ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੇਂਡੂ ਮਜਦੂਰ ਯੂਨੀਅਨ ਨੇ ਮਾਈਕਰੋ ਫਾਇਨਾਂਸ ਦਾ ਤੰਦੂਆ ਜਾਲ ਤੋੜਨ, ਲਾਲ ਲਕੀਰ ਅੰਦਰ ਦੇ ਘਰਾਂ ਨੂੰ ਮਜਦੂਰਾਂ ਦੇ ਨਾਂਅ ਕਰਨ, ਮਗਨਰੇਗਾ ਮਜਦੂਰਾਂ ਨੂੰ ਸਾਲ ਵਿੱਚ 200 ਦਿਨ ਕੰਮ ਦੇਣ ਅਤੇ 600 ਰੁਪਏ ਦਿਹਾੜੀ ਦੇਣ, ਵਾਹੀਯੋਗ ਪੰਚਾਇਤੀ ਜਮੀਨ ਦਾ ਕਾਨੂੰਨੀ ਤੌਰ ਤੇ ਬਣਦਾ ਤੀਜਾ ਹਿੱਸਾ ਦਲਿਤਾਂ ਨੂੰ ਦੇਣ, ਪੇਂਡੂ ਮਜਦੂਰਾਂ ਦੀ ਦਿਹਾੜੀ ਵਿੱਚ ਵਾਧਾ ਕਰਨ ਆਦਿ ਮੰਗਾਂ ਨੂੰ ਲੈ ਕੇ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਛੇੜਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅੱਜ ਜਥੇਬੰਦੀ ਦੀ ਜਿਲਾ ਕਮੇਟੀ ਦੀ ਮੀਟਿੰਗ ਜਥੇਬੰਦੀ ਦੇ ਨਵਾਂਸ਼ਹਿਰ ਦਫਤਰ ਵਿਖੇ ਹੋਈ। ਇਸ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜਿਲ੍ਹਾ ਆਗੂ ਕਮਲਜੀਤ ਸਨਾਵਾ ਨੇ ਦੱਸਿਆ ਕਿ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡਾਂ ਦੇ ਮਜਦੂਰਾਂ ਨੂੰ ਲਾਮਬੰਦ ਕਰਕੇ ਤਿੱਖਾ ਸੰਘਰਸ਼ ਛੇੜਿਆ ਜਾਵੇਗਾ।ਅੱਜ ਦੀ ਮੀਟਿੰਗ ਨੂੰ ਭਰਾਤਰੀ ਜਥੇਬੰਦੀ ਇਫਟੂ ਦੇ ਜਿਲਾ ਪ੍ਰਧਾਨ ਗੁਰਦਿਆਲ ਰੱਕੜ ਨੇ ਵੀ ਸੰਬੋਧਨ ਕੀਤਾ।ਇਸ ਮੀਟਿੰਗ ਵਿੱਚ ਕਿਰਨ ਧਰਮਕੋਟ, ਹਰੀ ਰਾਮ ਰਸੂਲਪੁਰੀ, ਸੁਰਿੰਦਰ ਮੀਰਪੁਰੀ ਅਤੇ ਸਤਨਾਮ ਲਾਡੀ ਕੋਟ ਰਾਂਝਾ ਨੇ ਵੀ ਵਿਚਾਰ ਪੇਸ਼ ਕੀਤੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly