*ਸੀਨੀਅਰ ਅਧਿਆਪਕਾਂ ਨੂੰ ਨੇਸ਼ਨ ਬਿਲਡਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ*
ਅਧਿਆਪਕ ਦੇਸ਼ ਤੇ ਸਮਾਜ ਲਈ ਪ੍ਰੇਰਣਾ ਦਾ ਸਰੋਤ – ਕਟਾਰੀਆ
ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਵਿਦਿਆਰਥੀਆਂ ਦੀ ਭਲਾਈ ਵਿੱਚ ਲਗਾਉਣ ਵਾਲੇ ਅਧਿਆਪਕ ਦੇਸ਼ ਤੇ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਰੋਟਰੀ ਫਾਊਡੇਸ਼ਨ ਦੇ ਚੇਅਰਮੈਨ ਰੋਟਰੀਅਨ ਸੁਰਿੰਦਰ ਸਿੰਘ ਕਟਾਰੀਆ ਅਤੇ ਸ਼੍ਰੀਮਤੀ ਬਲਵਿੰਦਰ ਕੌਰ (ਸਹਾਇਕ ਨਿਰਦੇਸ਼ਕ) ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਂਝੇ ਰੂਪ ਵਿੱਚ ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਸਲੇਮ ਟਾਬਰੀ ਲੁਧਿਆਣਾ ਵਿਖੇ ਰੋਟਰੀ ਕਲੱਬ ਲੁਧਿਆਣਾ ਸਿਟੀ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਸਨਮਾਨ ਸਮਾਗਮ ਦੌਰਾਨ ਇਕੱਤਰ ਹੋਈਆਂ ਪ੍ਰਮੁੱਖ ਸ਼ਖਸ਼ੀਅਤਾਂ, ਅਧਿਆਪਕ ਸਾਹਿਬਾਨਾਂ ਤੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਨੇ ਆਪਣੀ ਪ੍ਰਭਾਵਸ਼ਾਲੀ ਤਕਰੀਰਾਂ ਵਿੱਚ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਕੇਵਲ ਚੰਗੀ ਵਿੱਦਿਆ ਤੇ ਸੰਸਕਾਰ ਹੀ ਨਹੀਂ ਦੇਂਦੇ ਬਲਕਿ ਇੱਕ ਮਜ਼ਬੂਤ ਰਾਸ਼ਟਰ ਦੇ ਉਸਾਰੀਏ ਵੀ ਹੁੰਦੇ ਹਨ।ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ: ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ-ਦਿਨ ਨੂੰ ਸਮਰਪਿਤ ਮਨਾਇਆ ਜਾਂਦਾ ਅਧਿਆਪਕ ਦਿਵਸ ਸਾਡੇ ਸਾਰਿਆਂ ਲਈ ਇੱਕ ਚਾਨਣ-ਮੁਨਾਰਾ ਹੈ। ਜਿਸ ਤੋਂ ਸੇਧ ਪ੍ਰਾਪਤ ਕਰਕੇ ਅਸੀਂ ਸੁਚੱਜੇ ਗਿਆਨ ਦੀ ਪ੍ਰਾਪਤੀ ਕਰ ਸਕਦੇ ਹਾਂ। ਇਸੇ ਮਿਸ਼ਨ ਦੀ ਪ੍ਰਾਪਤੀ ਲਈ ਰੋਟਰੀ ਕਲੱਬ ਲੁਧਿਆਣਾ ਸਿਟੀ ਵੱਲੋਂ ਹਰ ਸਾਲ ਬੜੀ ਸ਼ਰਧਾ ਭਾਵਨਾ ਨਾਲ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ ਅਤੇ ਸਮਾਜ ਲਈ ਰੋਲ ਮਾਡਲ ਬਣੇ ਅਧਿਆਪਕ ਸਹਿਬਾਨ ਨੂੰ ਉਨ੍ਹਾਂ ਵੱਲੋਂ ਕੀਤੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਵੀ ਕੀਤਾ ਜਾਂਦਾ ਹੈ। ਇਸ ਦੌਰਾਨ ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਦੇ ਪ੍ਰਧਾਨ ਅਤੇ ਸਕੂਲ ਦੇ ਡਾਇਰੈਕਟਰ ਸ੍ਰ: ਰਣਜੀਤ ਸਿੰਘ ਤੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਪ੍ਰਦੀਪ ਕੌਰ ਵਾਲੀਆ ਨੇ ਵੀ ਆਪਣੇ ਵਿਚਾਰਾਂ ਦੀ ਸਾਂਝ ਕੀਤੀ ਅਤੇ ਅਧਿਆਪਕ ਦਿਵਸ ਦੀ ਮਹੱਤਤਾ ਤੇ ਖੋਜ ਭਰਪੂਰ ਚਾਨਣਾ ਪਾਉਦਿਆਂ ਕਿਹਾ ਕਿਸੇ ਵਿਅਕਤੀ ਦੀ ਸ਼ਖ਼ਸ਼ੀਅਤ ਨੂੰ ਨਿਖਾਰਨ ਵਿੱਚ ਅਧਿਆਪਕ ਦਾ ਅਹਿਮ ਰੋਲ ਹੁੰਦਾ ਹੈ। ਸਮਾਗਮ ਅੰਦਰ ਪੁੱਜੇ ਵੱਖ-ਵੱਖ ਬੁਲਾਰਿਆਂ ਨੇ ਆਪਣੇ ਪ੍ਰਭਾਵਸ਼ਾਲੀ ਸੰਬੋਧਨ ਵਿੱਚ ਕਿਹਾ ਕਿ ਸਮੁੱਚੇ ਵਿਸ਼ਵ ਭਰ ਵਿੱਚ ਮਨੁੱਖਤਾ ਦੀ ਸੇਵਾ ਕਰਨ ਤੇ ਸਮਾਜ ਸੇਵੀ ਕਾਰਜਾਂ ਨੂੰ ਯੋਜਨਾਬੱਧ ਤਰੀਕੇ ਨਾਲ ਚਲਾਉਣ ਲਈ ਜੋ ਸੇਵਾ ਮੁਹਿੰਮ ਰੋਟਰੀ ਕਲੱਬ ਵੱਲੋਂ ਚਲਾਈ ਜਾ ਰਹੀ ਹੈ। ਉਹ ਆਪਣੇ ਆਪ ਇੱਕ ਮਿਸਾਲੀ ਕਾਰਜ ਹੈ। ਜਿਸ ਦੇ ਲਈ ਅਸੀਂ ਸਮੂਹ ਰੋਟਰੀਅਨ ਮੈਂਬਰਾਂ ਦਾ ਦਿਲੋਂ ਧੰਨਵਾਦ ਪ੍ਰਗਟ ਕਰਦੇ ਹਾਂ। ਇਸ ਮੌਕੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ, ਮਹਿਮਾਨ ਸ਼ਖ਼ਸ਼ੀਅਤਾਂ ਦੇ ਸਨਮੁੱਖ ਗੀਤ ਸੰਗੀਤ ਦਾ ਮਨਮੋਹਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਦੌਰਾਨ ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਦੇ ਪ੍ਰਧਾਨ ਤੇ ਸਕੂਲ ਦੇ ਡਾਇਰੈਕਟਰ ਸ੍ਰ: ਰਣਜੀਤ ਸਿੰਘ ਰੋਟਰੀ ਫਾਊਡੇਸ਼ਨ ਦੇ ਚੇਅਰਮੈਨ ਰੋਟਰੀਅਨ ਸੁਰਿੰਦਰ ਸਿੰਘ ਕਟਾਰੀਆ ਅਤੇ ਸ਼੍ਰੀਮਤੀ ਬਲਵਿੰਦਰ ਕੌਰ (ਸਹਾਇਕ ਨਿਰਦੇਸ਼ਕ) ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਂਝੇ ਤੌਰ ਤੇ ਸਿੱਖਿਆ ਦੇ ਖੇਤਰ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਪ੍ਰਮੁੱਖ ਅਧਿਆਪਕ ਸਾਹਿਬਾਨ ਜਿਨ੍ਹਾਂ ਵਿੱਚਸ੍ਰ: ਗੁਰਮੀਤ ਸਿੰਘ, ਡਾ: ਜਸਵਿੰਦਰ ਸਿੰਘ, ਆਰਜੂ ਕੁਮਾਰ, ਸ਼੍ਰੀਮਤੀ ਰੁਮਾਨੀ ਆਹੂਜਾ, ਸ਼੍ਰੀਮਤੀ ਅੰਜੂ ਬਾਲਾ,ਆਯੂਸੀ ਭਾਰਗਵ, ਪ੍ਰਿੰਸੀਪਲ ਸ਼੍ਰੀਮਤੀ ਪਰਦੀਪ ਕੌਰ ਨੂੰ ਨੇਸ਼ਨ ਬਿਲਡਰ ਐਵਾਰਡ, ਸਨਮਾਨ ਪੱਤਰ ਤੇ ਦੁਸ਼ਾਲੇ ਰੋਟਰੀ ਕਲੱਬ ਲੁਧਿਆਣਾ ਸਿਟੀ ਵੱਲੋਂ ਭੇਟ ਕੀਤੇ ਗਏ। ਇਸ ਦੌਰਾਨ ਸਕੂਲ ਦੇ ਡਾਇਰੈਕਟਰ ਸ੍ਰ: ਰਣਜੀਤ ਸਿੰਘ ਵੱਲੋਂ ਰੋਟਰੀ ਫਾਊਡੇਸ਼ਨ ਦੇ ਚੇਅਰਮੈਨ ਰੋਟਰੀਅਨ ਸੁਰਿੰਦਰ ਸਿੰਘ ਕਟਾਰੀਆ ਅਤੇ ਸ਼੍ਰੀਮਤੀ ਬਲਵਿੰਦਰ ਕੌਰ (ਸਹਾਇਕ ਨਿਰਦੇਸ਼ਕ)ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਪ੍ਰਦੀਪ ਕੌਰ ਵਾਲੀਆ, ਸ੍ਰ: ਜਗਜੀਤ ਸਿੰਘ ਸਕੱਤਰ ਸਕੂਲ ਪ੍ਰਬੰਧਕ ਕਮੇਟੀ, ਰੋਟਰੀਅਨ ਅਜੈਬ ਸਿੰਘ, ਰੋਟਰੀਅਨ ਦਲਜੀਤ ਸਿੰਘ, ਗੁਰਦੀਪ ਸਿੰਘ, ਸਤਵਿੰਦਰ ਕੌਰ ਮੁੱਖ ਪ੍ਰਬੰਧਕ ਸਿੱਖ ਮਿਸ਼ਨਰੀ ਕਾਲਜ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


