ਪੰਜਾਬ ’ਚ ਦਾਖਲੇ ਲਈ ਸੋਮਵਾਰ ਤੋਂ ਦਿਖਾਉਣੀ ਪਵੇਗੀ ਆਰਟੀਪੀਸੀਆਰ ਨੈਗੇਟਿਵ ਰਿਪੋਰਟ ਜਾਂ ਕਰੋਨਾ ਟੀਕਾਕਰਨ ਸਰਟੀਫਿਕੇਟ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਤੋਂ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਲਈ ਵਿਸ਼ੇਸ਼ ਕੋਵਿਡ ਟੀਕਾਕਰਨ ਸਰਟੀਫਿਕੇਟ ਜਾਂ ਨੈਗੇਟਿਵ ਆਰਟੀਪੀਸੀਆਰ ਰਿਪੋਰਟ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਸਨ। ਹੁਕਮ ਵਿੱਚ ਹਿਮਾਚਲ ਪ੍ਰਦੇਸ਼ ਅਤੇ ਜੰਮੂ ਤੋਂ ਆਉਣ ਵਾਲੇ ਲੋਕਾਂ ’ਤੇ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ ਕਿਉਂਕਿ ਇਨ੍ਹਾਂ ਰਾਜਾਂ ਵਿੱਚ ਕਰੋਨਾ ਕੇਸ ਵੱਧ ਰਹੇ ਹਨ। ਨਵੀਂਆਂ ਪਾਬੰਦੀਆਂ ਪੰਜਾਬ ’ਚ ਸੜਕ, ਰੇਲ ਤੇ ਹਵਾਈ ਮਾਰਗ ਰਾਹੀਂ ਦਾਖਲ ਹੋਣ ਵਾਲਿਆਂ ’ਤੇ ਲਾਗੂ ਹੋਣਗੀਆਂ।

ਸਕੂਲਾਂ ਵਿੱਚ ਕੋਵਿਡ ਦੇ ਮਾਮਲਿਆਂ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ ਨੂੰ ਦੋਵੇਂ ਟੀਕੇ ਲੱਗ ਚੁੱਕੇ ਹਨ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਾਉਣਾ ਚਾਹੀਦਾ ਹੈ ਪਰ ਬੱਚੇ ਆਨਲਾਈਨ ਪੜ੍ਹਾਈ ਜਾਰੀ ਰੱਖ ਸਕਦੇ ਹਨ। ਉਨ੍ਹਾਂ ਨੇ ਟੀਕਾਕਰਨ ਲਈ ਅਧਿਆਪਕਾਂ ਅਤੇ ਗੈਰ-ਅਧਿਆਪਕ ਸਟਾਫ ਨੂੰ ਤਰਜੀਹ ਦੇਣ ਦੇ ਆਦੇਸ਼ ਦਿੱਤੇ ਤੇ ਇਸ ਲਈ ਵਿਸ਼ੇਸ਼ ਕੈਂਪ ਲਾਉਣ ਲਈ ਵੀ ਕਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਵਿੱਚ ਨਿੱਤਾ 60 ਹਜ਼ਾਰ ਕਰੋਨਾ ਟੈਸਟ ਕੀਤੇ ਜਾਣ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤਾਮਿਲ ਨਾਡੂ ਵਿਧਾਨ ਸਭਾ ’ਚ ਪਹਿਲੀ ਵਾਰ ਪੇਸ਼ ਹੋਇਆ ਸਿਰਫ਼ ਖੇਤੀਬਾੜੀ ਬਜਟ: ਖੇਤੀ ਵਿਕਾਸ ਲਈ 34220 ਕਰੋੜ ਤੇ ਮੁਫ਼ਤ ਬਿਜਲੀ ਲਈ 4508 ਕਰੋੜ ਰੁਪਏ ਰੱਖੇ
Next articleਤਾਲਿਬਾਨ ਵੱਲੋਂ ਅਫ਼ਗ਼ਾਨਿਸਤਾਨ ਦੇ ਮਜ਼ਾਰ-ਏ-ਸ਼ਰੀਫ ’ਤੇ ਕਬਜ਼ਾ