ਸ: ਭਜਨ ਸਿੰਘ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਟ.

ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਪੱਤਰਕਾਰ ਬਲਜੀਤ ਸਿੰਘ ਦੇ ਪਿਤਾ ਸਰਦਾਰ ਭਜਨ ਸਿੰਘ ਜੋ ਕਿ ਪਿਛਲੇ ਦਿਨੀ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ। ਜਿਨ੍ਹਾਂ ਦੇ ਨਮਿੱਤ ਆਤਮਿਕ ਸ਼ਾਂਤੀ ਲਈ 15 ਦਸੰਬਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਰੱਖੇ ਸ੍ਰੀ ਅਖੰਡ ਪਾਠ ਜੀ ਦੇ ਸਵੇਰੇ 10 ਵਜੇ ਭੋਗ ਪਾਏ ਗਏ। ਉਪਰੰਤ 11 ਤੋਂ 1 ਵਜੇ ਤੱਕ ਹਲਟੀ ਸਾਹਿਬ ਗੁਰਦੁਆਰਾ ਖੁਰਮਪੁਰ ਵਿਖੇ ਰਾਗੀ ਜਥਾ ਭਾਈ ਕਮਲਜੀਤ ਸਿੰਘ ਸਾਂਤ ਵੱਲੋਂ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਬਾਣੀ ਨਾਲ ਜੋੜਿਆ ਗਿਆ। ਉਪਰੰਤ ਭਾਈ ਅਮਨਦੀਪ ਸਿੰਘ ਜੀ ਵੱਲੋਂ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਵਾਕ ਵੱਖ ਧਾਰਮਿਕ, ਰਾਜਨੀਤਿਕ, ਸਮਾਜਿਕ, ਨੁਮਾਇੰਦਿਆਂ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਮੌਕੇ ਪੰਜਾਬ ਪ੍ਰੈਸ ਕਲੱਬ ਪ੍ਰਧਾਨ ਮਨਜੀਤ ਸਿੰਘ ਮਾਨ, ਤਜਿੰਦਰ ਸਿੰਘ ਰਾਮਪੁਰ, ਸ੍ਰੀ ਸ਼ਿਵ ਪ੍ਰਕਾਸ਼ ਜੀ, ਸਤਨਾਮ ਸਿੰਘ ਲੋਹਗੜ੍ਹ, ਮਹਿੰਦਰਪਾਲ ਸਿੰਘ ਟੁਰਨਾ ਵੱਲੋਂ ਵਿਛੜੀ ਰੂਹ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਉਹਨਾਂ ਨਾਲ ਬਲਦੇਵ ਸਿੰਘ ਕਲਿਆਣ ਤੇ ਦਲਜੀਤ ਸਿੰਘ ਕਾਹਲੋਂ ਵੀ ਮੌਜੂਦ ਸਨ। ਇਸ ਮੌਕੇ ਅਜੀਤ ਸਿੰਘ ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ,ਲਖਵਿੰਦਰ ਸਿੰਘ ਸੰਗੋਵਾਲ, ਹਰਵਿੰਦਰ ਸਿੰਘ ਮਠਾੜੂ, ਦੀਪਕ ਸੂਦ ਸੁਰਜੀਤ ਸਿੰਘ ਮਾਨ, ਪੱਤਰਕਾਰ ਅਸ਼ੋਕ ਕੁਮਾਰ ਚੌਹਾਨ, ਮਨੋਜ ਚੋਪੜਾ, ਪੱਤਰਕਾਰ ਹਰਜਿੰਦਰ ਸਿੰਘ ਚੰਦੀ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗ਼ਜ਼ਲ
Next articleਜ਼ਿਲਾ ਪੱਧਰੀ ਬਾਲ ਵਿਗਆਨ ਕਾਂਗਰਸ ‘ਚ ਵਿਦਿਆਰਥੀਆਂ ਨੇ ਮੌਲਿਕ ਖੋਜ਼ ਦੇ ਪ੍ਰਾਜੈਕਟ ਪੇਸ਼ ਕੀਤੇ