ਐੱਸ.ਡੀ. ਕਾਲਜ ‘ਚ ਸੰਵਿਧਾਨ ਦਿਵਸ ਸਬੰਧੀ ਸਮਾਗਮ

ਕੈਪਸ਼ਨ : ਐੱਸ.ਡੀ. ਕਾਲਜ ਫਾਰ ਵੂਮੈਨ ਵਿਖੇ ਸੰਵਿਧਾਨ ਦਿਵਸ ਸਬੰਧੀ ਸਮਾਗਮ ਦੀ ਝਲਕ

ਕਪੂਰਥਲਾ (ਕੌੜਾ)- ਭਾਰਤ ਸਰਕਾਰ, ਯੂ. ਜੀ. ਸੀ. ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐਸ. ਡੀ. ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਸੰਵਿਧਾਨ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਤੋਂ ਇਲਾਵਾ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥਣਾਂ ਸ਼ਿਰਕਤ ਕੀਤੀ । ਇਸ ਦੌਰਾਨ ਭਾਰਤ ਦੇ ਸੰਵਿਧਾਨ ਨਾਲ ਸਬੰਧਤ ਪ੍ਰਸਤਾਵਨਾ ਪੜ੍ਹੀ ਗਈ ਅਤੇ ਮਾਨਯੋਗ ਰਾਸ਼ਟਰਪਤੀ ਵੱਲੋਂ ਆਯੋਜਿਤ ਆਨਲਾਈਨ ਸਮਾਗਮ ਵਿੱਚ ਵੀ ਸ਼ਿਰਕਤ ਕੀਤੀ ਗਈ । ਇਸ ਮੌਕੇ ਮੈਡਮ ਰਜਨੀ ਬਾਲਾ, ਰਜਿੰਦਰ ਕੌਰ, ਰਾਜਬੀਰ ਕੌਰ, ਕਸ਼ਮੀਰ ਕੌਰ, ਸੁਨੀਤਾ ਕਲੇਰ, ਨਿਵਿਆ, ਰੀਟਾ, ਰਾਜੀਵ ਕੁਮਾਰ ਆਦਿ ਸਟਾਫ ਮੈਂਬਰ ਅਤੇ ਵਿਦਿਆਰਥਣਾਂ ਹਾਜ਼ਰ ਸਨ ।

 

ਸਮਾਜਵੀਕਲੀਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਲਾਕ ਪੱਧਰੀ ਵਿੱਦਿਅਕ ਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ
Next articleਸੱਭਿਆਚਾਰ, ਧਾਰਮਿਕ ਅਤੇ ਭੂਗੋਲਿਕ ਭਿੰਨਤਾ ਭਾਰਤੀ ਸੰਵਿਧਾਨ ਦੀ ਸਭ ਤੋਂ ਵੱਡੀ ਖੂਬਸੂਰਤੀ – ਅਟਵਾਲ