ਪੇਂਡੂ ਮਜਦੂਰ ਯੂਨੀਅਨ ਪੰਜਾਬ ਵਲੋਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ।

ਕਪੂਰਥਲਾ, ਐੱਸ ਕੌੜਾ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਗਰੀਬਾਂ ਦੇ ਬਿਜਲੀ ਬਿੱਲ ਮੁਆਫ ਕਰਨ ਸੰਬੰਧੀ ਕੀਤਾ ਗਿਆ ਵਾਅਦਾ , ਉਹਨਾਂ ਆ ਯਾਦ ਕਰਵਾਉਂਦਿਆਂ ਪੇਂਡੂ ਮਜਦੂਰ ਯੂਨੀਅਨ ਪੰਜਾਬ ਦੀ ਕਪੂਰਥਲਾ ਇਕਾਈ ਵਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਬ ਡਵੀਜ਼ਨ ਢਿੱਲਵਾਂ ਦੇ ਐਸ ਡੀ ਓ ਕਰਮਜੀਤ ਸਿੰਘ ਨੂੰ ਸਰਕਾਰ ਦੇ ਨਾਮ ਇਕ ਮੰਗ ਪੱਤਰ ਦਿੱਤਾ ।

 

ਪੱਤਰ ਵਿੱਚ ਯੂਨੀਅਨ ਆਗੂਆਂ ਨੇ ਕਿਹਾ ਕਿ ਪੇਂਡੂ ਤੇ ਖੇਤ ਮਜਦੂਰਾ ਦੇ ਕੱਟੇ ਹੋਏ ਬਿਜਲੀ ਕੁਨੈਕਸ਼ਨ ਤੁਰੰਤ ਪ੍ਰਭਾਵ ਨਾਲ ਜੋੜਨ ਸੰਬੰਧੀ ਫੀਲਡ ਅਫਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ ਅਤੇ ਬਿੱਲਾ ਦਾ ਬਕਾਇਆ ਤੁਰੰਤਾ ਮੁਆਫ ਕੀਤਾ ਜਾਵੇ ਜੇਕਰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਗਰੀਬਾਂ ਨਾਲ ਕੀਤਾ ਵਾਅਦਾ ਪੂਰਾ ਨਾ ਕੀਤਾ ਤਾਂ ਪੇਂਡੂ ਮਜਦੂਰ ਯੂਨੀਅਨ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅੱਸੂ ਆਸਾਂ ਦਾ ਮਹੀਨਾ !
Next articleਲਖੀਮਪੁਰ ਖੀਰੀ ਹਿੰਸਾ ’ਚ ਸ਼ਹੀਦ ਕਿਸਾਨਾਂ ਨੂੰ ਭੇਟ ਕੀਤੀਆਂ ਜਾ ਰਹੀਆਂ ਨੇ ਸ਼ਰਧਾਂਜਲੀਆਂ: ਸਮਾਗਮ ’ਚ ਜਾਣ ਤੋਂ ਰੋਕਣ ਲਈ ਪੁਲੀਸ ਨੇ ਨਾਕੇ ਲਗਾਏ