ਐਸ.ਡੀ.ਐਮ ਹੁਸ਼ਿਆਰਪੁਰ ਵਲੋਂ ਤਹਿਸੀਲ ਵਿਚਲੇ ਵੈਂਡਰਾਂ ਦੀ ਅਚਨਚੇਤ ਚੈਕਿੰਗ ਰੇਟ ਲਿਸਟ ਅਨੁਸਾਰ ਹੀ ਪੈਸੇ ਲੈਣ ਦੀ ਕੀਤੀ ਹਦਾਇਤ

ਹੁਸ਼ਿਆਰਪੁਰ (ਸਮਾਜ ਵੀਕਲੀ)(ਸਤਨਾਮ ਸਿੰਘ ਸਹੂੰਗੜਾ)
ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ ਵਲੋਂ ਅੱਜ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਵਿਚਲੇ ਵੈਂਡਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਰਜਿਸਟਰੀਆਂ ਅਤੇ ਅਸ਼ਟਾਮ ਆਦਿ ਤਿਆਰ ਕਰਨ ਅਤੇ ਟਾਈਪ/ਫੋਟੋਸਟੈਟ ਕਰਨ ਵਾਲੇ ਵੈਂਡਰਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵਲੋਂ ਨਿਰਧਾਰਤ ਰੇਟ ਲਿਸਟ ਅਨੁਸਾਰ ਹੀ ਪੈਸੇ ਵਸੂਲਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਿਰਧਾਰਤ ਰੇਟ ਲਿਸਟ ਤੋਂ ਵੱਧ ਪੈਸੇ ਵਸੂਲਦਾ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਦਾ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਤਹਿਸੀਲ ਵਿਚ ਕੰਮ ਕਰਵਾਉਣ ਆਏ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡਿਪਟੀ ਕਮਿਸ਼ਨਰ ਵਲੋਂ ਤਹਿਸੀਲਾਂ ਤੇ ਸਬ-ਰਜਿਸਟਰਾਰ ਦਫਤਰਾਂ ਦਾ ਅਚਨਚੇਤ ਨਿਰੀਖਣ ਕਿਹਾ, ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ ਪੇਸ਼
Next articleਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਛਬੀਲ ਦੌਰਾਨ ਰਾਹਗੀਰਾਂ ਨੂੰ ਕੀਤੀ ਬੂਟਿਆਂ ਦੀ ਵੰਡ