HOME ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਮੀਟਿੰਗ ਮੁਲਤਵੀ ਕਰਨ ਦਾ ਲਿਆ ਗੰਭੀਰ ਨੋਟਿਸ

ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਮੀਟਿੰਗ ਮੁਲਤਵੀ ਕਰਨ ਦਾ ਲਿਆ ਗੰਭੀਰ ਨੋਟਿਸ

1

    (ਸਮਾਜ ਵੀਕਲੀ)  ( ਹਰਜਿੰਦਰ ਸਿੰਘ ਚੰਦੀ) -ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਪੰਜਾਬ ਸਰਕਾਰ ਵੱਲੋਂ ਮਜ਼ਦੂਰ ਜਥੇਬੰਦੀਆਂ ਨੂੰ 10 ਫਰਵਰੀ ਦੀ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਮੁਅਤਲ ਕਰਨ ਦਾ  ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦੀ ਇਸ ਵਾਅਦਾ ਖਿਲਾਫੀ ਵਿਰੁੱਧ ਜਥੇਬੰਦੀ ਸਾਰੇ ਪੰਜਾਬ ਵਿੱਚ ਮਜ਼ਦੂਰਾਂ ਦੀ ਲਾਮਬੰਦੀ ਤੇਜ਼ ਕਰੇਗੀ ਤਾਂ ਕਿ 18 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਘਰ ਦੇ ਘਰਾਓ ਨੂੰ ਸਫਲ ਬਣਾਇਆ ਜਾ ਸਕੇ ਉਹਨਾ ਨੇ ਕਿਹਾ ਕਿ18 ਫਰਵਰੀ ਦੇ ਘਰਾਓ ਲਈ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਜਿੰਮੇਵਾਰ ਹੈ। ਪ੍ਰਸ਼ਾਸਨ ਤੇ ਦੋਸ਼ ਲਾਉਂਦਿਆਂ ਕਿਹਾ ਕਿ ਮੁਕੇਸ਼ ਮਲੌਦ ਦੀ ਰਿਹਾਈ ਅਤੇ ਜਮੀਨੀ ਮੁੱਦਿਆਂ ਦੇ ਮਾਮਲੇ ਵਿੱਚ ਜਥੇਬੰਦੀਆਂ ਨਾਲ ਕੀਤੇ ਗਏ ਵਾਅਦੇ ਤੋਂ ਪਿੱਛੇ ਹਟ ਰਹੇ ਹਨ। ਸੰਗਰੂਰ ਪ੍ਰਸ਼ਾਸਨ ਆਪਣੇ ਵਾਅਦੇ ਮੁਤਾਬਕ ਨਾ ਤਾਂ  ਸਰਕਾਰ ਨਾਲ 10 ਫਰਵਰੀ ਦੀ ਮੀਟਿੰਗ ਦੀ ਮੁਅੱਤਲੀ ਤੋਂ ਬਾਅਦ ਨਾ ਅਗਲੀ ਮੀਟਿੰਗ  ਲੈ ਕੇ ਦਿੱਤੀ ਅਤੇ ਨਾ ਹੀ ਸੰਗਰੂਰ ਪ੍ਰਸ਼ਾਸਨ ਵੱਲੋਂ ਮੁਕੇਸ਼ ਮਲੌਦ ਦੀ ਰਿਹਾਈ ਲਈ ਆਪਣੇ ਵਾਅਦੇ ਮੁਤਾਬਕ ਕੋਈ ਵੀ ਵਾਅਦਾ ਪੂਰਾ ਕੀਤਾ ਹੈ। ਜਿਸ ਕਾਰਨ 18 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਦਾ ਘਰਾਓ ਕਰਨ ਲਈ ਸੰਘਰਸ਼ ਵਿੱਚ ਸ਼ਾਮਿਲ ਜਥੇਬੰਦੀਆਂ ਨੇ ਲਾਮਬੰਦੀ ਤੇਜ਼ ਕਰਨ ਦਾ ਫੈਸਲਾ ਲੈਂਦਿਆਂ ਇਨਸਾਫ ਪਸੰਦ ਲੋਕਾਂ ਨੂੰ 18 ਫਰਵਰੀ ਨੂੰ ਵੱਡੀ ਗਿਣਤੀ ਵਿੱਚ ਸੰਗਰੂਰ ਪਹੁੰਚਣ ਦੀ ਅਪੀਲ ਕੀਤੀ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਇਲਾਕੇ ਦੀ ਨਾਮਵਰ ਸ਼ਖਸ਼ੀਅਤ ਚੋਧਰੀ ਰਾਮ ਲਾਲ ਭਾਟੀਆ ਟੌਂਸਾ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਏ
Next articleਗੁਰਦੁਆਰਾ ਬਗੀਚੀ ਸਾਹਿਬ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਣਗੇ।