ਫ਼ਰੀਦਕੋਟ/ਭਲੂਰ (ਬੇਅੰਤ ਗਿੱਲ)-ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਅਡਾਪਟ ਕੀਤੇ ਸਰਕਾਰੀ ਪ੍ਰਾਇਮਰੀ ਸਕੂਲ ਜ਼ਿਲ੍ਹਾ ਜ਼ੇਲ੍ਹ ’ਚ ਕਲੱਬ ਦੇ ਸੀਨੀਅਰ ਮੈਂਬਰ ਪ੍ਰਿਤਪਾਲ ਸਿੰਘ ਕੋਹਲੀ ਦੇ ਜਨਮ ਦਿਨ ਦੀ ਖੁਸ਼ੀ ’ਚ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਫ਼ਰੂਟ ਵੰਡਿਆ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਅਰਵਿੰਦ ਛਾਬੜਾ ਨੇ ਰੋਟਰੀ ਕਲੱਬ ਵੱਲੋਂ ਸਕੂਲ ਦੇ ਸਟਾਫ਼ ਨੂੰ ਵਿਸ਼ਵਾਸ਼ ਦੁਆਇਆ ਕਿ ਸਕੂਲ ਕਲੱਬ ਵੱਲੋਂ ਅਡਾਪਟ ਕੀਤਾ ਗਿਆ ਹੈ। ਸਕੂਲ ਦੇ ਬੱਚਿਆਂ ਦੀ ਹਰ ਲੋੜ ਪੂਰੀ ਕੀਤੀ ਜਾਵੇਗੀ। ਉਨ੍ਹਾਂ ਬੱਚਿਆਂ ਨੂੰ ਜੀਵਨ ’ਚ ਸਖ਼ਤ ਮਿਹਨਤ ਕਰਨ ਵਾਸਤੇ ਵੀ ਉਤਸ਼ਾਹਿਤ ਕੀਤਾ। ਇਸ ਮੌਕੇ ਰੋਟਰੀ ਕਲੱਬ ਦੇ ਸੀਨੀਅਰ ਮੈਂਬਰ ਅਸ਼ੋਕ ਚਾਨਣਾ, ਕੇਵਲ ਕ੍ਰਿਸ਼ਨ ਕਟਾਰੀਆ, ਸੁਖਬੀਰ ਸਿੰਘ ਸੱਚਦੇਵਾ, ਆਰਸ਼ ਸੱਚਰ, ਕਲੱਬ ਦੇ ਸਕੱਤਰ ਮਨਪ੍ਰੀਤ ਸਿੰਘ ਨੇ ਪ੍ਰਿਤਪਾਲ ਸਿੰਘ ਕੋਹਲੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ।
ਕਲੱਬ ਸਕੱਤਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਕਲੱਬ ਵੱਲੋਂ ਸਰਵਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਹੈ ਕਿ ਕਲੱਬ ਦੇ ਮੈਂਬਰ ਆਪਣੇ ਜਨਮ ਦਿਨ, ਮੈਰਿਜ ਐਨਵਰਸੀ, ਹੋਰ ਖੁਸ਼ੀ ਦੇ ਮੌਕਿਆਂ ‘ਤੇ ਫ਼ਜੂਲ ਖਰਚੀ ਕਰਨ ਦੀ ਥਾਂ ਲੋੜਵੰਦ ਵਿਦਿਆਰਥੀ ਵਰਗ ਦੀ ਸਹਾਇਤਾ ਕਰਕੇ ਮਨਾਏਗਾ। ਇਸ ਮੌਕੇ ਪ੍ਰਿਤਪਾਲ ਸਿੰਘ ਕੋਹਲੀ ਨੇ ਸਭ ਦਾ ਧੰਨਵਾਦ ਕਰਦਿਆਂ ਸਕੂਲ ਦੇ ਵਿਦਿਆਰਥੀਆਂ ਲਈ ਭਵਿੱਖ ’ਚ ਪੂਰਨ ਯੋਗਦਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਕੂਲ ਮੁੱਖੀ ਭਾਰਤੀ ਸ਼ਰਮਾ ਨੇ ਕਲੱਬ ਦਾ ਇਸ ਨੇਕ ਉਪਰਾਲੇ ਲਈ ਧੰਨਵਾਦ ਕੀਤਾ। ਸਕੂਲ ਸਟਾਫ਼ ’ਚੋਂ ਪ੍ਰਭਪਾਲ ਕੌਰ, ਸ਼ਿਵਾਨੀ, ਕੁਲਵਿੰਦਰ ਕੌਰ, ਵਰਿੰਦਰ ਕੌਰ, ਗੁਰਜੀਤ ਕੌਰ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly