
(ਸਮਾਜ ਵੀਕਲੀ) ਸਭਰੰਗ ਕਲਾ ਮੰਚ, ਪੰਜਾਬ ਵੱਲੋਂ ਧੀਆਂ ਦੀ ਲੋਹੜੀ ਨੂੰ ਸਮਰਪਿਤ ਸਮਾਗਮ ਸੱਭਿਆਚਾਰਕ ਵਿਰਾਸਤ ਨੂੰ ਸੰਜੋਣ ਅਤੇ ਸਮਾਜਿਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਭਰੰਗ ਕਲਾ ਮੰਚ, ਪੰਜਾਬ ਵੱਲੋਂ ਪੰਜਾਬੀ ਭਵਨ, ਲੁਧਿਆਣਾ ਵਿਖੇ ਧੀਆਂ ਦੀ ਲੋਹੜੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਨਵਜੰਮੀਆਂ ਧੀਆਂ ਅਤੇ ਉਹਨਾਂ ਦੀਆਂ ਮਾਵਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਵਿੱਚ ਮੰਚ ਦੇ ਸੰਸਥਾਪਕ ਅਤੇ ਚੇਅਰਮੈਨ ਸ. ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਨੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਔਰਤ ਵਰਗ ਦੀ ਸ਼ਮੂਲੀਅਤ ਤੋਂ ਬਿਨਾਂ ਸਮਾਜ ਦੀ ਤਰੱਕੀ ਅਸੰਭਵ ਹੈ। ਸਮਾਗਮ ਵਿੱਚ ਸ. ਜਨਮੇਜਾ ਸਿੰਘ ਜੌਹਲ ਅਤੇ ਪ੍ਰਸਿੱਧ ਗਾਇਕ ਅਤੇ ਗੀਤਕਾਰ ਸ. ਅਮਰਜੀਤ ਸਿੰਘ ਸ਼ੇਰਪੁਰੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਸ. ਜਨਮੇਜਾ ਸਿੰਘ ਜੌਹਲ ਨੇ ਸਮਾਜਿਕ ਬਰਾਬਰੀ ਦੀ ਮਹੱਤਤਾ ਤੇ ਜ਼ੋਰ ਦਿੱਤਾ ਅਤੇ ਅਮਰਜੀਤ ਸ਼ੇਰਪੁਰੀ ਨੇ ਧੀਆਂ ਨੂੰ ਸਮਰਪਿਤ ਗੀਤ ਨਾਲ ਆਪਣੀ ਹਾਜ਼ਰੀ ਲਗਵਾਈ। ਮੰਚ ਦੇ ਸੰਸਥਾਪਕ ਤੇ ਚੇਅਰਮੈਨ ਸ. ਦਵਿੰਦਰ ਸਿੰਘ ਲੋਟੇ, ਡਾ. ਹਰਜੀਤ ਸਿੰਘ ਰਤਨ, ਸ. ਬਲਰਾਜ ਸਿੰਘ ਗਿੱਲ, ਸ. ਸੁਖਬੀਰ ਸਿੰਘ ਗਿੱਲ , ਸ੍ਰੀ ਅਰੁਣ ਆਨੰਦ ਅਤੇ ਸ. ਲਖਵੀਰ ਸਿੰਘ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਮੰਚ ਦਾ ਉਦੇਸ਼ ਸਮਾਜਿਕ ਬਰਾਬਰੀ ਸਮੇਤ ਸਮੂਹ ਸਮਾਜਿਕ ਬੁਰਾਈਆਂ ਨੂੰ ਦੂਰ ਕਰਕੇ ਚੰਗੇ ਸਮਾਜ ਦੀ ਸਿਰਜਣਾ ਕਰਨ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਹੈ। ਸ੍ਰੀਮਤੀ ਸੁਰਿੰਦਰਜੀਤ ਕੌਰ, ਸ੍ਰੀਮਤੀ ਸੁਪਰਜੀਤ ਕੌਰ, ਸ੍ਰੀਮਤੀ ਸੁਰਚਨਾ ਪੰਧੇਰ, ਸ੍ਰੀਮਤੀ ਬਲਜੀਤ ਕੌਰ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਸਰਬਜੀਤ ਕੌਰ, ਸ੍ਰੀਮਤੀ ਹਰਜਿੰਦਰ ਕੌਰ , ਸ੍ਰੀਮਤੀ ਭੁਪਿੰਦਰ ਕੌਰ ਆਦਿ ਨੇ ਗਿੱਧਾ, ਮਲਵਈ ਗਿੱਧਾ, ਲੰਮੀ ਹੇਕ ਦੇ ਲੋਕ ਗੀਤ, ਪੁਰਾਤਨ ਬੋਲੀਆਂ, ਕਵੀਸ਼ਰੀ ਅਤੇ ਲੋਹੜੀ ਨਾਲ ਸੰਬੰਧਿਤ ਗੀਤ ਗਾ ਕੇ ਦਰਸ਼ਕਾਂ ਨੂੰ ਮੰਤਰ-ਮੁਗਧ ਕਰ ਦਿੱਤਾ। ਸਟੇਜ ਸੰਚਾਲਨ ਕਰਦਿਆਂ ਡਾ. ਹਰਜੀਤ ਸਿੰਘ ਰਤਨ , ਸ. ਲਖਵੀਰ ਸਿੰਘ ਅਤੇ ਸ੍ਰੀਮਤੀ ਸੁਰਚਨਾ ਪੰਧੇਰ ਨੇ ਆਪਣੀ ਭੂਮਿਕਾ ਨੂੰ ਬਾਖੂਬੀ ਨਿਭਾਇਆ। ਇਸ ਮੌਕੇ ਅੰਤਰਰਾਸ਼ਟਰੀ ਭੰਗੜਾ ਕਲਾਕਾਰ ਅਤੇ ਕੋਚ ਸ. ਪਰਮਿੰਦਰ ਸਿੰਘ ਭੋਲਾ, ਪ੍ਰਿੰਸੀਪਲ ਉਜਲਵੀਰ ਸਿੰਘ, ਪ੍ਰਿੰਸੀਪਲ ਹਰਦੀਪ ਕੌਰ, ਪ੍ਰਿੰਸੀਪਲ ਕਰਮਜੀਤ ਕੌਰ, ਪ੍ਰਿੰਸੀਪਲ ਸ਼ਾਲੂ ਚਾਨੇ, ਸ੍ਰੀਮਤੀ ਸੁਰਿੰਦਰਜੀਤ ਕੌਰ, ਸ੍ਰੀਮਤੀ ਪਰਵਿੰਦਰ ਕੌਰ ਸੁੱਖ, ਸ੍ਰੀਮਤੀ ਬਲਜੀਤ ਕੌਰ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਸਰਬਜੀਤ ਕੌਰ, ਸ੍ਰੀਮਤੀ ਹਰਜਿੰਦਰ ਕੌਰ ਅਤੇ ਸ੍ਰੀਮਤੀ ਭੁਪਿੰਦਰ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ।ਸਮਾਗਮ ਦੇ ਅੰਤ ਤੇ ਨਵਜੰਮੀਆਂ ਧੀਆਂ ਅਤੇ ਉਹਨਾਂ ਦੀਆਂ ਮਾਵਾਂ ਨੂੰ ਸਿਰੋਪਾਓ ਅਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



