ਸ. ਮਹਿੰਦਰ ਸਿੰਘ ਕੇ.ਪੀ. ਦੀ ਧੀ ਅਤੇ ਸਾਬਕਾ ਵਿਧਾਇਕ ਸ.ਬਲਦੇਵ ਸਿੰਘ ਖੈਹਰਾ ਜੀ ਦੀ ਧਰਮ ਪਤਨੀ ਸ਼੍ਰੀਮਤੀ ਭਾਵਨਾ ਖੈਹਰਾ ਨੇ ਕੀਤਾ ਚੋਣ ਪ੍ਰਚਾਰ

* ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੀਤੀ ਗੱਲ*
ਫਿਲੌਰ/ਅੱਪਰਾ (ਜੱਸੀ)-ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਤੋਂ ਲੋਕ ਸਭਾ ਸੀਟ ਲਈ ਉਮੀਦਵਾਰ ਸ਼੍ਰੀ ਮਹਿਦੰਰ ਸਿੰਘ ਕੇ.ਪੀ. ਦੀ ਧੀ ਰੁਪਾਲੀ ਵਲੋਂ ਹਲਕਾ ਫਿਲੌਰ ਵਿਚ ਪੈਂਦੇ ਸ਼ਹਿਰ ਅੱਪਰਾ ਅਤੇ ਫਿਲੌਰ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਦੇ ਪਾਣੀ ਦੀ ਰਾਖੀ ਲਈ ਪੂਰਾ ਜ਼ੋਰ ਲਾ ਦਿੱਤਾ, ਅਤੇ ਅੱਗੋਂ ਵੀ ਪਾਣੀਆਂ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਆਵਾਜ਼ ਚੁੱਕਦੀ ਰਹੇਗੀ। ਉਹਨਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਲੋਟੂ ਪਾਰਟੀਆਂ ਦੇ ਰਾਹ ਵਿਚ ਰੁਕਾਵਟ ਬਣਿਆ ਹੋਇਆ ਹੈ। ਅਕਾਲੀ ਦਲ ਦੀ ਸਰਕਾਰ ਸਮੇਂ ਮਰਹੂਮ ਪਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਚ ਕਿੰਨਾ ਵਿਕਾਸ ਕਰਵਾ ਦਿੱਤਾ। ਪੰਜਾਬ ਵਿਚ 4 ਲੇਨ 6 ਲੇਨ ਸੜਕਾਂ ਬਣਵਾ ਦਿੱਤੀਆਂ। ਹਰ ਘਰ ਵਿਚ 24 ਘੰਟੇ ਬਿਜਲੀ ਸਪਲਾਈ ਹੋਣ ਲੱਗ ਪਈ। ਪੰਜਾਬ ਸਿੱਖਿਆ ਵਿਚ ਪਹਿਲੇ ਨੰਬਰ ‘ਤੇ ਆਉਣ ਲੱਗਾ। ਗਰੀਬਾਂ ਨੂੰ ਹਸਪਤਾਲ ਜਾਣ ਵਿਚ ਦਿੱਕਤ ਹੁੰਦੀ ਸੀ ਤਾਂ ਉਨ੍ਹਾਂ 108 ਐਂਬੂਲੈਂਸ ਸੇਵਾ ਸ਼ੁਰੂ ਕਰਵਾਈ ਤਾਂ ਹਰ ਗਰੀਬ ਨੂੰ ਆਪਣੇ ਮਰੀਜ਼ ਪਰਿਵਾਰਕ ਮੈਂਬਰ ਨੂੰ ਹਸਪਤਾਲ ਲਿਜਾਉਣ ਵਿਚ ਹੁਣ ਕੋਈ ਦਿੱਕਤ ਨਹੀਂ ਹੁੰਦੀ। ਸਰਕਾਰ ਦੇ ਇੰਨ੍ਹਾਂ ਕੰਮਾਂ ਦੀ ਹੁਣ ਵੀ ਲੋਕਾਂ ਵਿਚ ਗੱਲਾਂ ਹੁੰਦੀਆਂ ਹਨ ਤੇ ਹੁਣ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਉਹ ਪੰਜਾਬ ਵਿਚ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਗੇ।
ਉਨ੍ਹਾਂ ਕਿਹਾ ਕਿ ਜੇਕਰ ਗੱਲ ਕਰੀਏ ਇਨ੍ਹਾਂ ਇਲੈਕਸ਼ਨਾਂ ਦੀ ਤਾਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ ਦੇ ਵਿਚ ਲੋਕਾਂ ਦੇ ਵੱਡੇ ਇਕੱਠ ਹੋ ਰਹੇ ਹਨ। ਕੁਝ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੱਤਾ ਦੇ ਵਿੱਚ ਨਹੀਂ ਹੈ ਪਰ ਹੁਣ ਲੋਕਾਂ ਨੂੰ ਇਹ ਮਹਿਸੂਸ ਹੋਣ ਲੱਗਾ ਪਿਆ ਹੈ ਕਿ ਪੰਜਾਬ ਦੇ ਵਿਚ ਜਿੰਨਾ ਵੀ ਵਿਕਾਸ ਹੋਇਆ ਹੈ ਉਹ ਸਿਰਫ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੋਈ ਵੀ ਲਾਅ ਐਂਡ ਆਰਡਰ ਨਹੀਂ ਰਿਹਾ। ਲੋਕ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।

       

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਦੇ ਪਾਣੀ ਦੀ ਰਾਖੀ ਲਈ ਪੂਰਾ ਜ਼ੋਰ ਲਾ ਦਿੱਤਾ, ਅਤੇ ਅੱਗੋਂ ਵੀ ਪਾਣੀਆਂ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਆਵਾਜ਼ ਚੁੱਕਦੀ ਰਹੇਗੀ। ਉਹਨਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਲੋਟੂ ਪਾਰਟੀਆਂ ਦੇ ਰਾਹ ਵਿਚ ਰੁਕਾਵਟ ਬਣਿਆ ਹੋਇਆ ਹੈ। ਅਕਾਲੀ ਦਲ ਦੀ ਸਰਕਾਰ ਸਮੇਂ ਮਰਹੂਮ ਪਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਚ ਕਿੰਨਾ ਵਿਕਾਸ ਕਰਵਾ ਦਿੱਤਾ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleLetter to CEC & ECs dated 29th may, 2024 – DEMOCRACY IS DEAD IF YOUR IMPARTIALITY IS DEAD
Next articleਬਾਬਾ ਜਗਤ ਸਿੰਘ ,ਬਾਬਾ ਹੀਰਾ ਸਿੰਘ ਤੇ ਬਾਬਾ ਗੁਰਚਰਨ ਸਿੰਘ ਦੀ ਬਰਸੀ ਸ਼ਰਧਾ ਨਾਲ ਮਨਾਈ ਗਈ