HOME ਪੇਂਡੂ ਮਜ਼ਦੂਰ ਯੂਨੀਅਨ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਕਿਸਾਨਾਂ ਉੱਤੇ ਲਾਠੀਚਾਰਜ...

ਪੇਂਡੂ ਮਜ਼ਦੂਰ ਯੂਨੀਅਨ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਕਿਸਾਨਾਂ ਉੱਤੇ ਲਾਠੀਚਾਰਜ ਅਤੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਨਿੰਦਾ- ਤਰਸੇਮ ਪੀਟਰ

1

ਚੰਡੀਗੜ੍ਹ,   (ਸਮਾਜ ਵੀਕਲੀ)   (ਹਰਜਿੰਦਰ ਸਿੰਘ ਚੰਦੀ)– ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਜੇਲ੍ਹ ਬੰਦ ਕੀਤੇ ਆਗੂਆਂ ਦੀ ਰਿਹਾਈ ਲਈ ਬੀਕੇਯੂ ਏਕਤਾ ਉਗਰਾਹਾਂ ਦੇ ਬਠਿੰਡਾ ਪ੍ਰਦਰਸ਼ਨ ਨੂੰ ਤਾਰਪੀਡੋ ਕਰਨ ਲਈ ਆਪ ਸਰਕਾਰ ਦੀ ਸ਼ਹਿ ਉੱਤੇ ਪੰਜਾਬ ਪੁਲਿਸ ਵੱਲੋਂ ਗੈਰ ਕਾਨੂੰਨਨ ਢੰਗ ਨਾਲ ਉਗਰਾਹਾਂ ਜਥੇਬੰਦੀ ਦੇ ਆਗੂਆਂ, ਕਾਰਕੁਨਾਂ ਦੇ ਦੇਰ ਰਾਤ ਤੋਂ ਅੱਜ ਸਵੇਰ ਤੱਕ ਘਰਾਂ ਵਿੱਚ ਛਾਪੇਮਾਰੀ ਕਰਕੇ 4 ਦਰਜਨ ਤੋਂ ਵੱਧ ਨੂੰ ਗ੍ਰਿਫਤਾਰ ਕਰਨ ਤੇ ਅਨੇਕਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨ ਅਤੇ ਬਰਨਾਲਾ, ਸੰਗਰੂਰ ਆਦਿ ਵਿਖੇ ਲਾਠੀਚਾਰਜ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ  ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਬਿੱਕਰ ਸਿੰਘ ਹਥੋਆ ਤੇ ਧਰਮਵੀਰ ਹਰੀਗੜ੍ਹ ਨੇ ਜਾਰੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਬਠਿੰਡਾ ਦੇ ਜਿਊਦ ਪਿੰਡ ਵਿੱਚ ਜਮੀਨ ਬਚਾਉਣ ਲਈ ਕਿਰਤੀ ਲੋਕ ਸੰਘਰਸ਼ ਕਰ ਰਹੇ ਹਨ। ਜਿਸ ਨੂੰ ਦਬਾਉਣ ਲਈ ਸੂਬਾ ਸਰਕਾਰ ਦੇ ਇਸ਼ਾਰੇ ਉੱਤੇ ਪੰਜਾਬ ਪੁਲਿਸ ਵਲੋਂ ਦੋ ਆਗੂਆਂ ਨੂੰ ਪਿਛਲੇ ਲੰਬੇ ਸਮੇਂ ਤੋਂ ਜੇਲ੍ਹ ਡੱਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਕੀਤੇ ਕਿਸਾਨ ਆਗੂ ਸ਼ਗਨਦੀਪ ਸਿੰਘ ਸ਼ਗਨੀ ਅਤੇ ਬਲਦੇਵ ਸਿੰਘ ਚੌਕੇ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਵਿਖੇ ਪੰਜਾਬ ਪੱਧਰੀ ਪੱਕਾ ਮੋਰਚਾ 6 ਫਰਵਰੀ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਸੀ।ਇਸ ਮੋਰਚੇ ਨੂੰ ਤਾਰਪੀਡੋ ਕਰਨ ਲਈ ਪੰਜਾਬ ਸਰਕਾਰ ਦੇ ਇਸ਼ਾਰੇ ਉੱਤੇ ਪੁਲਿਸ ਵਲੋਂ ਪੰਜਾਬ ਭਰ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੇ ਘਰ ਵਿਚ ਛਾਪੇਮਾਰੀ ਕਰਕੇ ਚਾਰ ਦਰਜਨ ਤੋਂ ਵੱਧ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਕੀਤੀ ਗਈ ਅਤੇ ਕਈ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਬਰਨਾਲਾ ਤੇ ਸੰਗਰੂਰ ਆਦਿ ਵਿਖੇ ਅੱਗੇ ਵੱਧ ਰਹੇ ਮਰਦ ਔਰਤ ਕਿਸਾਨਾਂ ਉੱਪਰ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਬਰ ਦਾ ਰਾਹ ਅਖਤਿਆਰ ਕਰਦਿਆਂ ਲੋਕਾਂ ਦੇ ਇਕੱਠੇ ਹੋਣ,ਬੋਲਣ ਅਤੇ ਵਿਰੋਧ ਪ੍ਰਗਟ ਕਰਨ ਦੇ ਮਨੁੱਖੀ ਅਧਿਕਾਰਾਂ ਅਤੇ ਜਮਹੂਰੀ ਹੱਕਾਂ ਨੂੰ ਕੁਚਲਿਆ ਜਾ ਰਿਹਾ ਹੈ। ਪੰਜਾਬ ਸਰਕਾਰ ਹਰ ਵਰਗ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਹੋਰ ਵਰਗਾਂ ਦੇ ਹਰ ਸੰਘਰਸ਼ ਨੂੰ ਡੰਡੇ ਦੇ ਜ਼ੋਰ ਉੱਪਰ ਕੁਚਲਣ ਦੇ ਰਾਹ ਪਈ ਹੋਈ ਹੈ। ਜੋ ਸ਼ਰੇਆਮ ਸਾਡੇ ਲੋਕਤੰਤਰ ਤੇ ਜਮਹੂਰੀ ਹੱਕਾਂ ਦਾ ਘਾਣ ਹੈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਕਿਸਾਨ ਆਗੂਆਂ ਤੇ ਛਾਪੇਮਾਰੀ ਬੰਦ ਕਰਨ,ਹਿਰਾਸਤ ਵਿੱਚ ਲਏ ਆਗੂਆਂ, ਕਾਰਕੁਨਾਂ ਨੂੰ ਤੁਰੰਤ ਰਿਹਾਅ ਕਰਨ, ਨਜ਼ਰਬੰਦੀ ਖ਼ਤਮ ਕਰਨ ਅਤੇ ਬਠਿੰਡਾ ਜੇਲ ਵਿੱਚ ਬੰਦ ਆਗੂਆਂ ਨੂੰ ਫੌਰੀ ਰਿਹਾ ਕਰਨ ਮੰਗ ਕੀਤੀ  ਗਈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਵੇਲਜ਼ ’ਚ ਲੁਕਿਆ ਦਹਿਸ਼ਤਗਰਦ ਕਾਬੂ, ਅਮਰੀਕਾ ਭੇਜੇ ਜਾਣ ਦੀ ਮਨਜ਼ੂਰੀ
Next articleਭਲੂਰ ਦੇ ਮਾ. ਸੁਰਿੰਦਰਪਾਲ ਸਿੰਘ ਸੰਧੂ ਅਤੇ ਪਰਸ਼ਨ ਸਿੰਘ ਫੌਜੀ ਦਾ ਅੱਗੜ ਪਿੱਛੜ ਚਲੇ ਜਾਣਾ ਸਮੁੱਚੇ ਪਿੰਡ ਲਈ ਪੀੜਦਾਇਕ