HOME ਡ੍ਰੇਨ ਸੁਧਾਰ ਕੰਮ ਲਈ 12 ਲੱਖ ਰੁਪਏ ਦੀ ਮਨਜ਼ੂਰੀ – ਵਿਧਾਇਕ ਜਿੰਪਾ

ਡ੍ਰੇਨ ਸੁਧਾਰ ਕੰਮ ਲਈ 12 ਲੱਖ ਰੁਪਏ ਦੀ ਮਨਜ਼ੂਰੀ – ਵਿਧਾਇਕ ਜਿੰਪਾ

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵਾਰਡ ਨੰਬਰ 45, ਟਾਂਡਾ ਰੋਡ ਸਥਿਤ ਸੂਚ ਹਸਪਤਾਲ ਦੇ ਨੇੜੇ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਨਿਕਾਸ ਦੀ ਸਮੱਸਿਆ ਦੇ ਹੱਲ ਲਈ ਮਹੱਤਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਇਸ ਖੇਤਰ ਵਿੱਚ ਡ੍ਰੇਨ ਨੂੰ ਠੀਕ ਕਰਨ ਲਈ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ 220 ਮੀਟਰ ਲੰਬੀ ਪਾਈਪਲਾਈਨ ਪਾਈ ਜਾਵੇਗੀ। ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਪੂਰਾ ਹੋਣ ਤੋਂ ਬਾਅਦ ਇਲਾਕੇ ਵਿੱਚ ਪਾਣੀ ਨਿਕਾਸ ਪ੍ਰਣਾਲੀ ਵਿੱਚ ਵੱਡਾ ਸੁਧਾਰ ਆਵੇਗਾ ਅਤੇ ਲੋਕਾਂ ਨੂੰ ਪਾਣੀ ਖੜ੍ਹੇ ਹੋਣ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮੀਂਹ ਦੇ ਮੌਸਮ ਦੌਰਾਨ ਇੱਥੇ ਪਾਣੀ ਇਕੱਠਾ ਹੋ ਜਾਣ ਕਰਕੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਕੰਮ ਨੂੰ ਤਰਜੀਹ ਦਿੱਤੀ ਗਈ ਹੈ। ਵਿਧਾਇਕ ਨੇ ਕਿਹਾ ਕਿ ਇਹ ਕੰਮ ਸਿਰਫ਼ ਅਸਥਾਈ ਹੱਲ ਨਹੀਂ, ਸਗੋਂ ਪੱਕੀ ਪ੍ਰਣਾਲੀ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਕੰਮ ਨੂੰ ਸਮੇਂ ਸਿਰ ਅਤੇ ਵਧੀਆ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਇਸਦਾ ਲਾਭ ਮਿਲ ਸਕੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਆਈ.ਏ.ਐਸ. ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
Next articleਸੰਜੀਵ ਅਰੋੜਾ ਨੇ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਦੀ ਸੇਵਾ ਕਰਕੇ ਆਪਣੀ ਵਿਆਹ ਦੀ ਵਰ੍ਹੇਗੰਢ ਮਨਾਈ