ਮਾਸਕੋ (ਸਮਾਜ ਵੀਕਲੀ): ਰੂਸ ਨੇ ਅੱਜ ਕਿਹਾ ਹੈ ਕਿ ਉਸ ਨੇ ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਇੱਕ ਦਰਜਨ ਉੱਚ ਅਮਰੀਕੀ ਅਧਿਕਾਰੀਆਂ ਦੇ ਉਨ੍ਹਾਂ ਦੇ ਦੇਸ਼ ਵਿੱਚ ਦਾਖਲ ਹੋਣ ’ਤੇ ਰੋਕ ਲਾ ਦਿੱਤੀ ਹੈ। ਬਾਇਡਨ ਨਾਲ, ਸੂਚੀ ਵਿੱਚ ਅਮਰੀਕੀ ਅਧਿਕਾਰੀਆਂ ਵਿੱਚ ਰੱਖਿਆ ਸਕੱਤਰ ਲੁਆਇਡ ਔਸਟਿਨ, ਸੀਆਈਏ ਮੁਖੀ ਵਿਲੀਅਮ ਬਰਨਜ਼, ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਾਨ ਅਤੇ ਸਾਬਕਾ ਵਿਦੇਸ਼ ਸਕੱਤਰ ਅਤੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹਿਲੇਰੀ ਕਲਿੰਟਨ ਸ਼ਾਮਲ ਹਨ। ਇਹ ਪਾਬੰਦੀ ਰੂਸੀ ਅਧਿਕਾਰੀਆਂ ’ਤੇ ਵਾਸ਼ਿੰਗਟਨ ਵਲੋਂ ਲਗਾਈਆਂ ਗਈਆਂ ਪਾਬੰਦੀਆਂ ਦੇ ਜਵਾਬ ਵਿੱਚ ਲਾਈ ਗਈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly