HOME ਐਸ.ਡੀ.ਐਮ. ਬਲਾਚੌਰ ਕ੍ਰਿਤਿਕਾ ਗੋਇਲ ਨੇ ਠਠਿਆਲਾ ਢਾਹਾਂ, ਜਾਡਲੀ ‘ਚ’ ਕਿਸਾਨਾਂ ...

ਐਸ.ਡੀ.ਐਮ. ਬਲਾਚੌਰ ਕ੍ਰਿਤਿਕਾ ਗੋਇਲ ਨੇ ਠਠਿਆਲਾ ਢਾਹਾਂ, ਜਾਡਲੀ ‘ਚ’ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ

2
ਬਲਾਚੌਰ  (ਸਮਾਜ ਵੀਕਲੀ)  (ਜਤਿੰਦਰਪਾਲ ਸਿੰਘ ਕਲੇਰ )  ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਉਪ ਮੰਡਲ ਮੈਜਿਸਟਰੇਟ  ਮੈਡਮ ਕ੍ਰਿਤਿਕਾ ਗੋਇਲ, ਡੀਐਸ ਪੀ ਹੇਮੰਤ ਮਲਹੋਤਰਾ , ਐਸਡੀਓ ਬਿਜਲੀ ਬੋਰਡ ਦਿਨੇਸ਼ ਕੁਮਾਰ ਬਲਾਚੌਰ ਵਲੋਂ ਸਾਂਝੇ ਤੌਰ ਤੇ ਸਬ ਡਵੀਜ਼ਨ ਬਲਾਚੌਰ ਅਧੀਨ ਪੈਂਦੇ ਪਿੰਡ  ਠਠਿਆਲਾ ਢਾਹਾਂ , ਜਾਡਲੀ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਉਂਦਿਆਂ ਖੇਤਾਂ ਵਿੱਚ ਝੋਨੇ ਦੀ ਪਰਾਲੀ ਜਾਂ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ | ਐਸ.ਡੀ.ਐਮ. ਕ੍ਰਿਤਿਕਾ ਗੋਇਲ ਅਤੇ ਡੀ ਐਸ ਪੀ ਹੇਮੰਤ ਕੁਮਾਰ ਮਲਹੋਤਰਾ ਨੇ ਕਿਹਾ ਕਿ ਫਸਲਾਂ ਦੀ ਰਹਿੰਦ-ਖੂਹੰਦ ਦੇ ਖੇਤਾਂ ਵਿੱਚ ਹੀ ਸੁਚੱਜੇ ਨਿਪਟਾਰੇ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਲਗਾਤਾਰ ਉਪਰਾਲੇ ਕਰਦਿਆਂ ਪਰਾਲੀ ਆਦਿ ਦੇ ਪ੍ਰਬੰਧਨ ਲਈ ਸਬ ਸਿਟੀ ਤੇ ਮਸ਼ੀਨਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਵਰਤੋਂ ਨਾਲ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਨ ਮੁਕਤ ਰੱਖਿਆ ਜਾ ਸਕਦਾ ਹੈ |  ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਸਨ ਜਿਨ੍ਹਾਂ ਨੇ ਕਿਸਾਨਾਂ ਨੂੰ ਵਾਤਾਵਰਣ ਲਈ ਬੇਹੱਦ ਨੁਕਸਾਨਦੇਹ ਇਸ ਪ੍ਰਕਿਰਿਆ ਨੂੰ ਬੰਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੇਤਾਂ ਵਿੱਚ ਅੱਗ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਹਵਾ ਪ੍ਰਦੂਸ਼ਿਤ ਹੁੰਦੀ ਹੈ ਜੋ ਮਨੁੱਖੀ ਸਿਹਤ ਲਾਈ ਹਾਨੀਕਾਰਕ ਹੈ | ਐਸ.ਡੀ.ਐਮ. ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੀ.ਆਰ.ਐਮ. ਮਸ਼ੀਨਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਜਿੱਥੇ ਲੋੜ ਹੋਵੇ ਉਥੇ ਮਸ਼ੀਨਾਂ ਭੇਜੀਆ ਜਾਣ ਤਾਂ ਜੋ ਪਰਾਲੀ ਪ੍ਰਬੰਧਨ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤਾ ਜਾ ਸਕੇ | ਉਨ੍ਹਾਂ ਨੇ ਖੇਤੀਬਾੜੀ ਵਿਭਾਗ, ਪੁਲਿਸ, ਪੰਚਾਇਤਾਂ, ਅਤੇ ਪਿੰਡ ਵਾਸੀਆਂ  ਨੂੰ ਸਾਂਝੀ ਕੋਸ਼ਿਸ਼ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ, ਤਾਂ ਜੋ ਪਰਾਲੀ ਸਾੜਨ ਦੀ ਰਵਾਇਤ ਨੂੰ ਖਤਮ ਕਰਦਿਆਂ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ ਇਸ ਮੌਕੇ ਪਿੰਡ ਵਾਸੀ ਅਤੇ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਥਾਂ ਥਾਂ ਹੋ ਰਹੀਆਂ ਲੀਕੇਜਾਂ ਕਾਰਨ ਵੱਡੀ ਮਾਤਰਾ ਵਿੱਚ ਸਾਫ ਪਾਣੀ ਦੀ ਹੋ ਰਹੀ ਬਰਬਾਦੀ, ਵਿਭਾਗ ਨਹੀਂ ਗੰਭੀਰ
Next articleਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਨੇ ਭਾਰਤ ਦੇ ਲੋਹ ਪੁਰਸ਼ ਨੂੰ ਉਨ੍ਹਾਂ ਦੀ 150ਵੀਂ ਵਰ੍ਹੇਗੰਢ ‘ਤੇ ਯਾਦ ਕੀਤਾ