ਕਪੂਰਥਲਾ, (ਸਮਾਜ ਵੀਕਲੀ) ( ਕੌੜਾ )-ਸਮਾਜ ਸੇਵਾ ਦੇ ਕਾਰਜਾਂ ਨੂੰ ਅੱਗੇ ਤੋਰਦਿਆਂ ਰੋਟਰੀ ਕਲੱਬ ਕਪੂਰਥਲਾ ਇਲੀਟ ਵਲੋਂ ਧੁੰਦ ਦੌਰਾਨ ਵਾਪਰਦੇ ਸੜਕੀ ਹਾਦਸਿਆਂ ਨੂੰ ਰੋਕਣ ਦੇ ਮਨੋਰਥ ਨੂੰ ਲੈ ਕੇ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਸਥਾਨਕ ਡੀ.ਸੀ. ਚੌਂਕ ਵਿਖੇ 100 ਤੋ ਵੱਧ ਵਾਹਨਾਂ ਨੂੰ ਰਿਫ਼ਲੈਕਟਰ ਲਗਾਏ ਗਏ | ਕੌਮੀ ਪੱਧਰ ‘ਤੇ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਤੇ ਡੀ.ਐਸ.ਪੀ. ਟਰੈਫ਼ਿਕ ਜਸਵੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਟਰੈਫ਼ਿਕ ਇੰਚਾਰਜ ਸਬ ਇੰਸਪੈਕਟਰ ਦਰਸ਼ਨ ਸਿੰਘ ਤੇ ਥਾਣਾ ਸਿਟੀ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਕਲੱਬ ਮੈਂਬਰਾਂ ਦਾ ਵਿਸ਼ੇਸ਼ ਸਹਿਯੋਗ ਦਿੱਤਾ | ਕਲੱਬ ਦੇ ਪ੍ਰਧਾਨ ਰਾਹੁਲ ਆਨੰਦ, ਸਕੱਤਰ ਅੰਕੁਰ ਵਾਲੀਆ ਤੇ ਪ੍ਰੋਜੈਕਟ ਚੇਅਰਮੈਨ ਅਮਰਜੀਤ ਸਿੰਘ ਸਡਾਨਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਸੜਕ ਹਾਦਸਿਆਂ ਦੌਰਾਨ ਅਜਾਈਾ ਜਾਂਦੀਆਂ ਵਡਮੁੱਲੀਆਂ ਜਾਨਾਂ ਨੂੰ ਬਚਾਇਆ ਜਾ ਸਕੇ | ਟਰੈਫ਼ਿਕ ਇੰਚਾਰਜ ਦਰਸ਼ਨ ਸਿੰਘ ਨੇ ਕਲੱਬ ਮੈਂਬਰਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸਕੂਲਾਂ, ਕਾਲਜਾਂ ਵਿਚ ਜਿੱਥੇ ਸੈਮੀਨਾਰ ਲਗਾਏ ਜਾ ਰਹੇ ਹਨ ਉੱਥੇ ਵਾਹਨ ਚਾਲਕਾਂ ਨੂੰ ਨਿਯਮਾਂ ਦੀ ਪਾਲਣਾ ਲਈ ਵਿਸ਼ੇਸ਼ ਤੌਰ ‘ਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ | ਇਸ ਮੌਕੇ ਸੁਕੈਸ਼ ਜੋਸ਼ੀ, ਸਿਮਰਨਪ੍ਰੀਤ ਸਿੰਘ, ਸੰਨੀ, ਏ.ਐਸ.ਆਈ. ਦਵਿੰਦਰ ਸਿੰਘ ਚਾਹਲ, ਏ.ਐਸ.ਆਈ. ਬਲਵਿੰਦਰ ਸਿੰਘ ਨਰਕਟ, ਸਰਬਪ੍ਰੀਤ ਸਿੰਘ ਸੰਨੀ, ਸੁਖਵਿੰਦਰ ਮੋਹਨ ਸਿੰਘ ਭਾਟੀਆ ਤੇ ਹੋਰ ਹਾਜ਼ਰ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj