ਰੋਟਰੀ ਕਲੱਬ ਆਫ ਹੁਸ਼ਿਆਰਪੁਰ ਵੱਲੋਂ ਟੀ.ਬੀ ਹਸਪਤਾਲ ਦੇ ਮਰੀਜ਼ਾਂ ਨੂੰ ਪੌਸ਼ਟਿਕ ਆਹਾਰ ਵੰਡਿਆ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰਧਾਨ ਮੰਤਰੀ ਟੀ.ਬੀ ਮੁਕਤ ਅਭਿਆਨ ਦੇ ਤਹਿਤ ਫਗਵਾੜਾ ਰੋਡ ‘ਤੇ ਸਥਿਤ ਸਰਕਾਰੀ ਟੀ.ਬੀ ਹਸਪਤਾਲ ਵਿਖੇ ਰੋਟਰੀ ਕਲੱਬ ਆਫ ਹੁਸ਼ਿਆਰਪੁਰ ਵੱਲੋਂ ਸਨੇਹ ਜੈਨ ਦੀ ਅਗਵਾਈ ਵਿੱਚ ਲਗਾਤਾਰ 11ਵੀਂ ਵਾਰ ਟੀ.ਬੀ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਪੌਸ਼ਟਿਕ ਆਹਾਰ ਮੁਹੱਈਆ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਸਨੇਹ ਜੈਨ ਨੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਜਲਦੀ ਤੋਂ ਜਲਦੀ ਤੰਦਰੁਸਤ ਹੋ ਸਕਦੇ ਹਨ ਅਤੇ ਹਰ ਹਾਲਤ ਵਿੱਚ ਦਵਾਈਆਂ ਲੈਂਦੇ ਰਹਿਣ। ਇਸ ਮੌਕੇ ਰੋਟੇਰਿਅਨ ਰਜਿੰਦਰ ਮੌਦਗਿਲ, ਰਵੀ ਜੈਨ, ਯੋਗੇਸ਼ ਚੰਦਰ, ਪ੍ਰੋਜੈਕਟ ਚੇਅਰਮੈਨ ਸੰਜੀਵ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਦੌਰਾਨ ਟੀ.ਬੀ. ਅਧਿਕਾਰੀ ਸ਼ਕਤੀ ਸ਼ਰਮਾ ਨੇ ਕਲੱਬ ਵੱਲੋਂ ਚਲਾਏ ਜਾ ਰਹੇ ਇਸ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਦੀ ਸੱਚੀ ਸੇਵਾ ਕਰ ਰਹੀਆਂ ਹਨ, ਜੋ ਦੂਜਿਆਂ ਲਈ ਪ੍ਰੇਰਣਾ ਸਰੋਤ ਹਨ ਅਤੇ ਰੋਟਰੀ ਕਲੱਬ ਦੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਕੁਲਦੀਪ ਸਿੰਘ, ਰੇਨੂੰ ਬਾਲਾ, ਲੋੜਵੰਦ ਮਰੀਜ਼ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਭਿਆਨਕ: ਵਿਦੇਸ਼ ਤੋਂ ਪਰਤੇ ਵਿਅਕਤੀ ਨੇ ਪਰਿਵਾਰ ਦੇ 5 ਮੈਂਬਰਾਂ ਅਤੇ ਆਪਣੀ ਪ੍ਰੇਮਿਕਾ ਦਾ ਕੀਤਾ ਕਤਲ, ਇਸ ਤਰ੍ਹਾਂ ਹੋਇਆ ਖੁਲਾਸਾ
Next article60 ਘੰਟਿਆਂ ਤੋਂ ਸੁਰੰਗ ‘ਚ ਫਸੇ 8 ਲੋਕਾਂ ਨੂੰ ਹੁਣ ਚੂਹਿਆਂ ਦੀ ਮਦਦ ਨਾਲ ਸੁਰੰਗ ‘ਚੋਂ ਕੱਢਿਆ ਜਾਵੇਗਾ। ਇਹ ਵਿਸ਼ੇਸ਼ ਟੀਮ ਵੀ ਪਹੁੰਚੀ