ਇੱਕ ਯੂਨਿਟ ਖੂਨ-ਦਾਨ ਨਾਲ ਚਾਰ ਕੀਮਤੀ ਮਨੁੱਖੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ- ਜਥੇਦਾਰ ਨਿਮਾਣਾ
ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਸਾਚਾ ਗੁਰੂ ਲਾਧੋ ਰੇ ਦੇ ਸਲਾਨਾ ਜੋੜ-ਮੇਲੇ ਤੇ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 747ਵਾਂ ਮਹਾਨ ਖੂਨਦਾਨ ਕੈਂਪ ਜਗਪ੍ਰੀਤ ਸਿੰਘ ਦੇ ਪੂਰਨ ਸਹਿਯੋਗ ਦੇ ਨਾਲ ਬਾਬਾ ਬਕਾਲਾ ਸਾਹਿਬ ਵਿਖੇ ਲਾਇਆ ਗਿਆ। ਇਸ ਮੌਕੇ ਤੇ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵਾਲਿਆਂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕ ਇਨਸਾਨ ਖੂਨ ਦਾਨ ਕਰਦਾ ਹੈ, ਉਸ ਦੇ ਇੱਕ ਯੂਨਿਟ ਖੂਨ-ਦਾਨ ਨਾਲ ਚਾਰ ਮਰੀਜ਼ਾਂ ਦੀਆਂ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ । ਖੂਨਦਾਨ ਸੰਸਾਰ ਤੇ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਇਸ ਸਮੇਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਖ਼ੂਨ ਦਾਨ ਕਰਨ ਵਾਲਿਆਂ ਨੌਜਵਾਨਾਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਖੂਨਦਾਨ ਕੈਂਪ ਦੌਰਾਨ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਬਲਦੇਵ ਸਿੰਘ ਸੰਧੂ, ਪ੍ਰਧਾਨ ਸੁਖਦੇਵ ਸਿੰਘ ਔਜਲਾ, ਬਲਦੇਵ ਸਿੰਘ, ਗੁਰਨਾਇਤ ਸਿੰਘ, ਸਵਦੀਪ ਸਿੰਘ, ਪ੍ਰਤੀਕ ਅਰੋੜਾ ਮੈਨੇਜਰ ਐਚ.ਡੀ. ਐਫ.ਸੀ.ਬੈਂਕ, ਆਸ਼ੂ ਐਚ.ਡੀ.ਐਫ਼.ਸੀ. ਬੈਂਕ, ਜੈਮਲ ਸਿੰਘ ਭੁੱਲਰ, ਸੁਰਮੁਖ ਸਿੰਘ ਬਿੱਟੂ, ਪ੍ਰਮਜੀਤ ਸਿੰਘ ਪੰਮਾ, ਰਮਨਜੀਤ ਸਿੰਘ, ਰਵੀ ਸਿੰਘ, ਮਨਜਿੰਦਰ ਸਿੰਘ, ਸੁਖਵਿੰਦਰ ਸਿੰਘ ਜੱਲੂਪੁਰ, ਬਾਬਾ ਲਵਪ੍ਰੀਤ ਸਿੰਘ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly