ਕਪੂਰਥਲਾ, (ਸਮਾਜ ਵੀਕਲੀ), ( ਕੌੜਾ )– ਐਸ.ਡੀ.ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਦੇ ਐਨ.ਐਸ.ਐਸ ਵਿਭਾਗ ਅਤੇ ਰੈਡ ਰਿਬਨ ਕਲੱਬ ਵੱਲੋਂ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਲੀਗਲ ਸਰਵਿਸ ਡੇ ( ਲੀਗਲ ਲਿਟਰੇਸੀ ਡੇ ਦੇ ਰੂਪ ਵਿੱਚ ) ਮਨਾਇਆ ਗਿਆ । ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਮੈਡਮ ਸੁਨੀਤਾ ਕਲੇਰ ਨੇ ਇਸ ਵਿਸ਼ੇ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ । ਉਨਾਂ ਦੱਸਿਆ ਕਿ ਸਾਰੇ ਨਾਗਰਿਕਾਂ ਵੱਲੋਂ ਨਿਰਪੱਖ ਅਤੇ ਨਿਆਇਕ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ 9 ਨਵੰਬਰ ਨੂੰ ਰਾਸ਼ਟਰੀ ਕਾਨੂੰਨ ਸੇਵਾ ਦਿਵਸ ਵੱਜੋਂ ਮਨਾਇਆ ਜਾਂਦਾ ਹੈ। ਰਾਸ਼ਟਰੀ ਕਾਨੂੰਨ ਸੇਵਾ ਦਿਵਸ ਪਹਿਲੀ ਵਾਰ 1995 ਵਿੱਚ ਭਾਰਤ ਦੇ ਸੁਪਰੀਮ ਕੋਰਟ ਦੁਆਰਾ ਸਮਾਜ ਦੇ ਗਰੀਬ ਤੇ ਕਮਜ਼ੋਰ ਵਰਗਾਂ ਨੂੰ ਮੁੱਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਸਥਾਪਿਤ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਕਿਵੇਂ ਆਰਥਿਕ ਪੱਖੋਂ ਕਮਜ਼ੋਰ ਵਿਅਕਤੀ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਇਸ ਦੌਰਾਨ ਵੈਬਸਾਈਟ ਆਦਿ ਦੀ ਜਾਣਕਾਰੀ ਵੀ ਦਿੱਤੀ ਗਈ । ਇਸ ਦੇ ਨਾਲ ਉਨ੍ਹਾਂ ਇਹ ਵੀ ਦੱਸਿਆ ਕਿ ਵਿਅਕਤੀ ਖੁਦ ਕਿਵੇਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ । ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਵੱਲੋਂ ਵਿਦਿਆਰਥੀਆਂ ਨੂੰ ਉਤਸਾਹਿਤ ਕੀਤਾ ਗਿਆ, ਕਿ ਉਹ ਆਪਣੇ ਆਲੇ ਦੁਆਲੇ ਸਮਾਜ ਵਿੱਚ ਰਹਿਣ ਵਾਲੇ ਹਰ ਵਿਅਕਤੀ ਨੂੰ ਭਾਰਤ ਸਰਕਾਰ ਦੁਆਰਾ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਵਾਉਣ I ਇਸ ਮੌਕੇ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly