ਰਾਏਕੋਟ (ਸਮਾਜ ਵੀਕਲੀ) (ਗੁਰਭਿੰਦਰ ਗੁਰੀ): ਸ਼ਹਿਰ ਦੀ ਪ੍ਰਸਿੱਧ ਵਿਦਿਅਕ ਸੰਸਥਾ ਸੈਕਰਡ ਹਾਰਟ ਕਾਨਵੈਂਟ ਸਕੂਲ, ਬਰਨਾਲਾ ਰੋਡ, ਰਾਏਕੋਟ ਵਿੱਚ ਸਿਸਟਰ ਬਲੇਸੀ ਨੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਸਿਸਟਰ ਥੇਰੇਸ ਨੇ ਉਪ ਪ੍ਰਿੰਸੀਪਲ ਵਜੋਂ ਵੀ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਿੰਸੀਪਲ ਸਿਸਟਰ ਬਲੇਸੀ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਮਹਿਸੂਸ ਹੋ ਰਿਹਾ ਹੈ ਜਿਵੇਂ ਉਹ ਆਪਣੇ ਹੀ ਘਰ ਵਾਪਸ ਆਈ ਹੋਣ। ਉਨ੍ਹਾਂ ਦੱਸਿਆ ਕਿ ਉਹ ਸੱਤ ਸਾਲ ਪਹਿਲਾਂ ਇਸੇ ਸਕੂਲ ਵਿੱਚ ਵਾਈਸ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾ ਚੁੱਕੀਆਂ ਹਨ, ਜਿਸ ਕਰਕੇ ਇੱਥੋਂ ਦਾ ਮਾਹੌਲ, ਅਧਿਆਪਕਾਂ ਅਤੇ ਸਕੂਲ ਦੀ ਕਾਰਜ-ਪ੍ਰਣਾਲੀ ਨਾਲ ਉਹ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਅਨੁਸ਼ਾਸਨ (ਡਿਸ਼ਪਲਿਨ) ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਨਿਰਵਿਘਨ ਅਤੇ ਉੱਚ ਮਿਆਰ ਦੀ ਬਣੀ ਰਹੇ, ਇਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਸੈਕਰਡ ਹਾਰਟ ਕਾਨਵੈਂਟ ਸਕੂਲ ਰਾਏਕੋਟ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਆਪਣੀ ਵਿਲੱਖਣ ਪਛਾਣ ਬਣਾਏ। ਸਿਸਟਰ ਬਲੇਸੀ ਨੇ ਕਿਹਾ ਕਿ ਉਹ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੀ ਹਮਾਇਤੀ ਹਨ, ਕਿਉਂਕਿ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਮਨ ਵੱਸਦਾ ਹੈ ਅਤੇ ਇਸ ਨਾਲ ਹੀ ਬਿਹਤਰ ਸਿੱਖਿਆ ਸੰਭਵ ਹੈ। ਉਨ੍ਹਾਂ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਪੂਰੀ ਸਮਰਪਿਤ ਭਾਵਨਾ ਨਾਲ ਆਪਣਾ ਯੋਗਦਾਨ ਪਾਉਣ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





