਾਂ ਵਲੋਂ ਕੀਤਾ ਜਾਂਦਾ ਬਹੁਤ ਵਧੀਆ ਉਪਰਾਲਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬੀ ਭਜਨ ਕੌਰ ਡੋਗਰਾਂਵਾਲ ਸਾਬਕਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ, ਇੰਚਾਰਜ ਭਾਈ ਮੋਹਕਮ ਸਿੰਘ, ਰੋਟਰੀ ਇੰਟਰਨੈਸ਼ਨਲ ਦੇ ਸਾਬਕਾ ਡਿਸਟ੍ਰਿਕਟ ਗਵਰਨਰ ਡਾ. ਸਰਬਜੀਤ ਸਿੰਘ, ਸੁਕੇਸ਼ ਜੋਸ਼ੀ, ਰੋਬਟ ਗਰੋਵਰ, ਕੰਵਲਪ੍ਰੀਤ ਸਿੰਘ ਕੌੜਾ, ਪਰਵਿੰਦਰ ਸਿੰਘ ਢੋਟ, ਰਾਹੁਲ ਆਨੰਦ, ਲਖਬੀਰ ਸਿੰਘ, ਅਮਰਜੀਤ ਸਿੰਘ ਥਿੰਦ, ਸੁਖਜਿੰਦਰ ਸਿੰਘ ਸੇਖੋਂ, ਗੁਰਜੀਤ ਸਿੰਘ, ਦਲਜੀਤ ਕੌਰ, ਅਵਿਨਾਸ਼ ਚੰਦਰ, ਸੁਰਜੀਤ ਸਿੰਘ ਸਡਾਨਾ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ |


