HOME ਸੱਚਦੇਵਾ ਸਟਾਕਸ ਵਾਕਥੌਨ ਪ੍ਰਤੀ ਵਿਦਿਆਰਥੀਆਂ ਵਿੱਚ ਉਤਸ਼ਾਹ : ਪਰਮਜੀਤ ਸੱਚਦੇਵਾ

ਸੱਚਦੇਵਾ ਸਟਾਕਸ ਵਾਕਥੌਨ ਪ੍ਰਤੀ ਵਿਦਿਆਰਥੀਆਂ ਵਿੱਚ ਉਤਸ਼ਾਹ : ਪਰਮਜੀਤ ਸੱਚਦੇਵਾ

ਫੋਟੋ ਅਜਮੇਰ ਦੀਵਾਨਾ

ਹੁਸ਼ਿਆਰਪੁਰ  (ਸਮਾਜ ਵੀਕਲੀ)  ( ਤਰਸੇਮ ਦੀਵਾਨਾ ) – ਟਾਂਡਾ ਰੋਡ ’ਤੇ ਸਥਿਤ ਸ਼੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਫਿੱਟ ਬਾਈਕਰ ਕਲੱਬ ਹੁਸ਼ਿਆਰਪੁਰ ਵੱਲੋਂ 2 ਨਵੰਬਰ 2025 ਨੂੰ 5 ਕਿਲੋਮੀਟਰ ਦੀ ਕਰਵਾਈ ਜਾ ਰਹੀ ਸੱਚਦੇਵਾ ਸਟਾਕਸ ਹੁਸ਼ਿਆਰਪੁਰ ਵਾਕਥੌਨ ਪ੍ਰਤੀ ਕਲੱਬ ਦੇ ਪ੍ਰਧਾਨ ਪਰਮਜੀਤ ਸੱਚਦੇਵਾ ਵੱਲੋਂ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਇਸ ਮੌਕੇ ਪਰਮਜੀਤ ਸੱਚਦੇਵਾ ਨੇ ਕਿਹਾ ਕਿ ਇਹ ਵਾਕਥੌਨ ਸਵ. ਐਥਲੀਟ ਫੌਜਾ ਸਿੰਘ ਨੂੰ ਸਮਰਪਿਤ ਹੈ ਅਤੇ ਇਸ ਵਾਕਥੌਨ ਵਿੱਚ ਹਰ ਇੱਕ ਸ਼ਹਿਰ ਵਾਸੀ ਭਾਗ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 8 ਸਾਲ ਤੱਕ ਦੇ ਬੱਚਿਆਂ ਲਈ 5 ਕਿਲੋਮੀਟਰ ਦੀ ਫਨ ਵਾਕ ਵੀ ਕਰਵਾਈ ਜਾ ਰਹੀ ਹੈ ਜਿਸ ਵਿੱਚ ਬੱਚੇ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਹਿੱਸਾ ਲੈ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਲਈ 50 ਰੁਪਏ ਰਜਿਸਟਰੇਸ਼ਨ ਫੀਸ ਰੱਖੀ ਗਈ ਹੈ ਤੇ ਇਸ ਨਾਲ ਜੋ ਵੀ ਪੈਸਾ ਇਕੱਠਾ ਹੋਵੇਗਾ ਉਹ ਸਾਰਾ ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਨੂੰ ਦਾਨ ਵਜ੍ਹੋਂ ਦਿੱਤਾ ਜਾਵੇਗਾ। ਪਰਮਜੀਤ ਸੱਚਦੇਵਾ ਨੇ ਦੱਸਿਆ ਕਿ ਇਸ ਈਵੇਂਟ ਵਿੱਚ ਭਾਗ ਲੈਣ ਵਾਲਿਆਂ ਨੂੰ ਮੈਡਲ, ਟੀ-ਸ਼ਰਟ ਅਤੇ ਰਿਫਰੈਸ਼ਮੈਂਟ ਕਲੱਬ ਵੱਲੋਂ ਦਿੱਤੀ ਜਾਵੇਗੀ ਤੇ ਇਹ ਵਾਕਥੌਨ ਸਥਾਨਕ ਲਾਜਵੰਤੀ ਸਟੇਡੀਅਮ ਤੋਂ ਸ਼ੁਰੂ ਹੋਵੇਗੀ। ਇਸ ਮੌਕੇ ਸਕੂਲ ਪਿ੍ਰੰਸੀਪਲ ਕਿਰਨਪ੍ਰੀਤ ਕੌਰ ਵੀ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਦੀਨਾ ਕਾਂਗੜ ਵਿਖੇ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਕੀਤੇ ਜੁਲਮਾਂ ਬਾਰੇ ਵਾਈਟ ਪੇਪਰ ਜਾਰੀ ਕੀਤਾ ਜਾਵੇਗਾ : ਈਮਾਨ ਸਿੰਘ ਮਾਨ
Next articleਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਕਰਵਾਏ ਜਾ ਰਹੇ 25ਵਾਂ ਇੰਟਰਨੈਸ਼ਨਲ ਕੀਰਤਨ ਦਰਬਾਰ ਦਾ ਪੋਸਟਰ ਰਿਲੀਜ਼।