ਮਲੇਰਕੋਟਲਾ (ਸਮਾਜ ਵੀਕਲੀ) (ਕੁਲਵੰਤ ਸਿੰਘ ਮੁਹਾਲੀ) ਨੇੜਲੇ ਪਿੰਡ ਦਸੌਂਧਾ ਸਿੰਘ ਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਫਿਲੀਪੀਨ ਦੇ ਰੋਟਰੀ ਕਲੱਬ ਬਕੋਲਡ ਨਾਰਥ ਅਤੇ ਰੋਟਰੀ ਕਲੱਬ ਮਲੇਰਕੋਟਲਾ ਵੱਲੋਂ ਵਿਦਿਆਰਥੀਆਂ ਦੇ ਦੰਦਾਂ ਦੇ ਚੈਕਅਪ ਸਬੰਧੀ ਇੱਕ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 400 ਤੋਂ ਵੱਧ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਟੁੱਥ ਪੇਸਟ ਵੰਡੇ ਗਏ। ਇਸ ਮੌਕੇ ਸਕੂਲ ਸਟਾਫ ਅਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਨੇ ਡਾਕਟਰਾਂ ਦੀ ਟੀਮ ਅਤੇ ਰੋਟਰੀ ਕਲੱਬ ਦੇ ਮੈਂਬਰਾਂ ਦਾ ਸਕੂਲ ਵਿੱਚ ਪਹੁੰਚਣ ਤੇ ਸਵਾਗਤ ਕੀਤਾ।ਇਸ ਕੈਂਪ ਵਿੱਚ ਰਿਟਾ.ਸੀ.ਐਮ.ਓ ਤੇ ਡੈਂਟਲ ਡਾ.ਸ਼ਬੀਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੰਦਾਂ ਦੀ ਸਫਾਈ ਸਬੰਧੀ ਜੇਕਰ ਅਸੀਂ ਬਚਪਨ ਵਿੱਚ ਹੀ ਚੰਗੀਆਂ ਆਦਤਾਂ ਆਪਣਾ ਲਵਾਂਗੇ ਤਾਂ ਸਾਨੂੰ ਜ਼ਿੰਦਗੀ ਭਰ ਦੰਦਾਂ ਦੀ ਕੋਈ ਸਮੱਸਿਆ ਨਹੀਂ ਆਵੇਗੀ।ਉਹਨਾਂ ਵਿਦਿਆਰਥੀਆਂ ਨੂੰ ਦੰਦਾਂ ਦੀ ਸਫਾਈ ਦੇ ਢੰਗ ਤਰੀਕਿਆਂ ਅਤੇ ਸਾਵਧਾਨੀਆਂ ਬਾਰੇ ਜਾਣੂ ਕਰਵਾਇਆ। ਕੈਂਪ ਦੇ ਮੁੱਖ ਮਹਿਮਾਨ ਸ੍ਰੀ ਦਵਿੰਦਰ ਸਿੰਘ ਸਿੰਦੀ ਬਾਪਲਾ ਨੇ ਕਿਹਾ ਕਿ ਜੇਕਰ ਸਮਾਜ ਸੇਵੀ ਸੰਸਥਾਵਾਂ ਅਤੇ ਸਮਾਜ ਸੇਵਕ ਮਿਲ ਕੇ ਵਿਦਿਆਰਥੀਆਂ ਦੀ ਸਿਹਤ ਅਤੇ ਸਰੀਰਕ ਜਾਂਚ ਸਬੰਧੀ ਕੈਂਪਾਂ ਦਾ ਆਯੋਜਨ ਲਗਾਤਾਰ ਕਰਦੇ ਰਹਿਣ ਤਾਂ ਸਮਾਜ ਦਾ ਇੱਕ ਵੱਡਾ ਵਰਗ ਵੱਖ ਵੱਖ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਿਆ ਰਹੇਗਾ। ਇਸ ਕੈਂਪ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੌਂਧਾ ਸਿੰਘ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਦਸੌਂਧਾ ਸਿੰਘ ਵਾਲਾ, ਸਰਕਾਰੀ ਮਿਡਲ ਸਕੂਲ ਬਾਪਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਪਲਾ ਦੇ ਵਿਦਿਆਰਥੀਆਂ ਦੇ ਦੰਦਾਂ ਦਾ ਚੈਕਅਪ ਕੀਤਾ ਗਿਆ। ਰੋਟਰੀ ਕਲੱਬ ਮਾਲੇਰਕੋਟਲਾ ਦੇ ਸੈਕਟਰੀ ਐਡਵੋਕੇਟ ਇਕਬਾਲ ਅਹਿਮਦ ਨੇ ਸਕੂਲ ਦੇ ਸਟਾਫ ਅਤੇ ਪੰਚਾਇਤ ਮੈਂਬਰਾਂ ਦਾ ਇਸ ਪ੍ਰੋਜੈਕਟ ਵਿੱਚ ਸਹਿਯੋਗ ਦੇਣ ਦੇ ਲਈ ਧੰਨਵਾਦ ਕੀਤਾ। ਮੰਚ ਦਾ ਸੰਚਾਲਨ ਮਾਸਟਰ ਸੁਖਜੀਤ ਸਿੰਘ ਨੇ ਬੜੇ ਸੁਚੱਜੇ ਢੰਗ ਨਾਲ ਕੀਤਾ। ਇਸ ਮੌਕੇ ਤੇ ਰੋਟਰੀ ਕਲੱਬ ਮਲੇਰਕੋਟਲਾ ਦੇ ਕੈਸ਼ੀਅਰ ਮੁਹੰਮਦ ਜਮੀਲ, ਡਾਕਟਰ ਸਨਾ ਤਨਵੀਰ, ਲੈਕਚਰਰ ਜਗਤਾਰ ਸਿੰਘ, ਬੇਅੰਤ ਸਿੰਘ ਸੇਖੋ, ਕੇਵਲ ਸਿੰਘ, ਸੁਰਜੀਤ ਸਿੰਘ, ਗੁਰਮੀਤ ਸਿੰਘ ਮਨੀਲਾ ਅਤੇ ਗੁਰਬਖਸ਼ ਸਿੰਘ ਬਾਪਲਾ ਵੀ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



