*ਸਮੁੱਚੀ ਕਾਂਗਰਸ ਹਾਈਕਮਾਂਡ ਤੇ ਲੀਡਰਸ਼ਿਪ ਦਾ ਵੀ ਕੀਤਾ ਧੰਨਵਾਦ*
ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਵਿਧਾਨ ਸਭਾ ਹਲਕਾ ਫਿਲੌਰ ਤੋਂ ਕਾਂਗਰਸ ਦੇ ਹਲਕਾ ਵਿਧਾਇਕ ਸ. ਵਿਕਰਮਜੀਤ ਸਿੰਘ ਦੀ ਮੁਅੱਤਲੀ ਕਾਂਗਰਸ ਹਾਈਕਮਾਂਡ ਵਲੋਂ ਰੱਦ ਕਰ ਦਿੱਤੀ ਗਈ ਹੈ ਤੇ ਉਨਾਂ ਦੀ ਕਾਂਗਰਸ ‘ਚ ਵਾਪਸੀ ਹੋਈ ਹੈ | ਇਸ ਸੰਬੰਧ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਹੈਪੀ ਜੌਹਲ ਖਾਲਸਾ ਨੇ ਕਿਹਾ ਕਿ ਸ. ਵਿਕਰਮਜੀਤ ਸਿੰਘ ਚੌਧਰੀ ਦੀ ਕਾਂਗਰਸ ‘ਚ ਵਾਪਸੀ ਦੇ ਕਾਰਣ ਹਲਕਾ ਫਿਲੌਰ ਦੇ ਸਮੁੱਚੇ ਕਾਂਗਰਸੀ ਵਰਕਰਾਂ ‘ਚ ਭਾਰੀ ਉਤਸ਼ਾਹ ਹੈ | ਇਸ ਮੌਕੇ ਉਨਾਂ ਸ. ਵਿਕਰਮਜੀਤ ਚੌਧਰੀ ਦਾ ਲੱਡੂਆਂ ਨਾਲ ਮੂੰਹ ਵੀ ਮਿੱਠਾ ਕਰਵਾਇਆ | ਉਨਾਂ ਜਿੱਥੇ ਸਮੂਹ ਕਾਂਗਰਸੀ ਵਰਕਰਾਂ ਨੂੰ ਮੁਬਾਰਕਬਾਦ ਦਿੱਤੀ, ਉੱਥੇ ਹੀ ਉਨਾਂ ਕਾਂਗਰਸ ਦੀ ਹਾਈਕਮਾਂਡ, ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ , ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



