ਰੋਟਰੀ ਕਲੱਬ ਨੇ ਟੀ.ਬੀ ਹਸਪਤਾਲ ਦੇ ਮਰੀਜ਼ਾਂ ਨੂੰ ਪੌਸ਼ਟਿਕ ਆਹਾਰ ਵੰਡਿਆ

ਹੁਸ਼ਿਆਰਪੁਰ (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰਧਾਨ ਮੰਤਰੀ ਟੀ.ਬੀ ਮੁਕਤ ਅਭਿਆਨ ਦੇ ਤਹਿਤ ਫਗਵਾੜਾ ਰੋਡ ‘ਤੇ ਸਥਿਤ ਸਰਕਾਰੀ ਟੀ.ਬੀ ਹਸਪਤਾਲ ਵਿਖੇ ਰੋਟਰੀ ਕਲੱਬ ਆਫ ਹੁਸ਼ਿਆਰਪੁਰ ਵੱਲੋਂ ਸਨੇਹ ਜੈਨ ਦੀ ਅਗਵਾਈ ਵਿੱਚ ਲਗਾਤਾਰ 10ਵੀਂ ਵਾਰ ਟੀ.ਬੀ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਪੌਸ਼ਟਿਕ ਆਹਾਰ ਮੁਹੱਈਆ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਸਨੇਹ ਜੈਨ ਨੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਜਲਦੀ ਤੋਂ ਜਲਦੀ ਤੰਦਰੁਸਤ ਹੋ ਸਕਦੇ ਹਨ ਅਤੇ ਹਰ ਹਾਲਤ ਵਿੱਚ ਦਵਾਈਆਂ ਲੈਂਦੇ ਰਹਿਣ। ਇਸ ਮੌਕੇ ਪੀ.ਡੀ.ਜੀ. ਜੀ.ਐਸ. ਬਾਵਾ, ਰਜਿੰਦਰ ਮੌਦਗਿਲ, ਯੋਗੇਸ਼ ਚੰਦਰ, ਪ੍ਰੋਜੈਕਟ ਚੇਅਰਮੈਨ ਸੰਜੀਵ ਕੁਮਾਰ, ਡਾ. ਰਣਜੀਤ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਦੌਰਾਨ ਟੀ.ਬੀ. ਅਧਿਕਾਰੀ ਸ਼ਕਤੀ ਸ਼ਰਮਾ ਨੇ ਕਲੱਬ ਵੱਲੋਂ ਚਲਾਏ ਜਾ ਰਹੇ ਇਸ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਦੀ ਸੱਚੀ ਸੇਵਾ ਕਰ ਰਹੀਆਂ ਹਨ, ਜੋ ਦੂਜਿਆਂ ਲਈ ਪ੍ਰੇਰਣਾ ਸਰੋਤ ਹਨ ਅਤੇ ਰੋਟਰੀ ਕਲੱਬ ਦੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਕੁਲਦੀਪ ਸਿੰਘ, ਰੇਨੂੰ ਬਾਲਾ, ਲੋੜਵੰਦ ਮਰੀਜ਼ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਕੰਗਨਾ ਰਣੋਂਤ ਦੀ “ਐਮਰਜੰਸੀ” ਫਿਲਮ ਨੂੰ ਕਿਸੇ ਵੀ ਹਾਲਤ ਵਿੱਚ ਚੱਲਣ ਨਹੀਂ ਦਿੱਤਾ ਜਾਵੇਗਾ : ਬਲਜਿੰਦਰ ਸਿੰਘ ਖਾਲਸਾ
Next articleਸਮੇਂ ਤੇ ਸਕ੍ਰੀਨਿੰਗ ਅਤੇ ਰੋਕਥਾਮ ਨਾਲ ਸਰਬਾਇਕਲ ਕੈਂਸਰ ਦਾ ਇਲਾਜ ਸੰਭਵ – ਡਾ. ਗੌਤਮ ਗੋਇਲ