ਸ਼ਾਨਦਾਰ ਰਿਹਾ ਸ.ਪ.ਸ.ਸ. ਮਲਿਕਪੁਰ ਦਾ ਇਨਾਮ ਵੰਡ ਸਮਾਰੋਹ

ਗੁਰਬਿੰਦਰ ਸਿੰਘ ਰੋਮੀ, ਘਨੌਲੀ (ਸਮਾਜ ਵੀਕਲੀ): ਬੀਤੇ ਦਿਨ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਲਿਕਪੁਰ ਵਿਖੇ ਨਵੇਂ ਸ਼ੈਸ਼ਨ ਦੀ ਆਰੰਭਤਾ ਮੌਕੇ ਪਾਠ ਸ਼੍ਰੀ ਸੁਖਮਨੀ ਸਾਹਿਬ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸੈਂਟਰ ਹੈੱਡ ਟੀਚਰ ਮਨਦੀਪ ਕੌਰ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ ਵਿੱਚ ਸਰਪੰਚ ਕੁਲਵਿੰਦਰ ਕੌਰ ਨੇ ਮੁੱਖ ਮਹਿਮਾਨ ਅਤੇ ਬਲਾਕ ਅਫ਼ਸਰ (ਪ੍ਰਾਇਮਰੀ ਸਿੱਖਿਆ) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪਹਿਲੇ, ਦੂਜੇ ਅਤੇ ਤੀਜੇ ਸਥਾਨ ਪ੍ਰਾਪਤ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਮੈਡਲਾਂ ਨਾਲ਼ ਸਨਮਾਨਿਤ ਕੀਤਾ। ਬੱਚਿਆਂ ਵੱਲੋਂ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਵਿੱਚ ਦਿੱਤੇ ਭਾਸ਼ਣ, ਸ਼ਬਦ ਗਾਇਨ ਅਤੇ ਸਵਾਗਤੀ ਗੀਤ ਖਿੱਚ ਦਾ ਕੇਂਦਰ ਬਣੇ ਰਹੇ। ਸੀ.ਐੱਚ.ਟੀ. ਵੱਲੋਂ ਸਿੱਖਿਆ ਵਿਭਾਗ ਦੇ ਨਵੇਂ ਉਪਰਾਲਿਆਂ ਅਤੇ ਸਹੂਲਤਾਂ ਸਬੰਧੀ ਜਾਣੂ ਕਰਵਾਉਂਦਿਆਂ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਬਾਬਤ ਪ੍ਰੇਰਿਤ ਕੀਤਾ। ਇਸ ਸਮੇਂ ਮੁੱਖ ਅਧਿਆਪਕ ਭੀਮ ਰਾਓ, ਸਾਬਕਾ ਅਧਿਆਪਕ ਚੰਚਲ ਸਿੰਘ, ਗੁਰਿੰਦਰ ਸਿੰਘ ਲਾਡ੍ਹਲ, ਸੁਬੋਧ ਕਪਿਲਾ, ਜਸਵਿੰਦਰ ਕੌਰ, ਪਰਮਜੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleRajendra Rathore new LoP in Rajasthan, Poonia deputy leader
Next articleਸਿੱਖ ਖੇਡਾਂ ਨੂੰ ਲੈ ਕੇ ਮੈਲਬੌਰਨ ਕਬੱਡੀ ਅਕੈਡਮੀ ਦੀ ਟੀਮ ਤਿਆਰ – ਬਾਸੀ ਭਲਵਾਨ