HOME ਸ.ਸ.ਸ.ਸ. ਧਮਾਈ ਵਿਖੇ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ...

ਸ.ਸ.ਸ.ਸ. ਧਮਾਈ ਵਿਖੇ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ

2

ਗੜ੍ਹਸ਼ੰਕਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਈ ਵਿੱਖੇ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੇ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਅਤੇ ਸਕੂਲ ਦੇ ਇੰਚਾਰਜ ਮੁਕੇਸ਼ ਕੁਮਾਰ ਦੀ ਸੰਯੁਕਤ ਅਗਵਾਈ ਵਿੱਚ ਪ੍ਰਿੰਸੀਪਲ ਪੂਨਮ ਸ਼ਰਮਾ ਦੇ ਦਿਸ਼ਾ ਨਿਰਦੇਸ਼ ਤੇ ਇਕ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਾਕਟਰ ਹਰਿਕ੍ਰਿਸ਼ਨ ਬੰਗਾ ਜਨਰਲ ਸਕੱਤਰ ਪੰਜਾਬ, ਪ੍ਰਿੰਸੀਪਲ ਜਗਦੀਸ਼ ਰਾਏ ਮੁੱਖ ਬੁਲਾਰਾ ਪੰਜਾਬ, ਸੁਰਜੀਤ ਸਿੰਘ ਜਿਲ੍ਹਾ ਚੇਅਰਮੈਨ ਹੁਸ਼ਿਆਪੁਰ , ਕਮਲ ਦੇਵ ਮੈਂਬਰ, ਸੰਤੋਖ਼ ਸਿੰਘ ਜੁਆਇੰਟ ਸਕੱਤਰ ਬਲਾਕ, ਰੋਹਿਤ ਸ਼ਰਮਾ ਬੀ.ਈ.ਈ.ਪੀ.ਐਚ.ਸੀ ਪੋਸੀ , ਕੁਲਵੰਤ ਸਿੰਘ, ਵਿਕਾਸ ਰਾਣਾ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ । ਇਸ ਮੌਕੇ ਪ੍ਰਿੰਸੀਪਲ ਜਗਦੀਸ਼ ਰਾਏ ਨੇ ਕਿਹਾ ਕਿ ਨਸ਼ੇ ਸਾਡੇ ਸਮਾਜ ਨੂੰ ਖੋਖਲਾ ਕਰ ਰਹੇ ਹਨ, ਜੋ ਨੌਜਵਾਨੀ ਲਈ ਘਾਤਕ ਸਿੱਧ ਹੋ ਰਹੇ ਹਨ । ਇਸ ਤੋਂ ਬਚਾਅ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਠੋਸ ਉਪਰਾਲੇ ਕਰਨ ਦੀ ਲੋੜ ਹੈ। ਸੁਸਾਇਟੀ ਦੇ ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਕਿਹਾ ਕਿ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪਿਛਲੇ ਅੱਠ ਸਾਲਾਂ ਤੋਂ “ਬੇਟੀ ਬਚਾਓ ਧਰਤੀ ਬਚਾਓ” ਮੁਹਿੰਮ ਰਾਹੀਂ ਵੱਖ ਵੱਖ ਸਕੂਲਾਂ ਵਿੱਚ ਜਾ ਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾ ਕੇ ਅਤੇ ਗਰੀਨ ਦਿਵਾਲੀ ਮਨਾਉਣ ਲਈ ਬੱਚਿਆਂ ਨੂੰ ਬੂਟੇ ਵੰਡ ਕੇ ਜਾਗਰੂਕ ਕਰਦੀ ਆ ਰਹੀ ਹੈ। ਸਾਨੂੰ ਸਰਕਾਰਾਂ ਦੇ ਮੂੰਹ ਵੇਖਣ ਦੀ ਬਜਾਏ ਸਾਨੂੰ ਆਪ ਮੁਹਾਰੇ ਹੀ ਅੱਗੇ ਆ ਕੇ ਕੋਸਿਸ਼ ਕਰਨੀ ਚਾਹੀਦੀ ਹੈ, ਤਾਂ ਹੀ ਅਸੀਂ ਇਸ ਛੇਵੇਂ ਦਰਿਆ ਤੋਂ ਛੁਟਕਾਰਾ ਪਾ ਸਕਦੇ ਹਾਂ। ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਸਾਨੂੰ ਸਮਾਜ ਪ੍ਰਤੀ ਡਿਊਟੀਆਂ ਨੂੰ ਸਮਝਣਾ ਪਵੇਗਾ । ਡਾਕਟਰ ਹਰਿਕ੍ਰਿਸ਼ਨ ਬੰਗਾ ਨੇ ਕਿਹਾ ਕਿ ਇਸ ਸਮੇਂ ਫਾਸਟ ਫੂਡ ਦੇ ਰੂਪ ਵਿੱਚ ਸਾਡੇ ਬੱਚਿਆਂ ਨੂੰ ਗੰਦਗੀ ਪਰੋਸੀ ਜਾ ਰਹੀ ਹੈ।‌‌ ਜੋ ਕਿ ਉਹਨਾਂ ਨੂੰ ਦਿਮਾਗੀ ਤੌਰ ਤੇ ਕਮਜੋਰ ਕਰ ਰਹੀ ਹੈ। ਜੇਕਰ ਇਸ ਤੇ ਜਲਦੀ ਰੋਕ ਨਾ ਲਗਾਈ ਗਈ ਤਾਂ ਭਵਿੱਖ ਵਿੱਚ ਇਸ ਦੇ ਵੀ ਘਾਤਕ ਨਤੀਜੇ ਸਾਹਮਣੇ ਆਉਣਗੇ। ਪੀ .ਐੱਚ. ਸੀ. ਪੋਸੀ ਤੋਂ ਬੀ.ਈ. ਈ. ਰੋਹਿਤ ਸ਼ਰਮਾ ਨੇ ਕਿਹਾ ਕਿ ਸਿਹਤ ਵਿਭਾਗ ਨਸ਼ਿਆਂ ਨੂੰ ਰੋਕਣ ਲਈ ਯਤਨਸ਼ੀਲ ਹੈ, ਇਹੋ ਜਿਹੇ ਜਾਗਰੂਕਤਾ ਸੈਮੀਨਾਰ ਲੱਗਣ ਨਾਲ ਜਲਦ ਹੀ ਇਸ ਤੇ ਕਾਬੂ ਪਾ ਲਿਆ ਜਾਵੇਗਾ। ਮੈਡਮ ਖੁਸਵਿੰਦਰ ਕੌਰ ਨੇ ਸੁਸਾਇਟੀ ਵਲੋ ਆਪਣੇ ਸਕੂਲ ਵਿੱਚ ਜਾਗਰੁਕਤਾ ਕੈਂਪ ਲਗਾ ਕੇ ਕੀਤੇ ਗਏ ਇਸ ਨੇਕ ਕਾਰਜ ਦੀ ਸ਼ਲਾਘਾ ਕਰਦੇ ਹੋਏ ਸਮੁੱਚੀ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ (ਰਜਿ.) ਪੰਜਾਬ ਦੀ ਟੀਮ ਦਾ ਧੰਨਵਾਦ ਕੀਤਾ । ਇਸ ਮੌਕੇ ਉੱਘੇ ਸਮਾਜ ਸੇਵੀ ਬਲਜਿੰਦਰ ਸਿੰਘ ਨੇ ਕਿਹਾ ਸਾਡੇ ਬੱਚਿਆਂ ਨੂੰ ਇੰਟਰਨੈੱਟ ਦੀ ਵਰਤੋਂ ਵੀ ਬੜਾ ਹੀ ਸੋਚ ਸਮਝ ਕੇ ਕਰਨ ਦੀ ਲੋੜ ਹੈ ਅਤੇ ਇਸ ਦੀ ਦੁਰਵਰਤੋ ਤੇ ਰੋਕ ਲੱਗਣੀ ਚਾਹੀਦੀ ਹੈ। ਮਾਸਟਰ ਮੁਕੇਸ਼ ਕੁਮਾਰ ਵਲੋਂ ਸਟੇਜ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ ਗਈ ਅਤੇ ਕਿਹਾ ਕਿ ਸਾਡੇ ਸਕੂਲ ਦੇ ਬੱਚੇ ਖੇਡਾਂ ਵਿੱਚ ਆਪਣੇ ਸਕੂਲ ਦਾ ਨਾਮ ਚਮਕਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ.ਹਰੀਕ੍ਰਿਸ਼ਨ ਬੰਗਾ ਜਨਰਲ ਸਕੱਤਰ ਪੰਜਾਬ, ਸੰਤੋਖ਼ ਸਿੰਘ ਜੁਆਇੰਟ ਸਕੱਤਰ ਬਲਾਕ, ਕਮਲ ਦੇਵ ਮੈਂਬਰ, ਸੁਰਜੀਤ ਸਿੰਘ ਜਿਲ੍ਹਾ ਚੇਅਰਮੈਨ, ਕੁਲਵਿੰਦਰ ਕੌਰ ਲੈਕਚਰਾਰ, ਮਾ. ਜਸਵੀਰ ਸਿੰਘ, ਮਾ. ਪਰਮਜੀਤ ਸਿੰਘ, ਮਾ. ਬਲਕਾਰ ਸਿੰਘ, ਮੈਡਮ ਖੁਸ਼ਵਿੰਦਰ ਕੌਰ, ਮੈਡਮ ਕਮਲਜੀਤ ਕੌਰ, ਮੈਡਮ ਸੀਮਾ, ਮੈਡਮ ਪੂਜਾ ਭਾਟੀਆ, ਮੈਡਮ ਦੀਪਕ ਕੌਸ਼ਲ, ਕੁਲਵੰਤ ਸਿੰਘ ਤੇ ਵਿਕਾਸ ਰਾਣਾ ਆਦਿ ਹਾਜਿਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਵਿਕਟੋਰੀਆ ਚ ਖੇਡ ਮੇਲਾ 9-10 ਅਗਸਤ ਨੂੰ -ਤਿਆਰੀਆਂ ਮੁਕੰਮਲ
Next articleਸਰਕਾਰੀ ਕਾਲਜ ਜਾਡਲਾ ਵਿਖੇ ਸਰਕਾਰ ਦੀਆਂ ਫਲੈਗਸਿਪ ਸਕੀਮਾਂ ਵਾਰੇ ਵਰਕਸ਼ਾਪ ਆਯੋਜਿਤ ਕੀਤੀ