ਮਾਂਊਟ ਕਾਰਮਲ ਸਕੂਲ ਭੂੰਗਾ ਵਿੱਚ ਵਿਦਿਆਰਥੀਆਂ ਨੂੰ ਕੀਤਾ ਲਾਮਬੰਦ ਹੁਣ 31 ਅਕਤੂਬਰ ਤੱਕ ਚੱਲੇਗੀ ਰਜਿਸਟਰੇਸ਼ਨ, 7500 ਤੋਂ ਵੱਧ ਨਾਮ ਰਜਿਸਟਰ ਹੋਏ
ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਫਿੱਟ ਬਾਈਕਰ ਕਲੱਬ ਹੁਸ਼ਿਆਰਪੁਰ ਵੱਲੋਂ 10 ਨਵੰਬਰ 2024 ਨੂੰ ਕਰਵਾਈ ਜਾ ਰਹੀ ਸੱਚਦੇਵਾ ਸਟਾਕਸ ਸਾਈਕਲੋਥਾਨ ਸੀਜਨ-4 ਵਿੱਚ ਸਕੂਲਾਂ ਦੇ ਵਿਦਿਆਰਥੀਆਂ ਤੇ ਸਮਾਜ ਦੇ ਦੂਜੇ ਵਰਗਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕਲੱਬ ਮੈਂਬਰ ਲਗਾਤਾਰ ਸਮਾਜਸੇਵੀ ਸੰਸਥਾਵਾਂ, ਕਲੱਬਾਂ ਤੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਤੇ ਇਸੇ ਲੜੀ ਤਹਿਤ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਵੱਲੋਂ ਆਪਣੀ ਟੀਮ ਦੇ ਨਾਲ ਮਾਂਊਟ ਕਾਰਮਲ ਸਕੂਲ ਭੂੰਗਾ ਵਿੱਚ ਪਹੁੰਚ ਕੇ ਵਿਦਿਆਰਥੀਆਂ ਨੂੰ ਸਾਈਕਲੋਥਾਨ ਪ੍ਰਤੀ ਜਾਣਕਾਰੀ ਦਿੰਦੇ ਹੋਏ ਇਸ ਵਿੱਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਜੌਰਜ ਵਿਆਲਿਲ ਤੇ ਪਿ੍ਰੰਸੀਪਲ ਸਿਸਟਰ ਰੋਸੀਲਿਨ ਵੱਲੋਂ ਕਲੱਬ ਦੇ ਮੈਂਬਰਾਂ ਦਾ ਸਕੂਲ ਪਹੁੰਚਣ ’ਤੇ ਸਵਾਗਤ ਕੀਤਾ ਗਿਆ ਤੇ ਨਾਲ ਹੀ ਵਿਸ਼ਵਾਸ਼ ਦਿਵਾਇਆ ਕਿ ਵਿਦਿਆਰਥੀਆਂ ਦੇ ਨਾਲ-ਨਾਲ ਸਟਾਫ ਦੇ ਮੈਂਬਰ ਵੀ ਵੱਧ ਚੜ੍ਹ ਕੇ ਇਸ ਸਾਈਕਲੋਥਾਨ ਦਾ ਹਿੱਸਾ ਬਣਨਗੇ। ਇਸ ਸਮੇਂ ਪਰਮਜੀਤ ਸੱਚਦੇਵਾ ਨੇ ਦੱਸਿਆ ਕਿ ਹੁਣ ਤੱਕ 7500 ਤੋਂ ਵੱਧ ਲੋਕਾਂ ਵੱਲੋਂ ਇਸ ਸਾਈਕਲੋਥਾਨ ਪ੍ਰਤੀ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ ਤੇ ਲੋਕਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਹੁਣ ਅਸੀਂ ਫੈਸਲਾ ਲਿਆ ਹੈ ਕਿ ਰਜਿਸਟਰੇਸ਼ਨ 31 ਅਕਤੂਬਰ ਤੱਕ ਜਾਰੀ ਰੱਖੀ ਜਾਵੇਗੀ ਜੋ ਕਿ ਪਹਿਲਾ 25 ਅਕਤੂਬਰ ਨੂੰ ਬੰਦ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਇਹ ਸਾਈਕਲੋਥਾਨ ਇਤਹਾਸ ਸਿਰਜਣ ਜਾ ਰਹੀ ਹੈ ਜਿਸ ਨਾਲ ਹੁਸ਼ਿਆਰਪੁਰ ਦਾ ਨਾਮ ਪੂਰੇ ਦੇਸ਼ ਵਿੱਚ ਚਮਕੇਗਾ। ਪਰਮਜੀਤ ਸਿੰਘ ਸੱਚਦੇਵਾ ਨੇ ਕਿਹਾ ਕਿ ਪਿਛਲੇ ਸਾਲ ਕਰਵਾਈ ਗਈ ਸਾਈਕਲੋਥਾਨ ਵਿੱਚ ਜਿੰਨੇ ਲੋਕਾਂ ਨੇ ਹਿੱਸਾ ਲਿਆ ਸੀ ਉਸ ਤੋਂ ਦੁੱਗਣੀ ਰਜਿਸਟਰੇਸ਼ਨ ਹੁਣ ਤੱਕ ਹੋ ਚੁੱਕੀ ਹੈ ਜੋ ਕਿ ਜਿਲ੍ਹਾ ਵਾਸੀਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੂਲ ਦੇ ਅਧਿਆਪਕ ਮੈਡਮ ਹਰਪ੍ਰੀਤ ਮਣਕੂ ਜੋ ਕਿ ਸਾਡੇ ਕਲੱਬ ਦੇ ਮੈਂਬਰ ਵੀ ਹਨ ਵੱਲੋਂ ਵਿਦਿਆਰਥੀਆਂ ਨੂੰ ਇਸ ਸਾਈਕਲੋਥਾਨ ਨਾਲ ਜੋੜਨ ਵਿੱਚ ਵੱਡੀ ਭੂਮਿਕਾ ਅਦਾ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ 1 ਨਵੰਬਰ ਤੋਂ ਰਜਿਸਟਰੇਸ਼ਨ ਕਰਵਾਉਣ ਵਾਲੇ ਲੋਕਾਂ ਨੂੰ ਟੀ-ਸ਼ਰਟ ਦੇਣ ਦਾ ਸਿਲਸਿਲਾ ਸੱਚਦੇਵਾ ਸਟਾਕਸ ਦੇ ਬੂਲਾਵਾੜੀ ਸਥਿਤ ਮੁੱਖ ਦਫਤਰ ਤੋਂ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਾਈਕਲੋਥਾਨ ਨੂੰ ਕਵਰ ਕਰਨ ਲਈ ਇੰਡੀਆ ਬੁੱਕ ਆਫ ਰਿਕਾਰਡ ਦੀ ਟੀਮ ਆ ਰਹੀ ਹੈ। ਇਸ ਮੌਕੇ ਉੱਤਮ ਸਿੰਘ ਸਾਬੀ, ਉਕਾਂਰ ਸਿੰਘ ਚੱਬੇਵਾਲ, ਦੌਲਤ ਸਿੰਘ, ਸੌਰਵ ਸ਼ਰਮਾ, ਤਰਲੋਚਨ ਸਿੰਘ, ਗੁਰਮੇਲ ਸਿੰਘ, ਅਮਰਿੰਦਰ ਸੈਣੀ, ਰੋਹਿਤ ਬੱਸੀ, ਗੁਰਵਿੰਦਰ ਸਿੰਘ, ਅਮਨਦੀਪ ਕੌਰ ਆਦਿ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly