ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ ਵਿੱਚ ਚਲਾਈ ਜਾ ਰਹੀ ਸਾਂਝੀ ਰਸੋਈ ਪ੍ਰੋਜੈਕਟ ਦਾ ਐਸ.ਡੀ.ਐਮ ਹੁਸ਼ਿਆਰਪੁਰ ਸੰਜੀਵ ਕੁਮਾਰ ਨੇ ਦੌਰਾ ਕੀਤਾ ਅਤੇ ਉੱਥੇ ਵੰਡੇ ਜਾ ਰਹੇ ਭੋਜਨ ਦੀ ਗੁਣਵੱਤਾ ਦੀ ਜਾਂਚ ਕੀਤੀ।ਇਸ ਮੌਕੇ ਉਨ੍ਹਾਂ ਕਿਹਾ ਕਿ ਸਾਂਝ ਰਸੋਈ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਜੋ ਲੋੜਵੰਦ ਵਿਅਕਤੀਆਂ ਨੂੰ ਹਰ ਦਿਨ ਭੋਜਨ ਮੁਹੱਈਆ ਰਹੀ ਹੈ। ਇਹ ਸਮਾਜ ਸੇਵਾ ਦੀ ਇੱਕ ਉੱਤਮ ਮਿਸਾਲ ਹੈ ਅਤੇ ਉਹ ਇਸ ਪ੍ਰੋਜੈਕਟ ਨਾਲ ਜੁੜੇ ਸਾਰੇ ਵਿਅਕਤੀ ਦੀ ਸ਼ਲਾਘਾ ਕਰਦੇ ਹਨ।ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਰਹੇਗੀ ਕਿ ਇਸ ਪ੍ਰੋਜੈਕਟ ਦਾ ਹੋਰ ਵਿਸਤਾਰ ਹੋਵੇ ਅਤੇ ਵੱਧ ਤੋਂ ਵੱਧ ਲੋੜਵੰਦ ਲੋਕਾਂ ਤੱਕ ਮਦਦ ਪਹੁੰਚੇ। ਇਸ ਲਈ ਉਹ ਸਮਾਜ ਦੇ ਹਰ ਵਰਗ ਨੂੰ ਅਪੀਲ ਹੈ ਕਿ ਉਹ ਇਸ ਪੁੰਨ ਦੇ ਕੰਮ ਵਿਚ ਯੋਗਦਾਨ ਦੇਣ। ਇਸ ਦੌਰਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਸਾਂਝੀ ਰਸੋਈ ਵਿੱਚ ਰੋਜ਼ਾਨਾ 400 ਤੋਂ 450 ਲੋੜਵੰਦਾਂ ਨੂੰ ਭੋਜਨ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਐਡਵੋਕੇਟ ਰਵਿੰਦਰ ਸਿੰਘ ਭੋਗਲ ਨੇ ਆਪਣੇ ਪਿਤਾ ਸਵ. ਮੋਹਣ ਸਿੰਘ ਭੋਗਲ ਅਤੇ ਮਾਤਾ ਸਵ. ਪ੍ਰਕਾਸ਼ ਕੌਰ ਦੀ ਯਾਦ ਵਿੱਚ 7800 ਰੁਪਏ ਦਾ ਸਹਿਯੋਗ ਦਿੱਤਾ। ਸਕੱਤਰ ਮੰਗੇਸ਼ ਸੂਦ ਨੇ ਇਹ ਵੀ ਦੱਸਿਆ ਕਿ ਇਹ ਪ੍ਰਾਜੈਕਟ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਜ਼ਿਲ੍ਹੇ ਦੇ ਦਾਨੀ ਸੱਜਣਾਂ ਅਤੇ ਸਮਾਜ ਸੇਵੀਆਂ ਵੱਲੋਂ ਦਿੱਤੀਆਂ ਗਰਾਂਟਾਂ ਰਾਹੀਂ ਚਲਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ‘ਬੁੱਕ-ਏ-ਡੇ’ ਸਕੀਮ ਤਹਿਤ ਲੋਕ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਕੋਈ ਵੀ ਯਾਦਗਾਰੀ ਦਿਨ ਨੂੰ ਸਾਂਝੀ ਰਸੋਈ ਹੁਸ਼ਿਆਰਪੁਰ ਵਿਚ ਮਨਾ ਕੇ ਵਿੱਤੀ ਸਹਾਇਤਾ ਪ੍ਰਦਾਨ ਕਰ ਸਕਦੇ ਹਨ। ਇਸ ਦੇ ਨਾਲ ਹੀ ਰਾਸ਼ਨ ਸਮੱਗਰੀ ਦੀ ਵੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਲੋੜਵੰਦਾਂ ਦੀ ਮਦਦ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਿਹਾ ਹੈ। ਇਸ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਦਾਨੀ ਸੱਜਣਾਂ ਅਤੇ ਸਮਾਜ ਸੇਵੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਪ੍ਰੋਜੈਕਟ ਨੂੰ ਜਾਰੀ ਰੱਖਣ ਲਈ ਆਪਣਾ ਵੱਡਮੁੱਲਾ ਸਹਿਯੋਗ ਦੇਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly