ਪੇਂਡੂ ਯੂਥ ਕਲੱਬਾਂ ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ – ਰਵੀ ਪਾਲ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਆਪਣੇ ਨਾਲ ਐਫੀਲੀਏਟਿਡ ਕਲੱਬਾਂ ਤੋਂ ਪਿਛਲੇ 2 ਸਾਲਾਂ ਦੌਰਾਨ ਆਪਣੇ ਪਿੰਡਾਂ/ਵਾਰਡਾਂ ਵਿਚ ਕੀਤੇ ਸਮਾਜ ਸੇਵੀ ਕੰਮਾਂ, ਨਸ਼ਿਆਂ ਅਤੇ ਸਮਾਜਿਕ ਅਲਾਮਤਾਂ ਤੋਂ ਨੌਜਵਾਨਾਂ ਨੂੰ ਦੂਰ ਰੱਖਣ ਦੇ ਕਾਰਜਾਂ, ਖੇਡਾਂ ਪ੍ਰਤੀ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਗਤੀਵਿਧੀਆਂ ਅਤੇ ਹੋਰ ਸਾਹਸੀ ਗਤੀਵਿਧੀਆਂ ਦੇ ਆਧਾਰ ‘ਤੇ ਉਨ੍ਹਾਂ ਨੂੰ ਸਹਾਇਤਾ ਗ੍ਰਾਂਟ ਦੇਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚੋਂ 7 ਨਵੰਬਰ 2024 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਰਵੀ ਪਾਲ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਦੱਸਿਆ ਕਿ ਯੁਵਕ ਸੇਵਾਵਾਂ ਕਲੱਬ ਆਪਣੀਆਂ ਅਰਜ਼ੀਆਂ ਦੇ ਨਾਲ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫੋਟੋਆਂ, ਅਖ਼ਬਾਰਾਂ ਦੀਆਂ ਕਟਿੰਗਾਂ ਅਤੇ ਹੋਰ ਪ੍ਰਮਾਣ ਪੱਤਰ ਸਹਿਤ ਫਾਈਲ ਤਿਆਰ ਕਰਕੇ ਦਫ਼ਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਨੇੜੇ ਸਰਕਾਰੀ ਆਈ.ਟੀ.ਆਈ (ਲੜਕੀਆਂ) ਨਵਾਂਸ਼ਹਿਰ ਵਿਖੇ ਨਿਸਚਿਤ ਮਿਤੀ ਤੱਕ ਜਮ੍ਹਾਂ ਕਰਵਾ ਸਕਦੇ ਹਨ। ਵਿਭਾਗ ਵੱਲੋਂ ਜਾਰੀ ਸਹਾਇਤਾ ਗ੍ਰਾਂਟ ਲਈ ਕਲੱਬ ਦੀ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਦੁਆਰਾ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲਾਂ ਲਾਭ ਪ੍ਰਾਪਤ ਕਰ ਚੁੱਕੇ ਕਲੱਬਾਂ ਨੂੰ ਨਹੀਂ ਵਿਚਾਰਿਆ ਜਾਵੇਗਾ ਅਤੇ ਸਿਰਫ ਇਸ ਲਾਭ ਤੋਂ ਵਾਂਝੇ ਰਹਿ ਚੁੱਕੇ ਕਲੱਬਾਂ ਨੂੰ ਹੀ ਸਹਾਇਤਾ ਗ੍ਰਾਂਟ ਲਈ ਵਿਚਾਰਿਆ ਜਾਵੇਗਾ। ਪਿਛਲੇ ਦੋ ਸਾਲਾਂ ਤਹਿਤ ਕਲੱਬਾਂ ਵੱਲੋਂ ਆਪਣੇ ਪਿੰਡਾਂ ਦੇ ਵਿਕਾਸ ਲਈ ਕੀਤੇ ਕੰਮਾਂ ਦੇ ਆਧਾਰ ‘ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਗ੍ਰਾਂਟ ਜਾਰੀ ਕੀਤੀ ਜਾਵੇਗੀ। ਜੇਕਰ ਕੋਈ ਵੀ ਕਲੱਬ ਵਿਭਾਗ ਨਾਲ ਐਫੀਲੀਏਟਿਡ ਨਹੀਂ ਹੈ ਤਾਂ ਉਸ ਨੂੰ ਮੌਕੇ ‘ਤੇ ਹੀ ਵਿਭਾਗ ਨਾਲ ਜੋੜਿਆ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਅਧਿਕਾਰੀ/ਕਰਮਚਾਰੀ ਦੇ ਸੰਪਰਕ ਨੰਬਰ 9056232798 (ਸਹਾਇਕ ਡਾਇਰੈਕਟਰ, ਰਵੀ ਪਾਲ) ਅਤੇ ਗੁਰਪ੍ਰੀਤ ਕੌਰ ਸਟੈਨੋ 9855492528 ਨਾਲ ਦਫ਼ਤਰੀ ਸਮੇਂ ਸੰਪਰਕ ਕੀਤਾ ਜਾ ਸਕਦਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਫੂਡ ਸੇਫਟੀ ਟੀਮ ਵੱਲੋਂ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ
Next articleਪ੍ਰਦੇਸ ਗਏ ਪੁੱਤ ਨੂੰ ਮਿਲਣ ਦੀ ਖਿੱਚ ‘ਚ ਮਾਂ-ਪੁੱਤਰ ਦੇ ਮੋਹ ਨੂੰ ਬਿਆਨਦਾ ਆਪਣੀ ਤਰ੍ਹਾਂ ਦਾ ਪਹਿਲਾ ਦੋਗਾਣਾ ‘ਬੇਬੇ ਫਿਕਰ ਕਰੀਂ ਨਾ’