ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਨਸ਼ਿਆਂ ਦੇ  ਖ਼ਿਲਾਫ਼ ਕੱਢੀ ਗਈ ਮੋਟਰ-ਸਾਇਕਲ ਰੈਲੀ 

ਨਸ਼ਾ ਰਹਿਤ ਸਮਾਜ ਦੀ ਸਿਰਜਣਾ ਵਾਸਤੇ ਹਰੇਕ ਇਨਸਾਨ ਪਾਵੇ ਯੋਗਦਾਨ : ਗੁਰਦਿੱਤ ਸਿੰਘ ਸੇਖੋਂ
ਫ਼ਰੀਦਕੋਟ/ਭਲੂਰ 23 ਜੁਲਾਈ (ਬੇਅੰਤ ਗਿੱਲ ਭਲੂਰ )ਰੋਟਰੀ ਕਲੱਬ ਦੇ ਨਵੇਂ ਪ੍ਰਧਾਨ ਅਰਵਿੰਦ ਕੁਮਾਰ ਛਾਬੜਾ ਅਤੇ ਸਕੱਤਰ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਜ ਸਥਾਨਕ ਨਵੀਂ ਸਬਜੀ ਮੰਡੀ ਵਿਖੇ ਅੱਜ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਮੋਟਰਸਾਈਕਲ ਰੈਲੀ ਕੱਢੀ ਗਈ। ਇਸ ਜਾਗਰੂਕਤਾ ਰੈਲੀ ਨੂੰ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰੀ ਝੰਡੀ ਦੇਣ ਦੀ ਰਸਮ ਅਦਾ ਕੀਤੀ। ਪ੍ਰੋਜੈਕਟ ਚੇਅਰਮੈਨ ਐਡਵੋਕੇਟ ਲਲਿਤ ਮੋਹਨ ਗੁਪਤਾ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਅਤੇ ਰੋਟਰੀ ਦੇ ਸੀਨੀਅਰ ਆਗੂ ਅਸ਼ੋਕ ਸੱਚਰ ਨੇ  ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ।
ਕਲੱਬ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰਨ ਵਾਸਤੇ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਵਾਸਤੇ ਹਰ ਇਨਸਾਨ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਵਾਸਤੇ ਸੁਹਿਦਰਤਾ ਨਾਲ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਆਪਣੇ ਸਿਧਾਂਤਾਂ ਤੇ ਪਹਿਰਾ ਦੇਣ ਵਾਲਾ ਵਿਅਕਤੀ ਹਾਰ ਕੇ ਵੀ ਜਿੱਤ ਜਾਂਦਾ ਹੈ ਤੇ ਸਿਧਾਂਤਾਂ ਨੂੰ ਛੱਡਣ ਵਾਲਾ ਵਿਅਕਤੀ ਜਿੱਤ ਕੇ ਵੀ ਹਾਰ ਜਾਂਦਾ ਹੈ। ਉਨ੍ਹਾਂ ਰੋਟਰੀ ਕਲੱਬ ਵੱਲੋਂ ਮਾਨਵਤਾ ਭਲਾਈ ਦੇ ਕੀਤੇ ਜਾ ਰਹੇ ਕਾਰਜਾਂ ਦੀ ਪ੍ਰੰਸ਼ਸ਼ਾ ਕਰਦਿਆਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮਾਰਕੀਟ ਕਮੇਟੀ ਫ਼ਰੀਦਕੋਟ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਹੋਰ ਖੇਤਰਾਂ ’ਚ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ। ਇਸ ਮੌਕੇ ਐਮ.ਸੀ.ਕਮਲਜੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਰੈਲੀ ’ਚ ਬਲਵਿੰਦਰ ਸਿੰਘ ਮਠਾੜੂ,ਐਡੋਵੋਕੇਟ ਗੁਰਪ੍ਰੀਤ ਸਿੰਘ ਚੋਹਾਨ, ਸਟੇਟ ਐਵਾਰਡੀ ਧਰਮਿੰਦਰ ਸਿੰਘ, ਨਵਕਿਰਨ ਸਿੰਘ, ਇੰਦਰਪ੍ਰੀਤ ਸਿੰਘ ਧੁੰਨਾ, ਪਰਮਜੀਤ ਸਿੰਘ ਪੰਮਾ ਅਤੇ ਮੋਟਰ ਸਾਈਕਲ ਕਲੱਬ ਕੋਟਕਪੂਰਾ ਦੀ ਅਗਵਾਈ ਹੇਠ ਮੋਟਰਸਾਈਕਲ ਜਾਗਰੂਕਤਾ ਰੈਲੀ ‘ਚ ਹਿੱਸਾ ਲੈਣ ਵਾਲੇ ਸਮੂਹ ਨੌਜਵਾਨਾਂ ਨੂੰ ਪ੍ਰਮਾਣ ਪੱਤਰ ਤੇ ਤਗਮਿਆਂ ਨਾਲ ਸਨਮਾਨਿਆ ਗਿਆ।
ਇਸ  ਮੌਕੇ ਦਵਿੰਦਰ  ਸਿੰਘ ਪੰਜਾਬ ਮੋਟਰਜ਼ ਨੇ ਵੀ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਖੂਬਸੂਰਤ ਵਿਚਾਰ ਪੇਸ਼ ਕਰਦਿਆਂ ਸਭ ਦਾ ਮਨ ਮੋਹ ਲਿਆ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਨਵੀਸ਼ ਛਾਬੜਾ ਨੇ ਬਾਖੂਬੀ ਨਿਭਾਈ। ਇਸ ਰੈਲੀ ’ਚ ਪੀ.ਬੀ.04 ਟੂ ਸਟਰੋਕ ਵਿਨਟਰ ਕਲੱਬ ਫ਼ਰੀਦਕੋਟ ਦੇ ਸਮੂਹ ਮੈਂਬਰ, ਸ਼ਹਿਰ ਦੀਆਂ ਵੱਖ-ਵੱਖ ਕਲੱਬਾਂ ਦੇ ਨੌਜਵਾਨਾਂ ਨੇ ਪੂਰਨ ਦਿਲਚਪਸੀ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਰੋਟਰੀ ਕਲੱਬ ਦੇ ਸਾਬਕਾ ਪ੍ਰਧਾਨ ਆਰਸ਼ ਸੱਚਰ, ਇੰਜ.ਜੀਤ ਸਿੰਘ, ਖਜ਼ਾਨਚੀ ਪਵਨ ਵਰਮਾ, ਸੀਨੀਅਰ ਆਗੂ ਸੰਜੀਵ ਮਿੱਤਲ, ਡਾ.ਸ਼ਸ਼ੀਕਾਂਤ ਧੀਰ, ਡਾ.ਗਗਨ ਬਜਾਜ,ਭਾਰਤ ਭੂਸ਼ਨ ਸਿੰਗਲਾ, ਸੁਖਬੀਰ ਸਿੰਘ ਸੱਚਦੇਵਾ, ਕਰਨਲ ਬਲਬੀਰ ਸਿੰਘ, ਸਤੀਸ਼ ਬਾਗੀ, ਰਾਜਨ ਨਾਗਪਾਲ,ਪੰਕਜ ਜੈਨ, ਪ੍ਰਦੀਪ ਕਟਾਰੀਆ ਲੱਕੀ, ਇੰਸਪੈਕਅਰ ਪ੍ਰਵੇਸ਼ ਰੀਹਾਨ,ਸੰਜੀਵ ਗਰਗ (ਵਿੱਕੀ),ਅਸ਼ਵਨੀ ਬਾਂਸਲ, ਗਗਨਦੀਪ ਸਿੰਗਲਾ,ਐਡਵੋਕੇਟ ਰਾਜੇਸ਼ ਰੀਹਾਨ, ਜਸਬੀਰ ਸਿੰਘ ਜੱਸੀ,ਪਿ੍ਰਤਪਾਲ ਸਿੰਘ ਕੋਹਲੀ, ਨਵਦੀਪ ਗਰਗ, ਕੇਵਲ ਕਿ੍ਰਸ਼ਨ ਕਟਾਰੀਆ, ਮੋਹਿਤ ਛਾਬੜਾ, ਡਾ.ਵਿਸ਼ਵ ਮੋਹਨ ਗੋਇਲ, ਜਗਦੀਪ ਸਿੰਘ ਗਿੱਲ, ਸੌਰਵ ਅਗਰਵਾਲ, ਸੁਖਵੰਤ ਸਿੰਘ ਅਤੇ ਹੋਰ ਵੀ ਸ਼ਹਿਰ ਦੀਆਂ ਪ੍ਰਮੁੱਖ ਹਸਤੀਆਂ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਦਿਆਰਥੀਆਂ ਨੂੰ ਜੀਵਨ ਵਿੱਚ ਗੁਰਬਾਣੀ ਅਨੁਸਾਰ ਜੀਵਨ ਜਿਉਣ ਦੇ ਸੰਕਲਪ ਲਾਗੂ ਕਰਨੇ ਚਾਹੀਦੇ ਹਨ _ ਜਤਿੰਦਰਪਾਲ ਸਿੰਘ 
Next articleਨੈਸ਼ਨਲ ਯੂਥ ਵੈਲਫੇਅਰ ਕਲੱਬ ਫ਼ਰੀਦਕੋਟ  ਨੇ ਮਨਾਇਆ ਵਣ ਮਹਾਂਉਤਸਵ