ਐੱਸ.ਡੀ. ਕਾਲਜ ਵਿਖੇ ਅੰਮ੍ਰਿਤ ਬਾਣੀ ਦੇ ਪਾਠ ਨਾਲ ਵਿੱਦਿਅਕ ਸੈਸ਼ਨ ਦਾ ਆਗਾਜ਼

ਕਪੂਰਥਲਾ (ਸਮਾਜ ਵੀਕਲੀ) (ਕੌੜਾ ) ਸਥਾਨਕ ਐੱਸ.ਡੀ. ਕਾਲਜ ਫਾਰ ਵੂਮੈਨ ਵਿਖੇ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼ ਸ੍ਰੀ ਅੰਮ੍ਰਿਤ ਬਾਣੀ ਦੇ ਪਾਠ ਨਾਲ ਕੀਤਾ ਗਿਆ । ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵਕ ਰਾਕੇਸ਼ ਕੁਮਾਰ ਧੀਰ ਸਮਾਗਮ ਵਿਚ ਉਚੇਚੇ ਤੌਰ ‘ਤੇ ਸ਼ਾਮਲ ਹੋਏ । ਅੰੰਮ੍ਰਿਤ ਬਾਣੀ ਦੇ ਪਾਠ ਉਪਰੰਤ ਕਾਲਜ ਦੀਆਂ ਸੀਨੀਅਰ ਵਿਦਿਆਰਥਣਾਂ ਵੱਲੋਂ ਭਜਨ ਗਾਇਨ ਰਾਹੀਂ ਹਾਜ਼ਰੀ ਭਰੀ ਗਈ । ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸਮਾਗਮ ਵਿਚ ਪਹੁੰਚੇ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ ।

ਇਸ ਦੌਰਾਨ ਬੀ.ਏ./ ਬੀ.ਐਸਸੀ, ਬੀ. ਕਾਮ ਤੇ ਬੀ.ਸੀਏ ਦੇ ਪਹਿਲੇ, ਤੀਜੇ ਅਤੇ ਪੰਜਵੇਂ ਸਮੈਸਟਰ ਦੇ ਆਏ ਨਤੀਜਿਆਂ ‘ਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਉਚੇਚੇ ਤੌਰ ‘ਤੇ ਸਨਮਾਨਤ ਕੀਤਾ ਗਿਆ । ਸਮਾਗਮ ਦੇ ਅੰਤ ਵਿੱਚ ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਵੱਲੋਂ ਬੈਸਟ ਰੈੱਡ ਰਿਬਨ ਪ੍ਰੋਗਰਾਮ ਅਫਸਰ ਦਾ ਖ਼ਿਤਾਬ ਹਾਸਲ ਕਰਨ ਵਾਲੇ ਮੈਡਮ ਰਾਜਬੀਰ ਕੌਰ ਨੂੰ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ । ਸਮਾਗਮ ਨੂੰ ਨੇੇੇਪੜੇ ਚਾੜਨ ਵਿਚ ਮੈੈੈਡਮ ਰਜ਼ਨੀ ਬਾਲਾ ਨੇ ਅਹਿਮ ਭੂਮਿਕਾ ਨਿਭਾਈ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਾਂ ਬੋਲੀ ਪੰਜਾਬੀ ਦੇ ਗੀਤਾਂ ਦੀ ਧਮਕ ਪਾਉਂਦੀਆ ਭੱਟੀ ਭੈਣਾਂ
Next articleਗਾਇਕ ਅੰਮ੍ਰਿਤ ਬਰਾੜ ਆਪਣੇ “ਸਰਦਾਰ” ਗੀਤ ਨਾਲ ਚਰਚਾ ਵਿੱਚ