ਅਕਾਲੀ ਦਲ ਤੇ ਕਾਂਗਰਸ ਤੋਂ ਅੱਕੇ ਲੋਕਾਂ ਨੇ ਰਵਾਇਤੀ ਪਾਰਟੀਆਂ ਦਾ ਕੀਤਾ ਬਿਸਤਰਾ ਗੋਲ-ਪਿੰ੍ਰਸੀਪਲ ਪਰੇਮ ਕੁਮਾਰ, ਮਨਜੀਤ ਖਾਲਸਾ ਤੇ ਰਣਵੀਰ ਸਿੰਘ ਕੰਦੋਲਾ

*ਆਪ ਦੀ ਹੂੰਝਾ ਫੇਰ ਜਿੱਤ ’ਤੇ ਦਿੱਤੀਆਂ ਮੁਬਾਰਕਾਂ*
ਜਲੰਧਰ, ਅੱਪਰਾ, ਸਮਾਜ ਵੀਕਲੀ-ਪੰਜਾਬ ਵਿਧਾਨ ਸਭਾ ਚੋਣਾਂ ਉਪਰੰਤ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪਿ੍ਰੰਸੀਪਲ ਪ੍ਰੇਮ ਕੁਮਾਰ ਉਮੀਦਵਾਰ ਆਪ ਵਿਧਾਨ ਸਭਾ ਹਲਕਾ ਫਿਲੌਰ, ਮਨਜੀਤ ਸਿੰਘ ਖਾਲਸਾ ਹਲਕਾ ਯੂਥ ਪ੍ਰਧਾਨ ਆਮ ਆਦਮੀ ਪਾਰਟੀ ਤੇ ਰਣਵੀਰ ਸਿੰਘ ਕੰਦੋਲਾ ਪ੍ਰਧਾਨ ਕਿਸਾਨ ਵਿੰਗ ਫਿਲੌਰ ਨੇ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਪਾਰਟੀਆਂ ਤੋਂ ਅੱਕੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਫਤਵਾ ਦੇ ਕੇ ਉਨਾਂ ਦਾ ਬਿਸਤਰਾ ਗੋਲ ਕਰ ਦਿੱਤਾ ਹੈ। ਇਸ ਮੌਕੇ ਬੋਲਦਿਆਂ ਉਨਾਂ ਕਿਹਾ ਕਿ ਆਮ ਲੋਕਾਂ ਨੇ ਦਰਸਾ ਦਿੱਤਾ ਹੈ ਕਿ ਲੋਕ ਲੀਡਰਾਂ ਦੇ ਨਾਲ ਨਹੀਂ ਹੁੰਦੇ ਸਗੋਂ ਲੀਡਰ ਲੋਕਾਂ ਦੇ ਨਾਲ ਹੁੰਦੇ ਹਨ। ਉਨਾਂ ਆਮ ਆਦਮੀ ਪਾਰਟੀ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਪ ਤੋਂ ਬਹੁਤ ਆਸਾਂ ਹਨ। ਇਸ ਲਈ ਆਮ ਆਦਮੀ ਪਾਰਟੀ ਨੂੰ ਹੁਣ ਲੋਕਾਂ ਦੀ ਕਸੌਟੀ ’ਤੇ ਖਰਾ ਉਤਰਨਾ ਪਵੇਗਾ। ਇਸ ਮੌਕੇ ਉਨਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਵੀਂ ਆਉਣ ਵਾਲੀ ਸਰਕਾਰ ਤੋਂ ਬਹੁਤ ਆਸਾਂ ਹਨ. ਇਸ ਲਈ ਉਨਾਂ ਆਸਾਂ ਨੂੰ ਬੂਰ ਪਾਉਣਾ ਹੀ ਅਗਲੇਰੀ ਸਰਕਾਰ ਦਾ ਮਕਸਦ ਹੋਣਾ ਚਾਹੀਦਾ ਹੈ।

ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵੱਡੇ ਥੰਮ
Next articleਮਿੱਠੜਾ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ