HOME ‘ਸੇਫ਼ ਪੰਜਾਬ’ ਤਹਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲਿਆ ਲੋਕਾਂ ਦਾ ਭਰਪੂਰ...

‘ਸੇਫ਼ ਪੰਜਾਬ’ ਤਹਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲਿਆ ਲੋਕਾਂ ਦਾ ਭਰਪੂਰ ਸਹਿਯੋਗ

1

 ਜਾਗਰੂਕਤਾ ਪ੍ਰੋਗਰਾਮ ਦੌਰਾਨ ਨਸ਼ਾ ਸਮੱਗਲਰਾਂ ਖਿਲਾਫ ਸਖ਼ਤ ਕਾਰਵਾਈ ਜਾਰੀ ਰੱਖਣ ਦਾ ਭਰੋਸਾ

ਭੀਖੀ,   (ਸਮਾਜ ਵੀਕਲੀ)   ( ਕਮਲ ਜਿੰਦਲ ) : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁੱਖੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ‘ਸੇਫ਼ ਪੰਜਾਬ’ ਅਭਿਆਨ ਦੇ ਅਧੀਨ ਸਥਾਨਕ ਸ਼ਿਵ ਮੰਦਿਰ ਵਿਖੇ ਇਕ ਵਿਸ਼ਾਲ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਵਿੱਚ ਸ਼ਹਿਰ ਦੇ ਪਤਵੰਤਿਆਂ, ਸਮਾਜ ਸੇਵੀਆਂ, ਧਾਰਮਿਕ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਭਾਗ ਲਿਆ। ਪ੍ਰੋਗਰਾਮ ਦੌਰਾਨ ਐਸ.ਪੀ. (ਐਚ) ਪ੍ਰਦੀਪ ਸੰਧੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਾ ਸਿਰਫ਼ ਇਕ ਵਿਅਕਤੀ ਦੀ ਜ਼ਿੰਦਗੀ ਨੂੰ ਨਹੀਂ ਬਰਬਾਦ ਕਰਦਾ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਕਾਰਨ ਅਪਰਾਧ, ਗੈਂਗਸਟਰਵਾਦ ਅਤੇ ਸਮਾਜਿਕ ਅਸਥਿਰਤਾ ਵਿੱਚ ਵਾਧਾ ਹੁੰਦਾ ਹੈ। ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਸ਼ਾ ਤਸਕਰਾਂ ਅਤੇ ਗੈਰਕਾਨੂੰਨੀ ਗਤੀਵਿਧੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇ ਕੇ ਇਸ ਮੁਹਿੰਮ ਨੂੰ ਕਾਮਯਾਬ ਬਣਾਏ। ਉਨ੍ਹਾਂ ਦੱਸਿਆ ਕਿ ਡੀ.ਜੀ.ਪੀ. ਪੰਜਾਬ ਦੀ ਪ੍ਰਧਾਨਗੀ ਹੇਠ 1 ਮਾਰਚ 2025 ਤੋਂ ਸ਼ੁਰੂ ਹੋਈ ਇਸ ਰਾਜ-ਪੱਧਰੀ ਮੁਹਿੰਮ ਦੌਰਾਨ ਹੁਣ ਤੱਕ ਜ਼ਿਲੇ ਵਿੱਚ 1069 ਮੁਕੱਦਮੇ ਦਰਜ ਕਰਕੇ 1611 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਸ਼ਿਆਂ ਤੋਂ ਪ੍ਰਭਾਵਿਤ 115 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰਾਂ ਵਿੱਚ ਦਾਖਲ ਕਰਵਾ ਕੇ ਉਨ੍ਹਾਂ ਦਾ ਇਲਾਜ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪੁਲਿਸ ਦੀ ਲੜਾਈ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜੰਗ ਹੈ। ਡੀ.ਐਸ.ਪੀ. ਬੂਟਾ ਸਿੰਘ ਗਿੱਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੁਲਿਸ ਵੱਲੋਂ ਜਾਰੀ ਕੀਤੇ ਵਟਸਐਪ ਨੰਬਰ ‘ਤੇ ਨਸ਼ਾ ਸਮੱਗਲਰਾਂ ਬਾਰੇ ਜਾਣਕਾਰੀ ਭੇਜੀ ਜਾ ਸਕਦੀ ਹੈ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਦੋਸਤੀ ਅਤੇ ਰੁਝਾਨਾਂ ‘ਤੇ ਨਿਗਰਾਨੀ ਰੱਖਣ ਅਤੇ ਉਨ੍ਹਾਂ ਨਾਲ ਸਮੇਂ-ਸਮੇਂ ‘ਤੇ ਸੰਵਾਦ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਦਿਨ ਵਿੱਚ ਨਹੀਂ ਲੱਗਦਾ, ਬਲਕਿ ਹੌਲੀ-ਹੌਲੀ ਆਦਤ ਬਣ ਜਾਂਦਾ ਹੈ, ਇਸ ਲਈ ਸ਼ੁਰੂਆਤੀ ਪੜਾਅ ‘ਤੇ ਹੀ ਸਾਵਧਾਨੀ ਜਰੂਰੀ ਹੈ। ਪ੍ਰੋਗਰਾਮ ਦੌਰਾਨ ਹਾਜ਼ਰ ਪਤਵੰਤਿਆਂ ਨੇ ਵੀ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦਾ ਸਾਥ ਦੇਣ ਦਾ ਭਰੋਸਾ ਦਿੱਤਾ। ਸਮਾਗਮ ਦੇ ਅੰਤ ਵਿੱਚ ਸਾਰੇ ਹਾਜ਼ਰੀਨਾਂ ਵੱਲੋਂ ਨਸ਼ਿਆਂ ਖਿਲਾਫ਼ ਇਕਜੁੱਟ ਹੋ ਕੇ ਲੜਨ ਅਤੇ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਦਾ ਸੰਕਲਪ ਲਿਆ ਗਿਆ। ਇਸ ਮੌਕੇ ਥਾਣਾ ਮੁੱਖੀ ਗੁਰਮੇਲ ਸਿੰਘ ਭੁੱਲਰ, ਮਾਰਕੀਟ ਕਮੇਟੀ ਦੇ ਚੇਅਰਮੈਨ ਵਰਿੰਦਰ ਸੋਨੀ, ਜ਼ਿਲ੍ਹਾ ਕੋਆਰਡੀਨੇਟਰ ਰਜਿੰਦਰ ਸਿੰਘ ਜਾਫ਼ਰੀ, ਸੁਖਦੇਵ ਸਿੰਘ, ਐਡਵੋਕੇਟ ਗਗਨਦੀਪ ਸਿੰਘ ਚਹਿਲ, ਠੇਕੇਦਾਰ ਅਸ਼ੋਕ ਕੁਮਾਰ ਬੱਗਾ, ਕੌਂਸਲਰ ਰਾਮ ਸਿੰਘ, ਨਗਰ ਪੰਚਾਇਤ ਦੇ ਉਪ ਪ੍ਰਧਾਨ ਪੱਪੀ ਸਿੰਘ, ਡਾ. ਮਨਪ੍ਰੀਤ ਸਿੰਘ, ਰਾਜ ਕੁਮਾਰ, ਰਜਨੀਸ਼ ਸ਼ਰਮਾ, ਇੰਦਰਜੀਤ ਸਿੰਘ, ਰਿਸ਼ਵ ਸਿੰਗਲਾ, ਬਲਰਾਜ ਮਿੱਤਲ, ਕਾਮਰੇਡ ਗੁਰਨਾਮ ਭੀਖੀ, ਰਾਮ ਸਿੰਘ ਅਕਲੀਆਂ, ਮਲਕੀਤ ਸਿੰਘ ਟੇਲਰ, ਮੱਖਣ ਹਾਜ਼ੀ, ਗੁਰਮੇਜ਼ ਸਿੰਘ ਸਮੇਤ ਹੋਰ ਸ਼ਹਿਰ ਵਾਸੀ ਅਤੇ ਸਮਾਜ ਸੇਵੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਪੁਲਿਸ ਅਧਿਕਾਰੀਆਂ ਨੇ ਦੋਹਰਾਇਆ ਕਿ ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਕਾਰਵਾਈ ਆਗਾਮੀ ਸਮੇਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪਰਿਵਾਰ ਮਿਲਣੀ ਪ੍ਰੋਗਰਾਮ ਅਧੀਨ ਪ੍ਰਿੰਸੀਪਲ ਰੁਪਿੰਦਰ ਪਟਿਆਲ ਵੱਲੋਂ ਪਿੰਡਾਂ ਦਾ ਦੌਰਾ
Next articleਕਵੀ ਜੱਗੀ ਹਮੀਰਗੜ੍ਹ ਨੂੰ ਮਿਲੇਗਾ ਦੂਜਾ ‘ਮਾਸਟਰ ਲਛਮਣ ਦਾਸ ਯਾਦਗਾਰੀ ਪੁਰਸਕਾਰ’