HOME ਰੋਟਰੀ ਕਲੱਬ ਬੰਗਾ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ਾਂ...

ਰੋਟਰੀ ਕਲੱਬ ਬੰਗਾ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ਾਂ ਲਈ ਅੰਨਪੂਰਨਾ ਦਿਵਸ ਨੂੰ ਸਮਰਪਿਤ ਦੋ ਦਿਨ ਦੀ ਲੰਗਰ ਸੇਵਾ

3
ਫੋਟੋ ਕੈਪਸ਼ਨ : ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਟਰੀ ਕਲੱਬ ਬੰਗਾ ਵੱਲੋਂ ਹਸਪਤਾਲ ਵਿਚ ਦਾਖਲ ਮਰੀਜ਼ਾਂ ਅਤੇ ਉਹਨਾਂ ਦੇ ਸਹਾਇਕਾਂ ਲਈ ਅੰਨਪੂਰਨਾ ਦਿਵਸ ਨੂੰ ਸਮਰਪਿਤ ਦੋ ਦਿਨ ਦੀ ਲੰਗਰ ਆਰੰਭ ਕਰਨ ਮੌਕੇ ਦੀ ਤਸਵੀਰ

ਬੰਗਾ   (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾਂ) ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਟਰੀ ਕਲੱਬ ਬੰਗਾ ਦੇ ਮੌਜੂਦਾ ਪ੍ਰਧਾਨ ਸੁਰਿੰਦਰਪਾਲ ਖੇਪੜ ਅਤੇ ਨਵੇਂ ਪ੍ਰਧਾਨ ਪ੍ਰਵੀਨ ਕੁਮਾਰ ਦੀ ਅਗਵਾਈ ਹੇਠ ਸਮੂਹ ਰੋਟੇਰੀਅਨ ਮੈਂਬਰਾਂ ਅਤੇ ਅਹੁਦੇਦਾਰਾਂ ਵੱਲੋਂ ਹਸਪਤਾਲ ਵਿਚ ਦਾਖਲ ਮਰੀਜ਼ਾਂ ਅਤੇ ਉਹਨਾਂ ਦੇ ਸਹਾਇਕਾਂ ਲਈ ਅੰਨਪੂਰਨਾ ਦਿਵਸ ਨੂੰ ਸਮਰਪਿਤ ਦੋ ਦਿਨ ਦੀ ਲੰਗਰ ਸੇਵਾ ਕੀਤੀ ਗਈ । ਇਸ ਸ਼ੁਭ ਕਾਰਜ ਦਾ ਆਰੰਭ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕੀਤਾ । ਉਹਨਾਂ ਨੇ ਰੋਟਰੀ ਕਲੱਬ ਬੰਗਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ ਅਤੇ ਹਸਪਤਾਲ ਢਾਹਾਂ ਕਲੇਰਾਂ ਦੇ ਮਰੀਜ਼ਾਂ ਲਈ ਦੋ ਦਿਨ ਦੇ ਲੰਗਰ ਦੀ ਸੇਵਾ ਕਰਨ ਲਈ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਰੋਟਰੀ ਕਲੱਬ ਬੰਗਾ ਦੇ ਮੌਜੂਦਾ ਪ੍ਰਧਾਨ ਸੁਰਿੰਦਰਪਾਲ ਖੇਪੜ ਅਤੇ ਨਵੇਂ ਪ੍ਰਧਾਨ ਪ੍ਰਵੀਨ ਕੁਮਾਰ ਨੇ ਆਪਣੇ ਰੋਟੇਰੀਅਨ ਮੈਂਬਰਾਂ ਨਾਲ ਹਸਪਤਾਲ ਵਿਚ ਦਾਖਲ ਮਰੀਜ਼ਾਂ ਅਤੇ ਉਹਨਾਂ ਦੇ ਸਹਾਇਕਾਂ ਨੂੰ ਲੰਗਰ ਵਰਤਾਇਆ । ਲੰਗਰ ਸੇਵਾ ਮੌਕੇ ਸ਼ਰਨਜੀਤ ਸਿੰਘ ਸੈਕਟਰੀ ਰੋਟਰੀ ਕਲੱਬ, ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ, ਰਾਜ ਬਾਜਾੜ ਅਸਿਸਟੈਂਟ ਗਵਰਨਰ, ਪ੍ਰਿੰਸੀਪਲ ਗੁਰਜੰਟ ਸਿੰਘ ਸਾਬਕਾ ਪ੍ਰਧਾਨ, ਰਾਜ ਕੁਮਾਰ ਭੰਮਰਾ, ਭੁਪਿੰਦਰ ਕੁਮਾਰ ਝਿੱਕਾ, ਐਡਵਕੇਟ ਅਨਿਲ ਕਟਾਰੀਆ, ਅਮਨਦੀਪ ਘਈ, ਪਰਮਜੀਤ ਸਿੰਘ ਭੋਗਲ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਉਮ ਬਹਾਦਰ ਵਿਸ਼ਵਕਰਮਾ ਅਤੇ ਹੋਰ ਪਤਵੰਤੇ ਹਾਜ਼ਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਲਾਇਨਜ਼ ਕਲੱਬ ਨੇ ਅਣਸੁਖਾਵੀਆਂ ਘਟਨਾਵਾਂ ਨਾ ਵਾਪਰਨ ਅਤੇ ਵਿਸ਼ਵ ਸ਼ਾਂਤੀ ਲਈ ਪ੍ਰਾਰਥਨਾ ਕੀਤੀ – ਕਲੱਬ ਪ੍ਰਧਾਨ ਲਾਇਨ ਆਂਚਲ ਸੰਧੂ ਸੋਖਲ
Next articleਬਸਪਾ ਜ਼ਿਲ੍ਹਾ ਲੁਧਿਆਣਾ ਦੀ ਇੱਕ ਮੀਟਿੰਗ ਹਲਕਾ ਸੈਂਟਰਲ ਦੀ ਬੁਲਾਈ ਗਈ