ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਫਿੱਟ ਬਾਈਕਰ ਕਲੱਬ ਹੁਸ਼ਿਆਰਪੁਰ ਵੱਲੋਂ 10 ਨਵੰਬਰ 2024 ਨੂੰ ਕਰਵਾਈ ਜਾ ਰਹੀ ਸੱਚਦੇਵਾ ਸਟਾਕਸ ਸਾਈਕਲੋਥਾਨ ਸੀਜਨ-4 ਇਤਿਹਾਸ ਸਿਰਜਣ ਜਾ ਰਹੀ ਹੈ, ਇਹ ਪ੍ਰਗਟਾਵਾ ਕਲੱਬ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਵੱਲੋਂ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਵਿੱਚ ਪਹੁੰਚ ਕੇ ਵਿਦਿਆਰਥੀਆਂ ਨੂੰ ਸਾਈਕਲੋਥਾਨ ਪ੍ਰਤੀ ਜਾਣਕਾਰੀ ਦਿੰਦੇ ਸਮੇਂ ਕੀਤਾ ਗਿਆ ਤੇ ਇਸ ਵਿੱਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਸਕੂਲ ਦੀ ਪਿ੍ਰੰਸੀਪਲ ਪਰਮਜੀਤ ਕੌਰ ਵੱਲੋਂ ਕਲੱਬ ਦੇ ਮੈਂਬਰਾਂ ਦਾ ਸਕੂਲ ਪਹੁੰਚਣ ’ਤੇ ਸਵਾਗਤ ਕੀਤਾ ਗਿਆ ਤੇ ਨਾਲ ਹੀ ਵਿਸ਼ਵਾਸ਼ ਦਿਵਾਇਆ ਕਿ ਵਿਦਿਆਰਥੀਆਂ ਦੇ ਨਾਲ-ਨਾਲ ਸਟਾਫ ਦੇ ਮੈਂਬਰ ਵੀ ਵੱਧ ਚੜ੍ਹ ਕੇ ਇਸ ਸਾਈਕਲੋਥਾਨ ਦਾ ਹਿੱਸਾ ਬਣਨਗੇ। ਇਸ ਸਮੇਂ ਪਰਮਜੀਤ ਸੱਚਦੇਵਾ ਨੇ ਦੱਸਿਆ ਕਿ ਰਜਿਸਟਰੇਸ਼ਨ 31 ਅਕਤੂਬਰ ਤੱਕ ਜਾਰੀ ਰੱਖੀ ਜਾਵੇਗੀ ਜੋ ਕਿ ਪਹਿਲਾ 25 ਅਕਤੂਬਰ ਨੂੰ ਬੰਦ ਕੀਤੀ ਜਾਣੀ ਸੀ। ਇਸ ਮੌਕੇ ਉੱਤਮ ਸਿੰਘ ਸਾਬੀ, ਉਕਾਂਰ ਸਿੰਘ ਚੱਬੇਵਾਲ, ਦੌਲਤ ਸਿੰਘ, ਸੌਰਵ ਸ਼ਰਮਾ, ਤਰਲੋਚਨ ਸਿੰਘ, ਗੁਰਮੇਲ ਸਿੰਘ, ਅਮਰਿੰਦਰ ਸੈਣੀ, ਰੋਹਿਤ ਬੱਸੀ, ਗੁਰਵਿੰਦਰ ਸਿੰਘ, ਅਮਨਦੀਪ ਕੌਰ ਆਦਿ ਵੀ ਮੌਜੂਦ ਸਨ।
https://play.google.com/store/apps/details?id=in.yourhost.samajweekly