(ਸਮਾਜ ਵੀਕਲੀ): ਯੂੁਕਰੇਨ ਦੇ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨੇ ਐਤਵਾਰ ਨੂੰ ਰੂਸੀ ਹਮਲਿਆਂ ਕਾਰਨ ‘ਕਾਲਾ ਦਿਨ’ ਕਰਾਰ ਦਿੱਤਾ ਅਤੇ ਨਾਟੋ ਨੇਤਾਵਾਂ ਨੂੰ ਉਨ੍ਹਾਂ ਦੇ ਦੇਸ਼ ਨੂੰ ‘ਨੋ-ਫਲਾਈ ਜ਼ੋਨ’ ਐਲਾਨਣ ਦੀ ਅਪੀਲ ਕੀਤੀ ਹੈ। ਇਸ ਅਪੀਲ ’ਤੇ ਪੱਛਮੀ ਦੇਸ਼ਾਂ ਦਾ ਕਹਿਣਾ ਹੈ ਇਸ ਨਾਲ ਪਰਮਾਣੂ ਟਕਰਾਅ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਜ਼ੇਲੈਂਸਕੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਸਿੱਧੀ ਮੁਲਾਕਾਤ ਕਰਨ ਦੀ ਅਪੀਲ ਕਰਦਿਆਂ, ‘‘ਜੇਕਰ ਤੁਸੀਂ ਸਾਡੇ ਹਵਾਈ ਖੇਤਰ ਨੂੰ ਬੰਦ ਨਹੀਂ ਕਰਦੇ ਤਾਂ ਇਹ ਮਹਿਜ਼ ਸਮੇਂ ਦੀ ਹੀ ਗੱਲ ਹੈ ਕਿ ਰੂਸੀ ਮਿਜ਼ਾਈਲਾਂ ਤੁਹਾਡੇ ਖੇਤਰ ਵਿੱਚ ਅਤੇ ਨਾਟੋ ਦੇਸ਼ਾਂ ਦੇ ਨਾਗਰਿਕਾਂ ਦੇ ਘਰਾਂ ’ਤੇ ਡਿੱਗਣਗੀਆਂ।’’ ਹਾਲਾਂਕਿ ਕਰੈਮਲਿਨ (ਰੂਸ) ਵੱਲੋਂ ਫਿਲਹਾਲ ਇਸ ਅਪੀਲ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ।
ਬਾਇਡਨ ਨੇ ਕੌਮੀ ਸੁਰੱਖਿਆ ਸਲਾਹਕਾਰ ਨੂੰ ਰੋਮ ਭੇਜਿਆ
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਆਪਣੇ ਕੌਮੀ ਸੁਰੱਖਿਆ ਸਲਾਹਕਾਰ ਨੂੰ ਇਸ ਸਬੰਧ ਵਿੱਚ ਚੀਨ ਦੇ ਇੱਕ ਅਧਿਕਾਰੀ ਨਾਲ ਮਿਲਣ ਲਈ ਰੋਮ ਭੇਜਿਆ ਜਾ ਰਿਹਾ ਹੈ। ਇਸੇ ਦੌਰਾਨ ਸੰਯੁਕਤ ਰਾਸ਼ਟਰ ਨੇ ਕਿਹਾ ਕਿ ਰੂਸ ਵੱਲੋਂ 24 ਫਰਵਰੀ ਨੂੰ ਯੂਕਰੇਨ ‘ਤੇ ਕੀਤੇ ਜਾ ਰਹੇ ਹਮਲਿਆਂ ਕਾਰਨ ਹੁਣ ਤੱਕ 596 ਆਮ ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly