HOME ਰੋਟਰੀ ਕਲੱਬ ਮਿਡ ਟਾਊਨ ਵੱਲੋਂ ਬੱਚਿਆਂ ਲਈ ਹੈਂਡ ਵਾਸ਼ ਸਟੇਸ਼ਨ ਸਮਰਪਿਤ, ਡਿਪਟੀ...

ਰੋਟਰੀ ਕਲੱਬ ਮਿਡ ਟਾਊਨ ਵੱਲੋਂ ਬੱਚਿਆਂ ਲਈ ਹੈਂਡ ਵਾਸ਼ ਸਟੇਸ਼ਨ ਸਮਰਪਿਤ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤਾ ਉਦਘਾਟਨ

2

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਸਥਾਨਕ ਮਲਟੀ ਪਰਪਜ਼ ਆਊਟਡੋਰ ਸਟੇਡੀਅਮ, ਹੁਸ਼ਿਆਰਪੁਰ ਵਿੱਚ ਇਕ ਭਵਿਆ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬੱਚਿਆਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਵੱਲੋਂ ਹੈਂਡ ਵਾਸ਼ ਸਟੇਸ਼ਨ ਸਮਰਪਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਹੈਂਡ ਵਾਸ਼ ਸਟੇਸ਼ਨ ਦਾ ਰਸਮੀ ਉਦਘਾਟਨ ਕੀਤਾ। ਸਮਾਗਮ ਦੌਰਾਨ ਰੋਟਰੀ ਕਲੱਬ ਮਿਡ ਟਾਊਨ ਵੱਲੋਂ ਬੱਚਿਆਂ ਦੀ ਸਹੂਲਤ ਲਈ ਸਥਾਪਿਤ ਕੀਤੇ ਗਏ ਹੈਂਡ ਵਾਸ਼ ਸਟੇਸ਼ਨ ਨੂੰ ਵਰਤੋਂ ਲਈ ਸਮਰਪਿਤ ਕੀਤਾ ਗਿਆ। ਖਾਸ ਗੱਲ ਇਹ ਰਹੀ ਕਿ ਇਸ ਸਟੇਸ਼ਨ ਦੇ ਨਾਲ ਅਗਲੇ ਦੋ ਸਾਲਾਂ ਲਈ ਸਾਬਣ ਦੀ ਸਹੂਲਤ ਵੀ ਕਲੱਬ ਵੱਲੋਂ ਉਪਲਬਧ ਕਰਵਾਈ ਜਾਵੇਗੀ, ਤਾਂ ਜੋ ਬੱਚਿਆਂ ਨੂੰ ਨਿਯਮਿਤ ਤੌਰ ‘ਤੇ ਸਫਾਈ ਸਬੰਧੀ ਸਹੂਲਤਾਂ ਮਿਲਦੀਆਂ ਰਹਿਣ। ਆਪਣੇ ਸੰਬੋਧਨ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਰੋਟਰੀ ਕਲੱਬ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਵਿੱਚ ਹੱਥ ਧੋਣ ਦੀ ਆਦਤ ਵਿਕਸਿਤ ਕਰਨਾ ਕੇਵਲ ਸਫਾਈ ਹੀ ਨਹੀਂ, ਸਗੋਂ ਚੰਗੀ ਸਿਹਤ ਵੱਲ ਵੀ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸਕੂਲਾਂ, ਖੇਡ ਮੈਦਾਨਾਂ ਅਤੇ ਜਨਤਕ ਥਾਵਾਂ ‘ਤੇ ਇਸ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਹੋਣ ਨਾਲ ਬੱਚਿਆਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਵਧੇਗੀ ਅਤੇ ਬਿਮਾਰੀਆਂ ਤੋਂ ਬਚਾਅ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਪ੍ਰਸ਼ਾਸਨ ਅਤੇ ਸਮਾਜਿਕ ਸੰਸਥਾਵਾਂ ਵਿਚਕਾਰ ਬਿਹਤਰ ਤਾਲਮੇਲ ਦਾ ਉਦਾਹਰਨ ਹਨ। ਉਨ੍ਹਾਂ ਆਸ ਜਤਾਈ ਕਿ ਭਵਿੱਖ ਵਿੱਚ ਵੀ ਲੋਕ ਭਲਾਈ ਨਾਲ ਜੁੜੇ ਅਜਿਹੇ ਪ੍ਰੋਜੈਕਟ ਜਾਰੀ ਰਹਿਣਗੇ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਨਗਰ ਕੌਂਸਲ ਚੋਣਾਂ : ਗੜ੍ਹਸ਼ੰਕਰ ਦੇ 13 ਵਾਰਡਾਂ ‘ਚੋਂ 8 ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ
Next articleਵਿਧਾਇਕ ਜਿੰਪਾ ਨੇ ਮੁਹੱਲਾ ਕੱਚਾ ਟੋਭਾ ’ਚ ’ਮੇਰੀ ਰਸੋਈ’ ਯੋਜਨਾ ਤਹਿਤ ਵੰਡੀਆਂ ਰਾਸ਼ਨ ਕਿੱਟਾਂ